28.1 C
Delhi
Thursday, May 9, 2024
spot_img
spot_img

ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਲੋਂ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਆਸਾਮੀਆਂ ਭਰਣ ਦੇ ਨਿਰਦੇਸ਼

ਚੰਡੀਗੜ੍ਹ, 7 ਅਗਸਤ, 2020 –

ਸਰਹੱਦੀ ਇਲਾਕਿਆਂ ਵਿੱਚ ਬੱਚਿਆਂ ਤੇ ਔਰਤਾਂ ਦੀ ਭਲਾਈ ਲਈ ਚਲਦੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਨਲਾਈਨ ਰੱਖੀ ਮੀਟਿੰਗ ਦੌਰਾਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਚੰਡੀਗੜ੍ਹ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਸਾਰੇ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ (ਸੀ.ਡੀ.ਪੀ.ਓਜ਼) ਨੂੰ ਬਲਾਕਾਂ ਦੇ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਲਈ ਕਿਹਾ ਹੈ ਤਾਂ ਜੋ ਸਾਰੇ ਬਲਾਕਾਂ ਵਿੱਚ ਭਲਾਈ ਸਕੀਮਾਂ ਬਿਹਤਰ ਢੰਗ ਨਾਲ ਲਾਗੂ ਹੋਣ।

ਚੇਅਰਪਰਸਨ ਨੇ ਬੋਰਡ ਅਧੀਨ ਆਉਂਦੇ ਰਾਜ ਦੇ ਸਰਹੱਦੀ ਜ਼ਿਲਿਆਂ ਅੰਮ੍ਰਿਤਸਰ (ਹਰਸ਼ਾ ਛੀਨਾ), ਗੁਰਦਾਸਪੁਰ (ਡੇਰਾ ਬਾਬਾ ਨਾਨਕ), ਫਾਜ਼ਿਲਕਾ (ਖੂਈਆਂ ਸਰਵਰ) , ਫਿਰੋਜ਼ਪੁਰ (ਮਖੂ) ਅਤੇ ਤਰਨ ਤਾਰਨ (ਭਿੱਖੀਵਿੰਡ) ਵਿਖੇ ਚੱਲ ਰਹੇ ਆਈ.ਸੀ.ਡੀ.ਐਸ. ਬਲਾਕਾਂ ਦੇ ਬਾਲ ਵਿਕਾਸ ਪ੍ਰਾਜੈਕਟ ਅਫਸਰ ਕ੍ਰਮਵਾਰ ਸ੍ਰੀਮਤੀ ਮੀਨਾ, ਸ੍ਰੀਮਤੀ ਕੁਸਮ ਸ਼ਰਮਾ, ਸ੍ਰੀਮਤੀ ਸੰਜੂ, ਸ੍ਰੀਮਤੀ ਸੁਦੇਸ਼, ਸ੍ਰੀਮਤੀ ਜੋਤੀ ਕਾਲੜਾ ਅਤੇ ਆਈ.ਸੀ.ਡੀ.ਐਸ. ਬਲਾਕਾਂ ਦੇ ਸੀਨੀਅਰ ਸਹਾਇਕਾਂ ਨਾਲ ਬੋਰਡ ਦੇ ਸਕੱਤਰ ਸ੍ਰੀ ਅਭਿਸ਼ੇਕ ਕੁਮਾਰ ਅਤੇ ਬੋਰਡ ਦੇ ਹੋਰ ਕਰਮਚਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਚੇਅਰਪਰਸਨ ਨੇ ਕੋਰੋਨਾ ਤੋਂ ਬਚਣ ਲਈ ਮਾਸਕ ਤੇ ਸੈਨੇਟਾਈਜ਼ਰ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਅਪਣਾਉਣ ਤੇ ਦੂਜਿਆਂ ਨੂੰ ਵੀ ਜਾਗਰੂਕ ਕਰਨ ਲਈ ਕਿਹਾ।

ਬਲਾਕਾਂ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਮਗਰੋਂ ਬੱਚਿਆਂ ਤੇ ਔਰਤਾਂ ਲਈ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਨੂੰ ਬਲਾਕ ਪੱਧਰ ਉਤੇ ਬਿਹਤਰ ਢੰਗ ਨਾਲ ਲਾਗੂ ਕਰਨ ਬਾਰੇ ਵਿਸਤਾਰ ਨਾਲ ਚਰਚਾ ਹੋਈ। ਚੇਅਰਪਰਸਨ ਨੇ ਕਿਹਾ ਕਿ ਬਲਾਕਾਂ ਦੇ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਭਰੀਆਂ ਜਾਣ ਤਾਂ ਜੋ ਸਾਰੇ ਬਲਾਕਾਂ ਦਾ ਕੰਮਕਾਜ ਵਧੇਰੇ ਸੁਚਾਰੂ ਢੰਗ ਨਾਲ ਚੱਲ ਸਕੇ।

ਇਸ ਤੋਂ ਇਲਾਵਾ ਪੰਜ ਬਲਾਕਾਂ ਦੇ ਪ੍ਰਸ਼ਾਸਨਿਕ ਮਸਲਿਆਂ ਬਾਰੇ ਵੀ ਗੱਲਬਾਤ ਹੋਈ ਅਤੇ ਕਈ ਮਾਮਲਿਆਂ ਦਾ ਚੇਅਰਪਰਸਨ ਨੇ ਮੌਕੇ ’ਤੇ ਹੀ ਨਿਬੇੜਾ ਕੀਤਾ। ਚੇਅਰਪਰਸਨ ਸ੍ਰੀਮਤੀ ਰੰਧਾਵਾ ਨੇ ਸਾਰੇ ਸੀ.ਡੀ.ਪੀ.ਓਜ਼. ਅਤੇ ਬਲਾਕਾਂ ਦੇ ਸੀਨੀਅਰ ਸਹਾਇਕਾਂ ਨੂੰ ਬਲਾਕਾਂ ਦੇ ਕੰਮ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION