39 C
Delhi
Friday, April 26, 2024
spot_img
spot_img

ਪੰਜਾਬ ਸਟੂਡੈਂਟਸ ਯੂਨੀਅਨ ਦੇ ਜਨਰਲ ਸਕੱਤਰ ਪਰਮਜੀਤ ਕਾਹਮਾ ਨੂੰ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਂਟ

ਯੈੱਸ ਪੰਜਾਬ
ਨਵਾਂਸ਼ਹਿਰ, 27 ਮਾਰਚ, 2022 (ਦਲਜੀਤ ਕੌਰ ਭਵਾਨੀਗੜ੍ਹ)
ਪੰਜਾਬ ਸਟੂਡੈਂਟਸ ਯੂਨੀਅਨ ਦੇ ਸਾਬਕਾ ਸੂਬਾਈ ਜਨਰਲ ਸਕੱਤਰ ਪਰਮਜੀਤ ਕਾਹਮਾ ਨੂੰ ਪਿੰਡ ਕਾਹਮਾ ਦੇ ਗੁਰਦੁਆਰਾ ਸਾਹਿਬ ਵਿਖੇ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਦੱਸਣਯੋਗ ਹੈ ਕਿ 22 ਮਾਰਚ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਦਿਲ ਦੀ ਧੜਕਣ ਬੰਦ ਹੋਣ ਕਾਰਨ ਉਹਨਾਂ ਦਾ ਦੇਹਾਂਤ ਹੋ ਗਿਆ ਸੀ।

ਇਸ ਮੌਕੇ ਪਰਮਜੀਤ ਕਾਹਮਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸੀ ਪੀ ਆਈ (ਐੱਮ ਐੱਲ) ਐੱਨ ਡੀ ਦੇ ਸੀਨੀਅਰ ਸੂਬਾਈ ਆਗੂ ਦਰਸ਼ਨ ਸਿੰਘ ਖਟਕੜ, ਜਿਲਾ ਆਗੂਆਂ ਕੁਲਵਿੰਦਰ ਸਿੰਘ ਵੜੈਚ, ਦਲਜੀਤ ਸਿੰਘ ਐਡਵੋਕੇਟ, ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ, ਸੀ ਪੀ ਆਈ (ਐੱਮ) ਦੇ ਆਗੂ ਦਰਸ਼ਨ ਸਿੰਘ ਮੱਟੂ, ਸੀ ਪੀ ਆਈ ਐੱਮ ਐੱਲ (ਲਿਬਰੇਸ਼ਨ) ਦੇ ਆਗੂ ਹਰਭਗਵਾਨ ਭੀਖੀ, ਹਰੀ ਰਾਮ ਰਸੂਲਪੁਰੀ ਨੇ ਕਿਹਾ ਕਿ ਪਰਮਜੀਤ ਕਾਹਮਾ ਹਿੰਮਤੀ, ਦਲੇਰ ਅਤੇ ਅਗਵਾਈ ਦੇਣ ਵਾਲੇ ਜੁਝਾਰੂ ਆਗੂ ਸਨ। ਉਹਨਾਂ ਦੀ ਅਗਵਾਈ ਵਿਚ ਪੀ ਐਸ ਯੂ ਨੇ ਕਈ ਘੋਲ ਲੜੇ। ਉਹ ਫੁੱਟਬਾਲ ਦੇ ਚੰਗੇ ਖਿਡਾਰੀ ਅਤੇ ਸੁਲਝੇ ਹੋਏ ਕਵੀ ਸਨ। ਉਹਨਾਂ ਦੇ ਤੁਰ ਜਾਣ ਨਾਲ ਪਰਿਵਾਰ ਅਤੇ ਸਮਾਜ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਇਸ ਮੌਕੇ ਸਮਾਜ ਸੇਵੀ ਅਤੇ ਢਾਹਾਂ ਹਸਪਤਾਲ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ, ਪ੍ਰਗਤੀਸ਼ੀਲ ਲੇਖਕ ਮੰਚ ਪੰਜਾਬ ਦੇ ਪ੍ਰਧਾਨ ਡਾਕਟਰ ਸੁਰਜੀਤ ਜੱਜ, ਪ੍ਰਿੰਸੀਪਲ ਜਸਪਾਲ ਸਿੰਘ, ਸਵਿੰਦਰ ਸਿੰਘ ਬੈਂਸ ਸੇਵਾ ਮੁਕਤ ਐਸ ਪੀ, ਸਵਰਨ ਸਿੰਘ ਕਾਹਮਾ ਨੰਬਰਦਾਰ, ਕਾਂਗਰਸ ਪਾਰਟੀ ਦੇ ਆਗੂ ਸਤਵੀਰ ਸਿੰਘ ਪੱਲੀ ਝਿੱਕੀ, ਪੀ ਐੱਫ ਏ ਦੇ ਸਕੱਤਰ ਹਰਜਿੰਦਰ ਸਿੰਘ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਫੁਟਬਾਲ ਟੂਰਨਾਮੈਂਟ ਕਮੇਟੀ ਬੰਗਾ ਦੇ ਵਿੱਤ ਸਕੱਤਰ ਸਨ ਅਤੇ ਬੰਗਾ ਵਿਖੇ ਹਰ ਸਾਲ ਕਰਵਾਏ ਜਾਂਦੇ ਸੂਬਾ ਪੱਧਰੀ ਫੁਟਬਾਲ ਟੂਰਨਾਮੈਂਟ ਨੂੰ ਉਹਨਾਂ ਦੀ ਵਿਸ਼ੇਸ਼ ਦੇਣ ਹੈ ਜਿਸਨੂੰ ਸਦਾ ਯਾਦ ਕੀਤਾ ਜਾਂਦਾ ਰਹੇਗਾ।

ਇਸ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ, ਬਲੱਡ ਡੋਨਰਜ਼ ਕੌਂਸਲ ਨਵਾਂਸ਼ਹਿਰ, ਦੋਆਬਾ ਫੁਟਬਾਲ ਕਲੱਬ ਖੇੜਾ (ਮਾਹਲਪੁਰ) ਪਲਸ ਮੰਚ, ਡੀ ਐੱਫ ਏ ਸ਼ਹੀਦ ਭਗਤ ਸਿੰਘ ਨਗਰ, ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਨਵਾਂਸ਼ਹਿਰ, ਜੀਵਨ ਜਾਗ੍ਰਿਤੀ ਮੰਚ ਗੜ੍ਹਸ਼ੰਕਰ ਵੱਲੋਂ ਭੇਜੇ ਸ਼ੋਕ ਸੰਦੇਸ਼ ਵੀ ਪੜੇ ਗਏ।

ਇਸ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਸਮਰਾ, ਬੂਟਾ ਸਿੰਘ ਮਹਿਮੂਦ ਪੁਰ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ, ਸੱਤਪਾਲ ਸਲੋਹ, ਪ੍ਰਿੰਸੀਪਲ ਹਰਜੀਤ ਸਿੰਘ ਮਾਹਲ, ਪ੍ਰਿੰਸੀਪਲ ਬਿੱਕਰ ਸਿੰਘ ਗੜ੍ਹਸ਼ੰਕਰ, ਐਡਵੋਕੇਟ ਪਰਮਜੀਤ ਚਾਹਲ, ਐੱਮ ਪੀ ਏ ਪੀ ਦੇ ਸੂਬਾਈ ਆਗੂ ਜਸਵਿੰਦਰ ਭੋਗਲ, ਸਾਹਿਤਕਾਰ ਅਜਮੇਰ ਸਿੱਧੂ, ਰੁਪਿੰਦਰ ਕੌਰ ਦੁਰਗਾ ਪੁਰ, ਪ੍ਰਵੀਨ ਕੁਮਾਰ ਨਿਰਾਲਾ, ਸੁਰਿੰਦਰ ਸਿੰਘ ਬੈਂਸ, ਸੰਧੂ ਵਰਿਆਣਵੀ, ਹਰਬੰਸ ਹੀਉਂ, ਜਸਪਾਲ ਸਿੰਘ ਗਿੱਦਾ, ਮਾਸਟਰ ਮੁਕੇਸ਼ ਕੁਮਾਰ, ਹਰਬੰਸ ਗੋਹਲੜੋਂ, ਮਾਸਟਰ ਨਰਿੰਦਰ ਸਿੰਘ ਉੜਾਪੜ, ਹਰਸ਼ਰਨ ਸਿੰਘ ਭਾਤਪੁਰ, ਮਾਸਟਰ ਪ੍ਰੀਤਮ ਸਿੰਘ ਲੱਲੀਆਂ, ਜਸਵੰਤ ਖਟਕੜ, ਮਾਸਟਰ ਸਰਬਜੀਤ ਮੰਗੂਵਾਲ, ਤਰਸੇਮ ਸਿੰਘ ਬੈਂਸ, ਲਾਲ ਸਿੰਘ ਬੈਂਸ, ਬਲਜੀਤ ਸਿੰਘ ਧਰਮਕੋਟ, ਅਵਤਾਰ ਸਿੰਘ ਤਾਰੀ, ਗੁਰਦਿਆਲ ਰੱਕੜ, ਕਮਲਜੀਤ ਸਨਾਵਾ, ਬਲਵੀਰ ਸਿੰਘ ਸੰਘਾ ਦਰਸ਼ਨ ਸਿੰਘ ਕਾਹਮਾ, ਸੁੱਚਾ ਸਿੰਘ ਕਾਹਮਾ, ਅਮਰਜੀਤ ਸਿੰਘ ਕਾਹਮਾ, ਪਰਮਜੀਤ ਕਾਹਮਾ ਦੀ ਪਤਨੀ ਸੁਨੀਤਾ ਕਾਹਮਾ, ਉਹਨਾਂ ਦੇ ਪੁੱਤਰ ਸਚਿਨ ਕਾਹਮਾ ਅਤੇ ਹੋਰ ਵੀ ਸ਼ਖਸੀਅਤਾਂ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION