27.1 C
Delhi
Saturday, May 11, 2024
spot_img
spot_img

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਨਤੀਜੇ ਦਾ ਐਲਾਨ

ਐੱਸ. ਏ. ਐੱਸ ਨਗਰ, 5 ਜੁਲਾਈ, 2022 (ਦਲਜੀਤ ਕੌਰ ਭਵਾਨੀਗੜ੍ਹ )
ਪੰਜਾਬ ’ਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਅਕਾਦਮਿਕ ਸਾਲ 2021-22 ਲਈ ਦਸਵੀਂ ਸ੍ਰੇਣੀ ਸਮੇਤ ਓਪਨ ਸਕੂਲ, ਰੀ-ਅਪੀਅਰ ਅਤੇ ਵਾਧੂ ਵਿਸ਼ਾ ਦੀ ਪਰੀਖਿਆ ਦਾ ਨਤੀਜਾ ਮੰਗਲਵਾਰ 5 ਜੁਲਾਈ 2022 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵੱਲੋਂ ਐਲਾਨਿਆ ਗਿਆ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ.ਵਰਿੰਦਰ ਭਾਟੀਆ, ਕੰਟਰੋਲਰ ਪਰੀਖਿਆਵਾਂ ਸ਼੍ਰੀ ਜੇ.ਆਰ ਮਹਿਰੋਕ ਤੋਂ ਇਲਾਵਾ ਸਬੰਧਤ ਸ਼ਾਖਾਵਾਂ ਦੇ ਉੱਚ ਅਧਿਕਾਰੀ ਵੀ ਹਾਜਰ ਸਨ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਵਾਰ ਦਸਵੀਂ ਸ਼੍ਰੇਣੀ ਦੀ ਪਰੀਖਿਆ ਵਿੱਚ ਕੁੱਲ 323361 ਪਰੀਖਿਆਰਥੀ ਅਪੀਅਰ ਹੋਏ ਜਿੰਨ੍ਹਾਂ ਵਿੱਚੋਂ 316699 ਪਰੀਖਿਆਰਥੀ ਪਾਸ ਹੋਏ। ਇਸ ਨਤੀਜੇ ਦੀ ਕੁੱਲ ਪਾਸ ਪ੍ਰਤੀਸ਼ਤਤਾ 97.94 ਪ੍ਰਤੀਸ਼ਤ ਰਹੀ। ਰੈਗੂਲਰ ਵਿਦਿਆਰਥੀਆਂ ਦੀ ਗਿਣਤੀ 311555 ਰਹੀ ਹੈ, ਜਿਨ੍ਹਾਂ ਵਿੱਚੋਂ 396270 ਬੱਚੇ ਪਾਸ ਹੋਏ ਹਨ ਅਤੇ ਇਨ੍ਹਾਂ ਦਾ ਨਤੀਜਾ 99.6 ਰਿਹਾ ਹੈ ਅਤੇ ਓਪਨ ਸਕੂਲ ਦਾ ਨਤੀਜਾ ਵੀ ਕੁੱਲ 323361 ਵਿਦਿਆਰਥੀ ਜਿਨ੍ਹਾਂ ‘ਚੋਂ 316399 ਵਿਦਿਆਰਥੀ ਪਾਸ ਹੋਏ। ਪ੍ਰੋ. ਯੋਗਰਾਜ ਵੱਲੋਂ ਸਮੂਹ ਬੋਰਡ ਕਰਮਚਾਰੀਆਂ ਮੁਲਾਂਕਣ ਕਰਨ ਵਾਲੇ ਅਤੇ ਸਮੂਹ ਜਿਲ੍ਹਾ ਸਿੱਖਿਆ ਅਫਸਰਾਂ ਦੀ ਕੋਆਰਡੀਨੇਸ਼ਨ ਦੀ ਸ਼ਲਾਘਾ ਕੀਤੀ।

ਦਸਵੀਂ ਪਰੀਖਿਆ ਸੈਸ਼ਨ 2021-22 ਦੌਰਾਨ ਅਪੀਅਰ ਹੋਏ ਪਰੀਖਿਆਰਥੀਆਂ ਦੇ ਵੇਰਵੇ/ਅੰਕਾਂ ਸਮੇਤ 06 ਜੁਲਾਈ ਨੂੰ ਬਾਅਦ ਦੁਪਹਿਰ ਬੋਰਡ ਦੀ ਵੈਬ-ਸਾਈਟ www.pseb.ac.in ਅਤੇ www.indiaresults.com ਤੇ ਉਪਲੱਭਧ ਹੋਣਗੇ। ਪਰੀਖਿਆਰਥੀ ਆਪਣੇ ਵੇਰਵੇ ਦਰਜ ਕਰਕੇ ਆਪਣੇ ਨਤੀਜੇ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣਗੇ।

ਪਹਿਲੇ ਤਿੰਨ ਸਥਾਨਾਂ ਤੇ ਕੁੜੀਆਂ ਦਾ ਕਬਜ਼ਾ: 12ਵੀਂ ਦੇ ਵਾਂਗ ਹੀ 10ਵੀਂ ਦੇ ਨਤੀਜੇ ’ਚ ਵੀ ਲੜਕੀਆਂ ਨੇ ਪਹਿਲੇ ਤਿੰਨ ਸਥਾਨਾਂ ‘ਤੇ ਕਬਜ਼ਾ ਕੀਤਾ ਹੈ। ਚੇਅਰਮੈਨ ਪ੍ਰੋ. ਯੋਗਰਾਜ ਵੱਲੋਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਹਰੀ ਰਹੇ ਪਰੀਖਿਆਰਥੀਆਂ ਵਿੱਚੋਂ ਪਹਿਲਾ ਸਥਾਨ ਨੈਨਸੀ ਰਾਣੀ ਪੁੱਤਰੀ ਸ਼੍ਰੀ ਰਾਮ ਕ੍ਰਿਸ਼ਨ, ਸਰਕਾਰੀ ਹਾਈ ਸਕੂਲ, ਸਤੀਏ ਵਾਲਾ (ਫ਼ਿਰੋਜ਼ਪੁਰ), ਦੂਜਾ ਸਥਾਨ ਦਿਲਪ੍ਰੀਤ ਕੌਰ ਪੁੱਤਰੀ ਰੱਬੀ ਸਿੰਘ, ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਾਂਝਲਾ (ਸੰਗਰੂਰ) ਅਤੇ ਤੀਜਾ ਸਥਾਨ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਭੁਟਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਭੁਟਾਲ ਕਲਾਂ (ਸੰਗਰੂਰ) ਨੇ ਪ੍ਰਾਪਤ ਕੀਤਾ।

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਹੋਰ ਜਾਣਾਕਰੀ ਦਿੰਦਿਆਂ ਕਿਹਾ ਕਿ ਘੋਸ਼ਿਤ ਹੋਏ ਨਤਿਜਿਆਂ ਅਨੁਸਾਰ ਪਰੀਖਿਆਰਥੀਆਂ ਦੇ ਸਰਟੀਫਿਕੇਟ ਡਿਜੀਲਾਕਰ ‘ਤੇ ਅਪਲੋਡ ਹੋਣਗੇ। ਇਸ ਤੋਂ ਇਲਾਵਾ ਜਿੰਨ੍ਹਾਂ ਪ੍ਰੀਖਿਆਰਥੀਆਂ ਨੇ ਸਰਟੀਫਿਕੇਟ ਦੀ ਹਾਰਡ ਕਾਪੀ ਲੈਣ ਲਈ ਪਰੀਖਿਆ ਫਾਰਮ ਵਿੱਚ ਜ਼ਿਕਰ ਕੀਤਾ ਹੈ, ਅਜਿਹੇ ਪਰੀਖਿਆਰਥੀਆਂ ਦੇ ਸਰਟੀਫਿਕੇਟ ਦੀ ਹਾਰਡ ਕਾਪੀ ਸਕੂਲਾਂ ਨੂੰ ਤਿੰਨ-ਚਾਰ ਹਫ਼ਤਿਆਂ ਵਿੱਚ ਭੇਜ ਦਿੱਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਸਕੂਲਾਂ ਦੀ ਲਾਗ-ਇੰਨ ਆਈ-ਡੀ ਅਤੇ ਬੋਰਡ ਦੀ ਵੈਬ-ਸਾਈਟ ਰਾਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਦਸਵੀਂ ਸ਼੍ਰੇਣੀ ਸੈਸ਼ਨ 2021-22 ਟਰਮ-2 ਦੀ ਪਰੀਖਿਆ ਦੀ ਰੀ-ਚੈਕਿੰਗ ਅਤੇ ਮੁੜ ਮੁਲਾਂਕਣ ਕਰਵਾਉਣ ਲਈ ਫਾਰਮ ਅਤੇ ਫੀਸਾਂ ਦਾ ਸ਼ਡਿਊਲ ਵੱਖਰੇ ਤੌਰ ਤੇ ਜਾਰੀ ਕੀਤਾ ਜਾਵੇਗਾ।

ਅੰਤ ਵਿੱਚ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਵੱਲੋਂ ਮੀਟਿੰਗ ਵਿੱਚ ਸ਼ਾਮਲ ਹੋਏ ਅਧਿਕਾਰੀਆਂ ਅਤੇ ਮੀਡੀਆ ਨਾਲ ਜੁੜੀਆਂ ਸ਼ਖ਼ਸ਼ੀਅਤਾਂ ਦਾ ਧੰਨਵਾਦ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION