29.1 C
Delhi
Saturday, April 27, 2024
spot_img
spot_img

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਚੰਡੀਗੜ, 24 ਜੁਲਾਈ, 2019:

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨਾਂ ਪੰਜਾਬ ਰਾਜ ਨਾਲ ਸਬੰਧਤ ਕਈਂ ਅਹਿਮ ਮਸਲੇ ਪ੍ਰਧਾਨ ਮੰਤਰੀ ਕੋਲ ਉਠਾਏ।

ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਅੱਧੇ ਘੰਟੇ ਤੱਕ ਇਸ ਮੁਲਾਕਾਤ ਦੌਰਾਨ ਉਨਾਂ ਵਿਦੇਸ਼ੀ ਲਾੜਿਆਂ ਵਲੋਂ ਵਿਆਹ ਕੇ ਛੱਡੀਆਂ ਗਈਆਂ ਲੜਕੀਆਂ ਦਾ ਮੁੱਦਾ ਵਿਸ਼ੇਸ਼ ਤੌਰ ਤੇ ਉਠਾਇਆ ਅਤੇ ਮੰਗ ਕੀਤੀ ਕਿ ਇਸ ਸਬੰਧੀ ਕੋਈ ਅਜਿਹੀ ਨੀਤੀ ਤਿਆਰ ਕੀਤੀ ਜਾਵੇ ਕਿ ਕੋਈ ਵੀ ਐਨ.ਆਰ.ਆਈ. ਦੇਸ਼ ਦੀ ਲੜਕੀਆਂ ਨਾਲ ਵਿਆਹ ਦੇ ਨਾਂ ਤੇ ਧੋਖਾ ਨਾ ਕਰ ਸਕਣ।

ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਉਨਾਂ ਗੀਤਾਂ ਅਤੇ ਫਿਲਮਾਂ ਰਾਹੀਂ ਔਰਤਾਂ ਦੀ ਮਾਣ ਮਰਿਆਦਾ ਨੂੰ ਢਾਹ ਲਾਉਣ ਦਾ ਵੀ ਮਸਲਾ ਉਠਾਇਆ ਅਤੇ ਮੰਗ ਕੀਤੀ ਕਿ ਹਰੇਕ ਰਾਜ ਵਿਚ ਗੀਤਾਂ ਲਈ ਫਿਲਮਾਂ ਦੀ ਤਰਜ਼ ’ਤੇ ਇਕ ਸੈਂਸਰ ਬੋਰਡ ਦੀ ਸਥਾਪਨਾ ਕੀਤੀ ਜਾਵੇ ਅਤੇ ਉਸ ਵਿਚ ਮਹਿਲਾ ਕਮਿਸ਼ਨ ਦੀ ਪ੍ਰਤੀਨਿੱਧ ਨੂੰ ਜਰੂਰ ਸ਼ਾਮਲ ਕੀਤਾ ਜਾਵੇ।

ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਰਾਜ ਕਮਿਸ਼ਨ ਵਲੋਂ ਗਾਇਕ ਹਨੀ ਸਿੰਘ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ।

ਉਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਵਲੋਂ ਸਮੁੱਚੀ ਗੱਲਬਾਤ ਦੌਰਾਨ ਹਾਂ ਪੱਖੀ ਹੁੰਗਾਰਾ ਭਰਿਆ ਗਿਆ ਅਤੇ ਭਰੋਸਾ ਦਿਵਾਇਆ ਕਿ ਇਨਾਂ ਮਸਲਿਆਂ ਉੱਤੇ ਜਲਦ ਤੋਂ ਜਲਦ ਕਾਰਵਾਈ ਕਰਨਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION