35.1 C
Delhi
Friday, March 29, 2024
spot_img
spot_img

ਪੰਜਾਬ ਵਿਚ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਰੋਜ਼ਾਨਾ ਟੈਲੀ ਮੋਨੀਟਰਿੰਗ ਸ਼ੁੱਕਰਵਾਰ ਤੋਂ ਹੋਵੇਗੀ ਸ਼ੁਰੂ

ਚੰਡੀਗੜ੍ਹ, 1 ਅਕਤੂਬਰ, 2020:
ਪੰਜਾਬ ਵਿੱਚ ਘਰੇਲੂ ਇਕਾਂਤਵਾਸ ਅਧੀਨ ਬਿਨ੍ਹਾਂ ਲੱਛਣਾਂ ਵਾਲੇ ਅਤੇ ਹਲਕੇ ਲੱਛਣ ਵਾਲੇ ਕੋਵਿਡ ਮਰੀਜ਼ਾਂ ਦੀ ਸਖ਼ਤ ਨਿਗਰਾਨੀ ਸ਼ੁੱਕਰਵਾਰ ਤੋਂ ਸ਼ੁਰੂ ਕੀਤੀ ਜਾਵੇਗੀ। ਸੂਬਾ ਸਰਕਾਰ ਵਲੋਂ ਇਹਨਾਂ ਮਰੀਜ਼ਾਂ ਦੀ ਨਿਯਮਤ ਨਿਗਰਾਨੀ ਲਈ ਪੇਸ਼ੇਵਰ ਹੋਮ ਹੈਲਥਕੇਅਰ ਕੰਪਨੀਆਂ ਦੇ ਇੱਕ ਸਹਾਇਤਾ ਸਮੂਹ ਦਾ ਸਹਿਯੋਗ ਲਿਆ ਜਾਵੇਗਾ।

ਇਹ ਜਾਣਕਾਰੀ ਇਕ ਸਰਕਾਰੀ ਬੁਲਾਰੇ ਨੇ ਵੀਰਵਾਰ ਦੁਪਹਿਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ ਕੋਵਿਡ ਵੀਡੀਓ ਸਮੀਖਿਆ ਉਪਰੰਤ ਦਿੱਤੀ।

ਸਿਹਤ ਸੱਕਤਰ ਹੁਸਨ ਲਾਲ ਨੇ ਮੀਟਿੰਗ ਨੂੰ ਦੱਸਿਆ ਕਿ ਇਸ ਮੰਤਵ ਲਈ ਮੈਸਰਜ਼ ਹੈਲਥ ਵਿਸਟਾ ਪ੍ਰਾਈਵੇਟ ਲਿਮਟਿਡ ਦੀਆਂ ਸੇਵਾਵਾਂ ਲਈਆਂ ਗਈਆਂ ਹਨ ਅਤੇ ਉਨ੍ਹਾਂ ਦੇ ਪੇਸ਼ੇਵਰ ਸਿਹਤ ਦੇਖਭਾਲ ਟੈਲੀਕਾਲਰ ਰੋਜ਼ਾਨਾ 10 ਤੋਂ ਵੀ ਘੱਟ ਦਿਨਾਂ ਲਈ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਸਿਹਤ ਦੀ ਨਿਗਰਾਨੀ ਕਰਨਗੇ। ਇਸ ਸਮੂਹ ਕੋਲ ਦਿੱਲੀ, ਮੁੰਬਈ, ਚੇਨਈ ਅਤੇ ਕਰਨਾਟਕ ਸਮੇਤ ਹੋਰਨਾਂ ਸੂਬਿਆਂ ਵਿੱਚ ਵੀ ਅਜਿਹੀ ਨਿਗਰਾਨੀ ਦਾ ਤਜ਼ਰਬਾ ਹੈ।

ਬੁਲਾਰੇ ਨੇ ਦੱਸਿਆ ਕਿ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਜਾਂਚ ਰੋਜ਼ਾਨਾ ਫੋਨ ਨੰਬਰ 01206679850, 08068972066 ਅਤੇ 04068118722 ਰਾਹੀਂ ਕੀਤੀ ਜਾਵੇਗੀ।

ਉਹਨਾਂ ਅੱਗੇ ਕਿਹਾ ਕਿ ਇਸ ਪ੍ਰਣਾਲੀ ਤਹਿਤ 40 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਮਰੀਜ਼ਾਂ ਦੀ ਨਿਗਰਾਨੀ ਪਹਿਲ ਦੇ ਅਧਾਰ ‘ਤੇ ਕੀਤੀ ਜਾਵੇਗੀ। ਮਰੀਜ਼ਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜਦੋਂ ਉਹਨਾਂ ਨੂੰ ਉਪਰੋਕਤ ਨੰਬਰਾਂ ਤੋਂ ਫੋਨ ਆਵੇ ਤਾਂ ਉਹ ਇਨ੍ਹਾਂ ਨੰਬਰਾਂ ਦਾ ਜਵਾਬ ਜ਼ਰੂਰ ਦੇਣ।

ਘਰੇਲੂ ਇਕਾਂਤਵਾਸ (ਐੱਚ. ਆਈ.) ਅਧੀਨ ਇਛੁੱਕ ਮਰੀਜ਼ਾਂ ਲਈ ਵੀਡੀਓ ਕਾਲ ਰਾਹੀਂ ਡਾਕਟਰੀ ਸਲਾਹ-ਮਸ਼ਵਰੇ ਦਾ ਪ੍ਰਬੰਧ ਕੀਤਾ ਜਾਵੇਗਾ। ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਨਾਲ ਉਨ੍ਹਾਂ ਦੇ ਇਕਾਂਤਵਾਸ ਦੌਰਾਨ ਕਿਸੇ ਵੀ ਡਾਕਟਰੀ ਸਹਾਇਤਾ ਅਤੇ ਡਾਕਟਰਾਂ ਨਾਲ ਸਲਾਹ-ਮਸ਼ਵਰੇ ਲਈ ਇੱਕ ਵੱਖਰਾ ਨੰਬਰ ਐਸਐਮਐਸ ਰਾਹੀਂ ਸਾਂਝਾ ਕੀਤਾ ਜਾਵੇਗਾ।

ਕਿਸੇ ਵੀ ਐਮਰਜੈਂਸੀ ਜਾਂ ਐਂਬੂਲੈਂਸ ਦੀ ਜ਼ਰੂਰਤ ਲਈ 108 ਜਾਂ 104 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION