ਚੰਡੀਗੜ੍ਹ,17 ਜੁਲਾਈ, 2019:
ਦਲਿਤ ਬਜੁਰਗ ਨੂੰ ਸੰਗਲ ਨਾਲ ਬੰਨ ਕੇ ਕੁੱਟਣ ਦੀ ਵੀਡੀਉ ਵਾਈਰਲ ਹੋਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਐਸ.ਐਸ.ਪੀ. ਮੋਗਾ ਤੋਂ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਦੀਵਾਲੀ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਰੇਵੜਾ ਪਿੰਡ ਵਿੱਚ ਵਾਪਰੀ ਇਹ ਘਟਨਾ ਕਮਿਸ਼ਨ ਦੇ ਧਿਆਨ ਵਿੱਚ ਆਈ ਹੈ, ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਮੋਗਾ ਤੋਂ ਰਿਪੋਰਟ 24 ਜੁਲਾਈ 2019 ਨੂੰ ਰਿਪੋਰਟ ਤਲਬ ਕੀਤੀ ਹੈ।