39.1 C
Delhi
Monday, May 13, 2024
spot_img
spot_img

ਪੰਜਾਬ ਸਕੂਲ ਸਿੱਖ਼ਿਆ ਬੋਰਡ ਵੱਲੋਂ ਪ੍ਰਾਈਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਲੰਕਣ ਵਾਸਤੇ ਡੇਟਸ਼ੀਟ ਜਾਰੀ

ਯੈੱਸ ਪੰਜਾਬ
ਚੰਡੀਗੜ੍ਹ, 30 ਜੁਲਾਈ, 2021 –
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੁਲੰਕਣ ਕਰਨ ਦੇ ਵਾਸਤੇ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪੇਪਰ 7 ਅਗਸਤ ਤੋਂ ਸ਼ੁਰੂ ਹੋਣਗੇ ਅਤੇ 13 ਅਗਸਤ 2021 ਨੂੰ ਸਮਾਪਤ ਹੋਣਗੇ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨੈਸਨਲ ਅਚੀਵਮੈਂਟ ਸਰਵੇ ਨਵੰਬਰ ਵਿੱਚ ਹੋਵੇਗਾ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਾਇਮਰੀ ਵਿਦਿਆਰਥੀਆਂ ਦੇ ਸਿੱਖਿਆ ਦੇ ਪੱਧਰ ਦਾ ਮੁਲੰਕਣ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਦੀਆਂ ਘਾਟਾਂ- ਕਮਜ਼ੋਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਗੇ ਤਿਆਰੀ ਕਰਵਾਈ ਜਾ ਸਕੇ।

ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਪੰਜਾਬੀ, ਅੰਗਰੇਜ਼ੀ, ਗਣਿਤ ਅਤੇ ਸਵਾਗਤ ਜਿੰਦਗੀ/ਜੀ. ਕੇ. ਦੇ ਪੇਪਰ ਹੋਣਗੇ।

ਇਸ ਤੋਂ ਇਲਾਵਾ ਤੀਸਰੀ, ਚੌਥੀ ਅਤੇ ਪੰਜਵੀਂ ਕਲਾਸ ਦਾ ਵਾਤਾਵਰਣ ਸਿੱਖਿਆ ਦਾ ਇਮਤਿਹਾਨ ਲਿਆ ਜਾਵੇਗਾ ਜਦਕਿ ਚੌਥੀ ਅਤੇ ਪੰਜਵੀਂ ਦਾ ਹਿੰਦੀ ਦਾ ਪੇਪਰ ਵੀ ਹੋਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION