32.1 C
Delhi
Wednesday, May 22, 2024
spot_img
spot_img

ਪੰਜਾਬ ਭਰ ’ਚੋਂ ਪੁੱਜੇ ਐਨ.ਪੀ.ਐਸ. ਮੁਲਾਜ਼ਮਾਂ ਵੱਲੋਂ ਵਰ੍ਹਦੇ ਮੀਂਹ ’ਚ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਸੰਗਰੂਰ, 9 ਜੁਲਾਈ, 2022 (ਦਲਜੀਤ ਕੌਰ ਭਵਾਨੀਗੜ੍ਹ )
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸਥਾਨਕ ਮਨਸਾ ਦੇਵੀ ਮੰਦਿਰ ਵਿਖੇ ਪੂਰੇ ਪੰਜਾਬ ਚੋਂ ਐੱਨਪੀਐੱਸ ਮੁਲਾਜ਼ਮਾਂ ਦੀ ਸ਼ਮੂਲੀਅਤ ਨਾਲ ਸੂਬਾ ਪੱਧਰੀ ਕਨਵੈਨਸ਼ਨ ਕਰਕੇ ਵਾਅਦਾ ਯਾਦ ਦਿਵਾਊ ਮਾਰਚ ਕੱਢਿਆ ਗਿਆ। ਜਿਸ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਸੈਂਕੜੇ ਐੱਨ.ਪੀ.ਐੱਸ. ਮੁਲਾਜਮਾਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਕਨਵੈਨਸ਼ਨ ਉਪਰੰਤ ਸਮੂਹ ਮੁਲਾਜ਼ਮਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਬੀ ਐੱਸ ਐੱਨ ਐੱਲ ਪਾਰਕ ਤਕ ‘ਵਾਅਦਾ ਯਾਦ ਦਿਵਾਉ ਮਾਰਚ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਉਪਰੰਤ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਤੱਕ ਮਾਰਚ ਕਰਨਾ ਸੀ ਪਰ 22 ਜੁਲਾਈ ਨੂੰ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਮਿਲਣ ਕਰਕੇ ਇਹ ਮਾਰਚ ਬੀਐਸਐਨਐਲ ਪਾਰਕ ਤਕ ਕੀਤਾ ਗਿਆ ।

ਇਸ ਮੌਕੇ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾ ਕਨਵੀਨਰ ਅਤਿੰਦਰਪਾਲ ਘੱਗਾ, ਜੋਨ ਕਨਵੀਨਰਾਂ ਗੁਰਬਿੰਦਰ ਖਹਿਰਾ, ਜਸਵੀਰ ਸਿੰਘ ਭੰਮਾ, ਵਿੱਤ ਸਕੱਤਰ ਜਸਵਿੰਦਰ ਔਜਲਾ, ਪ੍ਰੈੱਸ ਸਕੱਤਰ ਸਤਪਾਲ ਸਮਾਣਵੀ ਆਦਿ ਨੇ ਆਖਿਆ ਕਿ ਕਾਂਗਰਸ ਦੀ ਸਰਕਾਰ ਸਮੇਂ ਪੰਜਾਬ ਦੇ ਮੌਜੂਦਾ ਵਿੱਤ ਮੰਤਰੀ ਹਰਪਾਲ ਚੀਮਾ ਨੇ ਐੱਨ.ਪੀ.ਐੱਸ. ਮੁਲਾਜ਼ਮਾਂ ਦੇ ਧਰਨਿਆਂ ਵਿਚ ਸ਼ਮੂਲੀਅਤ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਸੀ।

ਇਸੇ ਤਰਾਂ ਦਾ ਵਾਅਦਾ ਉਹਨਾਂ ਵੱਲੋਂ ‘ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਵਫ਼ਦ ਨਾਲ ਆਪਣੀ ਰਿਹਾਇਸ਼ ਤੇ ਕੀਤੀ ਮੁਲਾਕਾਤ ਦੌਰਾਨ ਕੀਤਾ ਗਿਆ ਸੀ। ਪਰ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਚਾਰ ਮਹੀਨੇ ਬਾਅਦ ਤੱਕ ਵੀ ਪੁਰਾਣੀ ਪੈਨਸ਼ਨ ਲਾਗੂ ਕਰਨ ਵੱਲ ਕੋਈ ਕਦਮ ਨਹੀਂ ਪੁੱਟਿਆ ਗਿਆ। ਆਗੂਆਂ ਨੇ ਆਖਿਆ ਕਿ ਵਿਧਾਨ ਸਭਾ ਦੇ ਸੈਸ਼ਨ ਵਿੱਚ ਵਿੱਚ ਚਰਚਾ ਤੱਕ ਕਰਨ ਤੋਂ ਟਾਲਾ ਵੱਟਣਾ ਬੇਹੱਦ ਨਿੰਦਣਯੋਗ ਹੈ।

ਮੁਲਾਜ਼ਮ ਆਗੂਆਂ ਰਮਨਦੀਪ ਸਿੰਗਲਾ ਬਰਨਾਲਾ, ਹਰਿੰਦਰਜੀਤ ਸਿੰਘ ਫਤਿਹਗੜ੍ਹ ਸਾਹਿਬ, ਸੁਖਜਿੰਦਰ ਗੁਰਦਾਸਪੁਰ, ਲਖਵਿੰਦਰ ਸਿੰਘ ਮਾਨਸਾ, ਮਨੋਜ ਕੁਮਾਰ ਸੰਗਰੂਰ, ਜਗਜੀਤ ਜਟਾਣਾ ਪਟਿਆਲਾ ਨੇ ਸੰਬੋਧਨ ਕਰਦਿਆਂ ਹੋਏ ਆਖਿਆ ਕਿ ਰਾਜਸਥਾਨ ਅਤੇ ਛੱਤੀਸਗੜ੍ਹ ਵਿਚ ਪੁਰਾਣੀ ਪੈਨਸ਼ਨ ਸਕੀਮ ਦੁਬਾਰਾ ਲਾਗੂ ਕੀਤੀ ਜਾ ਚੁੱਕੀ ਹੈ ਪਰ ਪੰਜਾਬ ਦੀ ਸਰਕਾਰ ਇਸ ਮਸਲੇ ਤੇ ਡੰਗ-ਟਪਾਊ ਨੀਤੀ ਅਪਣਾ ਰਹੀ ਹੈ।

ਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਪਣੇ ਕੀਤੇ ਚੋਣ ਵਾਅਦੇ ਮੁਤਾਬਕ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇ ਜਾਂ ਫਿਰ ਪੰਜਾਬ ਦੇ ਐੱਨ.ਪੀ.ਐੱਸ. ਮੁਲਾਜ਼ਮਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

ਕਨਵੈਨਸ਼ਨ ਵਿੱਚ ਨਹਿਰੀ ਪਟਵਾਰ ਯੂਨੀਅਨ ਵੱਲੋਂ ਜਸਕਰਨ ਗਹਿਰੀ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਟੈਕਨੀਕਲ ਐਂਡ ਮਕੈਨੀਕਲ ਇੰਪਲਾਇਜ਼ ਯੂਨੀਅਨ ਵੱਲੋਂ ਗੁਰਚਰਨ ਸਿੰਘ ਅਕੋਈ, ਪੀ.ਐੱਸ.ਪੀ.ਸੀ.ਐੱਲ. ਯੂਨੀਅਨ ਬਰਨਾਲਾ ਗੁਰਪ੍ਰੀਤ ਦਾਨਗੜੀਆ ਆਦਿ ਨੇ ਸਾਥੀਆਂ ਸਮੇਤ ਪੁੱਜ ਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੰਘਰਸ਼ ਦੀ ਹਮਾਇਤ ਕੀਤੀ। ਇਸ ਮੌਕੇ ਰਾਜੀਵ ਬਰਨਾਲਾ, ਅਸ਼ਵਨੀ ਅਵਸਥੀ, ਇੰਦਰ ਸੁਖਦੀਪ ਸਿੰਘ, ਸੁਖਵਿੰਦਰ ਗਿਰ, ਰਘਵੀਰ ਸਿੰਘ ਭਵਾਨੀਗੜ੍ਹ, ਗੁਰਮੀਤ ਸੁਖਪਰ,ਮਹਿੰਦਰ ਕੌੜਿਆਵਾਲੀ, ਬੇਅੰਤ ਫੂਲੇਵਾਲ, ਲਾਭ ਸਿੰਘ ਅਕਲੀਆ, ਗੁਰਮੁੱਖ ਲੋਕਪ੍ਰੇਮੀ ਆਦਿ ਨੇ ਵੀ ਸੰਬੋਧਨ ਕੀਤਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION