36.7 C
Delhi
Friday, April 26, 2024
spot_img
spot_img

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਨਵੇਂ ਮੈਂਬਰ ਸ਼ਾਮਿਲ, ਅਰੁਣਾ ਚੌਧਰੀ ਨਾਲ ਕੀਤੀ ਮੁਲਾਕਾਤ

ਚੰਡੀਗੜ, 10 ਜਨਵਰੀ, 2020 –
ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ 7 ਨਵੇਂ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ। ਇਹਨਾਂ 7 ਮੈਂਬਰ ਜਿਹਨਾਂ ਵਿੱਚ ਸ੍ਰੀਮਤੀ ਕਿਰਨਪ੍ਰੀਤ ਕੌਰ, ਸ੍ਰੀਮਤੀ ਗੀਤਾ ਅਰੋੜਾ, ਸ੍ਰੀਮਤੀ ਇੰਦਰਜੀਤ ਕੌਰ, ਸ੍ਰੀਮਤੀ ਮਧੂ ਸ਼ਰਮਾ, ਸ੍ਰੀਮਤੀ ਰਾਜੇਸ਼ਵਰੀ ਕੌਸ਼ਿਕ, ਸ੍ਰੀਮਤੀ ਸਰਵਜੀਤ ਕੌਰ ਅਤੇ ਸ੍ਰੀਮਤੀ ਕੁਲਦੀਪ ਸਪਨਾ ਸ਼ਾਮਲ ਹਨ, ਨੇ ਮੰਤਰੀ ਨਾਲ ਮੁਲਾਕਾਤ ਕੀਤੀ ਜਦਕਿ 2 ਮੈਂਬਰ ਸ੍ਰੀਮਤੀ ਸ਼ਾਲਿਨੀ ਸ਼ਰਮਾ ਅਤੇ ਸ੍ਰੀਮਤੀ ਜਗਦਰਸ਼ਨ ਕੌਰ ਆ ਨਹੀਂ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਸਲ ਵਿੱਚ ਕਮਿਸ਼ਨ ਵਿੱਚ 9 ਮੈਂਬਰ ਨਿਯੁਕਤ ਕੀਤੇ ਗਏ ਹਨ ਪਰ ਅੱਜ ਸਿਰਫ 7 ਮੈਂਬਰਾਂ ਨੇ ਮੰਤਰੀ ਨਾਲ ਉਹਨਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਕਮਿਸ਼ਨ ਵਿੱਚ ਨਵੇਂ ਨਿਯੁਕਤ ਮੈਂਬਰਾਂ ਦਾ ਸਵਾਗਤ ਕਰਦਿਆਂ ਮੰਤਰੀ ਨੇ ਉਨ•ਾਂ ਨੂੰ ਔਰਤਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਲਈ ਦਿਸ਼ਾ-ਨਿਰਦੇਸ਼ਾਂ ਅਤੇ ਕਾਨੂੰਨਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਜਾਵੇ।

ਇਸ ਮੌਕੇ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਵੀ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION