43.1 C
Delhi
Monday, May 27, 2024
spot_img
spot_img
spot_img

ਪੰਜਾਬ ਵਿੱਚ ਬਣਾਏ ਜਾਣਗੇ 16 ਨਵੇਂ ਮੈਡੀਕਲ ਕਾਲਜ: ਚੇਤਨ ਸਿੰਘ ਜੌੜਾਮਾਜਰਾ

ਯੈੱਸ ਪੰਜਾਬ
ਫਾਜ਼ਿਲਕਾ, 29 ਜੁਲਾਈ, 2022 –
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਰਾਜ ਵਿਚ 16 ਨਵੇਂ ਮੈਡੀਕਲ ਕਾਰਜ ਬਣਾਏ ਜਾਣਗੇ ਤਾਂ ਜ਼ੋ ਸੂਬੇ ਵਿਚੋਂ ਡਾਕਟਰਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ। ਉਹ ਅੱਜ ਇੱਥੇ ਫਾਜਿ਼ਲਕਾ ਦੇ ਜਿ਼ਲ੍ਹਾ ਹਸਪਤਾਲ ਦੇ ਨੀਰਿਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਸ ਮੌਕੇ ਉਨ੍ਹਾਂ ਨਾਲ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ, ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ, ਐਸਐਸਪੀ ਸ: ਭੁਪਿੰਦਰ ਸਿੰਘ ਵੀ ਹਾਜਰ ਸਨ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਤੋਂ ਬਿਹਤਰ ਸਿਹਤ ਸਹੁਲਤਾਂ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਵਿਚ ਡਾਕਟਰਾਂ ਦੀ ਘਾਟ ਹੈ, ਇਹ ਘਾਟ ਤਾਂਹੀ ਪੂਰੀ ਹੋ ਸਕਦੀ ਹੈ ਜ਼ੇਕਰ ਨਵੇਂ ਡਾਕਟਰ ਬਣਨ। ਇਸ ਲਈ ਸਰਕਾਰ ਵੱਲੋਂ ਰਾਜ ਵਿਚ ਨਵੇਂ ਮੈਡੀਕਲ ਕਾਲਜ ਖੋਲਣ ਦਾ ਫੈਸਲਾ ਕੀਤਾ ਗਿਆ ਹੈ ਤਾਂਜੋ ਨਵੇਂ ਡਾਕਟਰ ਬਣਾਏ ਜਾ ਸਕਨ।

ਉਨ੍ਹਾਂ ਨੇ ਕਿਹਾ ਕਿ ਹੁਣ ਵੀ ਸਰਕਾਰ ਹਰ ਹੀਲਾ ਕਰ ਰਹੀ ਹੈ ਤਾਂਕਿ ਡਾਕਟਰਾਂ ਦੀ ਘਾਟ ਪੂਰੀ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜਾਂ ਦੀ ਸਥਾਪਨਾ ਨਾਲ ਰਾਜ ਵਿਚ ਸਿਹਤ ਖੇਤਰ ਵਿਚ ਨਵੀਂ ਕ੍ਰਾਂਤੀ ਆ ਜਾਵੇਗੀ।

ਸ: ਚੇਤਨ ਸਿੰਘ ਜੌੜਾ ਮਾਜਰਾ ਨੇ ਇਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਵਿਭਾਗ ਵਿਚ ਭ੍ਰਿਸਟਚਾਰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਹਸਤਪਾਲ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕਰਕੇ ਇੱਥੇ ਉਪਲਬੱਧ ਸਹੁਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇੱਥੇ ਡਾਇਲਸਿਸ ਯੁਨਿਟ ਤੁਰੰਤ ਚਾਲੂ ਕਰਨ ਦੀ ਹਦਾਇਤ ਵੀ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ।

ਉਨ੍ਹਾਂ ਨੇ ਕਿਹਾ ਕਿ ਹਸਪਤਾਲ ਵਿਚ ਦਵਾਈਆਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਸਿਹਤ ਸੇਵਾਵਾਂ ਹੋਰ ਬਿਹਤਰ ਕਰਨ ਲਈ ਵੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜਲਾਲਾਬਾਦ ਦੇ ਸਿਵਲ ਹਸਪਤਾਲ ਦਾ ਦੌਰਾ ਵੀ ਕੀਤਾ ਸੀ।

ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਪੁਲਿਸ ਦੀ ਟੁਕੜੀ ਵੱਲੋਂ ਸਿਹਤ ਮੰਤਰੀ ਨੂੰ ਗਾਰਡ ਆਫ ਆਨਰ ਭੇਂਟ ਕੀਤਾ ਗਿਆ ਅਤੇ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ, ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ, ਐਸਐਸਪੀ ਸ: ਭੁਪਿੰਦਰ ਸਿੰਘ ਨੇ ਉਨ੍ਹਾਂ ਨੂੰ ਜਿ਼ਲ੍ਹੇ ਵਿਚ ਪੁੱਜਣ ਤੇ ਜੀ ਆਇਆਂ ਨੂੰ ਕਿਹਾ। ਇਸ ਮੌਕੇ ਐਸਡੀਐਮ ਸ੍ਰੀ ਅਕਾਸ਼ ਬਾਂਸਲ, ਸਿਵਲ ਸਰਜਨ ਡਾ: ਰਾਜਿੰਦਰ ਸਿੰਘ ਬੈਂਸ, ਸ੍ਰੀ ਖਜਾਨ ਸਿੰਘ, ਆਪ ਆਗੂ ਸ੍ਰੀ ਅਰੁਣ ਵਧਵਾ ਆਦਿ ਵੀ ਹਾਜਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION