31.1 C
Delhi
Thursday, May 23, 2024
spot_img
spot_img
spot_img

ਪੰਜਾਬ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ

ਯੈੱਸ ਪੰਜਾਬ
ਚੰਡੀਗੜ੍ਹ, 4 ਅਪ੍ਰੈਲ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਮੰਡੀ ਬੋਰਡ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਤਾਂ ਕਿ ਇਕ ਅਪ੍ਰੈਲ ਤੋਂ ਸ਼ੁਰੂ ਹੋਏ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਖਰੀਦ ਕਾਰਜਾਂ ਸਬੰਧੀ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਫੌਰੀ ਹੱਲ ਕੱਢਿਆ ਜਾ ਸਕੇ।

ਮੰਡੀ ਬੋਰਡ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਮੱਸਿਆਵਾਂ ਨੂੰ ਤੁਰੰਤ ਸੁਲਝਾਉਣ ਲਈ ਸੰਪਰਕ ਨੰਬਰ ਵੀ ਜਾਰੀ ਕੀਤੇ ਹਨ।

ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਣਕ ਦੀ ਨਿਰਵਿਘਨ ਖਰੀਦ ਲਈ ਢੁਕਵੇਂ ਬੰਦੋਬਸਤ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਅਤੇ ਇਸ ਸਬੰਧ ਵਿਚ ਡਿਪਟੀ ਕਮਿਸ਼ਨਰਾਂ ਅਤੇ ਖਰੀਦ ਏਜੰਸੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

ਬੁਲਾਰੇ ਨੇ ਦੱਸਿਆ ਕਿ ਮੰਡੀ ਬੋਰਡ ਅਤੇ ਫੂਡ ਤੇ ਸਿਵਲ ਸਪਲਾਈਜ਼ ਵਿਭਾਗ ਦੇ ਕਰਮਚਾਰੀ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕੰਟਰੋਲ ਰੂਮ ਵਿਚ ਹਾਜ਼ਰ ਰਹਿਣਗੇ ਤਾਂ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਪ੍ਰੇਸ਼ਾਨੀ ਆਉਣ ਉਤੇ ਤੁਰੰਤ ਸੁਲਝਾਇਆ ਜਾ ਸਕੇ। ਬੁਲਾਰੇ ਨੇ ਅੱਗੇ ਦੱਸਿਆ ਕਿ ਕਿਸਾਨ ਅਤੇ ਆੜ੍ਹਤੀ ਸੰਪਰਕ ਨੰਬਰ 0172-5101659, 5101643, 5101605 ਅਤੇ 5101650 ਉਤੇ ਰਾਬਤਾ ਕਾਇਮ ਕਰ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION