36.1 C
Delhi
Wednesday, May 29, 2024
spot_img
spot_img
spot_img

ਪੰਜਾਬ ਯੂਨੀਵਰਸਿਟੀ ਦੇ ਵੀ.ਸੀ. ਪ੍ਰੋ: ਰਾਜ ਕੁਮਾਰ ਨੇ ਦਿੱਤਾ ਅਸਤੀਫ਼ਾ; ਡੀ.ਯੂ.ਆਈ. ਰੇਨੂੰ ਵਿੱਗ ਨੂੰ ਮਿਲਿਆ ਚਾਰਜ

ਯੈੱਸ ਪੰਜਾਬ
ਚੰਡੀਗੜ੍ਹ, 15 ਜਨਵਰੀ, 2023:
ਉਪ-ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਜਗਦੀਪ ਧਨਖ਼ੜ ਨੇ ਪੰਜਾਬ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ: ਰਾਜ ਕੁਮਾਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ।

ਸ੍ਰੀਮਤੀ ਰੇਨੂੰ ਵਿੱਗ ਡੀਨ ਯੂਨੀਵਰਸਿਟੀ ਇੰਸਟਰਕਸ਼ਨਜ਼ (ਡੀ.ਯੂ.ਆਈ.) ਨੂੰ ਅਗਲੇ ਹੁਕਮਾਂ ਤਕ ਇਹ ਜ਼ਿੰਮੇਵਾਰੀ ਸੰਭਾਲਣ ਲਈ ਕਿਹਾ ਗਿਆ ਹੈ। ਉਹਨਾਂ ਵੱਲੋਂ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲ ਲੈਣ ਦੀ ਸੰਭਾਵਨਾ ਹੈ।

ਪਤਾ ਲੱਗਾ ਹੈ ਕਿ ਪ੍ਰੋ: ਰਾਜ ਕੁਮਾਰ ਨੂੰ ਅਸਤੀਫ਼ਾ ਦੇਣ ਲਈ ਕਿਹਾ ਗਿਆ ਸੀ ਕਿਉਂਕਿ ਉਹਨਾਂ ’ਤੇ ਯੂਨੀਵਰਸਿਟੀ ਦੇ ਫ਼ੈਲੋ ਸ੍ਰੀ ਸੱਤ ਪਾਲ ਜੈਨ ਵੱਲੋਂ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਗਾਏ ਜਾ ਰਹੇ ਸਨ। ਸ੍ਰੀ ਜੈਨ ਅਤੇ ਪ੍ਰੋ: ਕੁਮਾਰ ਵਿਚਾਲੇ ਸੀਨੇਟ ਚੋਣਾਂ ਦੌਰਾਨ ਮਤਭੇਦ ਸਾਹਮਣੇ ਆਏ ਸਨ।

ਉਂਜ ਅਸਤੀਫ਼ੇ ਅਤੇ ਨਵੀਂ ਨਿਯੁਕਤੀ ਬਾਰੇ ਜਾਣਕਾਰੀ ਦਿੰਦੇ ਹੋਏ ਦਾਅਵਾ ਕੀਤਾ ਗਿਆ ਹੈ ਕਿ ਪ੍ਰੋ: ਕੁਮਾਰ ਨੇ ਘਰੇਲੂ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਬਨਾਰਸ ਯੂਨੀਵਰਸਿਟੀ ਦੇ ਇੰਸਟੀਚਿਊਟ ਆਫ਼ ਮੈਨੇਜਮੈਂਟ ਸਟੱਡੀਜ਼ ਵਿੱਚ ਪ੍ਰੋਫ਼ੈਸਰ ਰਹੇ ਸ੍ਰੀ ਕੁਮਾਰ ਨੂੰ 23 ਜੁਲਾਈ 2018 ਨੂੰ ਪੰਜਾਬ ਯੂਨੀਵਰਸਿਟੀ ਦਾ 13ਵਾਂ ਉਪ ਕੁਲਪਤੀ ਨਿਯੁਕਤ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਨਿਯੁਕਤੀ ਦੀ ਮਿਆਦ ਵਿੱਚ 3 ਸਾਲ ਹੋਰ ਵਾਧਾ ਕੀਤਾ ਗਿਆ ਸੀ ਜਿਸ ਨਾਲ ਉਨ੍ਹਾਂ ਦਾ ਕਾਰਜਕਾਲ 23 ਜੁਲਾਈ 2024 ਨੂੂੰ ਸਮਾਪਤ ਹੋਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦਾ ਅਸਤੀਫ਼ਾ ਆ ਗਿਆ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION