34 C
Delhi
Sunday, April 28, 2024
spot_img
spot_img

ਪੰਜਾਬ ਸਰਕਾਰ ਆਂਗਣਵਾੜੀ ਕੇਂਦਰਾਂ ਰਾਹੀਂ ਔਰਤਾਂ ਨੂੰ ਮੁਹੱਈਆ ਕਰਵਾਏਗੀ ਸਨੈਟਰੀ ਪੈਡ: ਰਜ਼ੀਆ ਸੁਲਤਾਨਾ

ਯੈੱਸ ਪੰਜਾਬ
ਮਲੇਰਕੋਟਲਾ, 21 ਦਸੰਬਰ, 2021:
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੰਜਾਬ ਦੀਆਂ ਸਮੂਹ 27,714 ਆਂਗਣਵਾੜੀ ਕੇਂਦਰਾਂ ਰਾਹੀਂ ਉਡਾਣ ਸਕੀਮ ਤਹਿਤ ਔਰਤਾਂ ਨੂੰ ਸਨੈਟਰੀ ਪੈਡ ਮੁਹੱਈਆ ਕਰਵਾਉਣ ਲਈ ਸਕੀਮ ਉਲੀਕੀ ਗਈ ਹੈ। ਇਹ ਸਕੀਮ ਲਾਗੂ ਹੋਣ ਨਾਲ ਸੂਬੇ ਵਿਚ ਔਰਤਾਂ ਦਾ ਸਹੀ ਮਾਅਨਿਆਂ ਵਿੱਚ ਸਸ਼ਕਤੀਕਰਨ ਹੋ ਸਕੇਗਾ।

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਯੋਜਨਾ ਤਹਿਤ ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਸਨਮਾਨਿਤ ਕਰਨ ਲਈ ਉਰਦੂ ਅਕੈਡਮੀ ਮਲੇਰਕੋਟਲਾ ਵਿਖੇ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਕੈਬਨਿਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਸਨੈਟਰੀ ਪੈਡ ਵੰਡਣ ਦਾ ਕੰਮ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਸੂਬੇ ਦੀਆਂ ਔਰਤਾਂ ਲਈ ਇਹ ਬਹੁਤ ਵੱਡੀ ਸਹੂਲਤ ਸਾਬਿਤ ਹੋਵੇਗੀ।

ਧਾਰਮਿਕ ਗ੍ਰੰਥਾਂ ‘ਚ ਔਰਤ ਦੇ ਉੱਚੇ ਰੁਤਬੇ ਦੀ ਗੱਲ ਕਰਦਿਆਂ ਕਿਹਾ ਕਿ ਬਹੁਤੇ ਖੇਤਰਾਂ ‘ਚ ਲੜਕੀਆਂ ਲੜਕਿਆਂ ਦੇ ਮੁਕਾਬਲੇ ਅੱਗੇ ਨਿਕਲ ਗਈਆਂ ਹਨ ਅਤੇ ਉਹ ਆਪਣੀ ਸਮਰੱਥਾ ਨੂੰ ਹਰੇਕ ਖੇਤਰ ‘ਚ ਸਾਬਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੇਟੀਆਂ ਨੂੰ ਹਰੇਕ ਖੇਤਰ ‘ਚ ਸਫਲ ਬਣਾਉਣ ਲਈ ਸਿਰਫ਼ ਪ੍ਰੇਰਨਾ ਦੀ ਜ਼ਰੂਰਤ ਹੈ ਅਤੇ ਅਜੋਕੇ ਸਮੇਂ ‘ਚ ਲੜਕੀਆਂ ਲਈ ਮੌਕੇ ਵੱਧ ਰਹੇ ਹਨ।

ਇਸ ਮੌਕੇ ਉਨ੍ਹਾਂ ਮਹਿਲਾ ਸਸ਼ਕਤੀਕਰਨ ਲਈ ਇੱਕ ਵੱਡੀ ਪਹਿਲ ਕਰਦਿਆਂ ਸਮਾਜ ਨੂੰ ਬੱਚੀਆਂ ਦੀ ਆਜ਼ਾਦੀ ਲਈ ਅੱਗੇ ਆਉਣ ਦਾ ਸੁਨੇਹਾ ਦਿੱਤਾ ਅਤੇ ਕਿਹਾ ਕਿ ਸਾਨੂੰ ਬੱਚੀਆਂ ਦੇ ਪੌਸ਼ਟਿਕ ਅਹਾਰ ਦੇਣਾ ਦੇਣ ਦੇ ਨਾਲ ਨਾਲ ਉਨ੍ਹਾਂ ਉੱਚ ਦਰਜੇ ਦੀ ਸਿੱਖਿਆ ਲਗਾਤਾਰ ਮੁਹੱਈਆ ਕਰਵਾਉਣ ਚਾਹੀਦੀ ਹੈ ਤਾਂ ਬੱਚੀਆਂ ਅੱਗੇ ਵੱਧ ਕੇ ਸੱਭਿਅਤ ਸਮਾਜ ਦੀ ਰਚਨਾ ਵਿੱਚ ਆਪਣਾ ਅਹਿਮ ਰੋਲ ਅਦਾ ਕਰ ਸਕਣ ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਈ ਪ੍ਰਕਾਰ ਦੀਆਂ ਕੇਵਲ ਬੱਚੀਆਂ ਦੀ ਭਲਾਈ ਲਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਕਿ ਉਨ੍ਹਾਂ ਨੂੰ ਬਰਾਬਰੀ ਦਾ ਅਧਿਕਾਰ ਮਿਲ ਸਕੇ । ਇਸ ਮੌਕੇ ਉਨ੍ਹਾਂ 100 ਨਵਜੰਮੀਆਂ ਬੱਚੀਆਂ ਨੂੰ ਮੁੱਢਲੀ ਲੋੜੀਂਦੀ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਅਤੇ ਨਵਜੰਮੀਆਂ ਬੱਚੀਆਂ ਦੇ ਮਾਤਾ ਪਿਤਾ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਕਿਹਾ ਕਿ ਧੀਆਂ ਦਾ ਸਭ ਤੋਂ ਵਧੀਆ ਗਹਿਣਾ ਪੜਾਈ ਹੁੰਦਾ ਹੈ। ਇਸ ਲਈ ਸਾਨੂੰ ਧੀਆਂ ਨੂੰ ਵੱਧ ਤੋਂ ਵੱਧ ਪੜਾਉਣਾ ਚਾਹੀਦਾ ਹੈ । ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਗਾਮੀ ਵਿਧਾਨ ਸਭਾ ਚੋਣਾ 2022 ਵਿੱਚ ਮਹਿਲਾ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ , ਸੈੱਲਫ਼ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਨੂੰ ਉਤਸ਼ਾਹਿਤ ਕਰਨ ਅਤੇ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਸ਼ੇਸ਼ ਬੀਬੀਆਂ ਦੇ ਮੇਲੇ ਲਈ ਪੁੱਜਣ ਦਾ ਖੁੱਲ੍ਹਾ ਸੱਦਾ ਵੀ ਦਿੱਤਾ ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਵੋਟਰ ਕਾਰਡ ਬਣਾਉਣ ਅਤੇ ਕੋਵਿਡ ਵੈਕਸ਼ੀਨੇਸ਼ਨ ਕਰਵਾਉਣ ਵਾਲੀਆਂ ਮਹਿਲਾਵਾਂ ਦਾ ਲੱਕੀ ਡਰਾਅ ਕੱਢ ਕੇ ਸਨਮਾਨਿਤ ਵੀ ਕੀਤਾ ਜਾਵੇਗਾ।ਸ੍ਰੀ ਡੀ.ਪੀ.ਐਸ. ਖਰਬੰਦਾ, ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ।

ਸ੍ਰੀਮਤੀ ਰਜ਼ੀਆ ਸੁਲਤਾਨਾ ਵੱਲੋਂ ਜਮਾਲਪੁਰ ਚੌਕ ਦਾ ਨਵੀਨੀਕਰਨ ਕਰਨ ਲਈ ਨੀਂਹ ਪੱਥਰ ਵੀ ਰੱਖਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਐਮ ਸੇਵਾ (M-Seva ) ਐਪਲੀਕੇਸ਼ਨ ’ਤੇ ਉਡਾਣ ਸਕੀਮ ਅਧੀਨ ਵੰਡੇ ਜਾਂਦੇ ਸੈਨਟਰੀ ਪੈਡ ਦਾ ਰਿਕਾਰਡ ਰੱਖਣ ਵਾਲੀ ਐਪਲੀਕੇਸ਼ਨ ਨੂੰ ਲਾਂਚ ਕੀਤਾ ਗਿਆ।

ਸਮਾਗਮ ਦੌਰਾਨ ਵਿਭਾਗ ਵੱਲੋਂ ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਅਧੀਨ ਬਣਾਏ ਗਏ ਜਿੰਗਲ ਦੀ ਪੇਸ਼ਕਸ ਕੀਤੀ ਗਈ। ਇਹ ਜਿੰਗਲ ਬਾਅਦ ਵਿੱਚ ਹਰ ਜ਼ਿਲ੍ਹੇ ਪੱਧਰ ’ਤੇ ਚਲਾਇਆ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਬੇਟੀਆਂ ਦੇ ਲਿੰਗ ਅਨੁਪਾਤ ਵਿੱਚ ਵਾਧਾ ਕਰਨ ਵਿੱਚ ਜਾਗਰੂਕ ਕਰੇਗਾ।

ਸਮਾਗਮ ਦੌਰਾਨ ਵਿਭਾਗ ਵੱਲੋਂ ਔਰਤਾਂ ਦੇ ਸ਼ਕਤੀਕਰਨ ਲਈ ਜ਼ਿਲ੍ਹਾ ਮਲੇਰਕੋਟਲਾ ਵਿੱਚ ਸਥਾਪਿਤ ਕੀਤੀ ਬੀਬੀਆਂ ਦੀ ਦੁਕਾਨ ਸਬੰਧੀ ਇੱਕ ਵੀਡੀਓ ਦਿਖਾਈ ਗਈ। ਜਿਸ ਵਿਚ ਦਿਖਾਇਆ ਗਿਆ ਕਿ ਇਸ ਦੁਕਾਨ ਵਿਚ ਔਰਤਾਂ ਆਪਣੇ ਘਰ ਦਾ ਬਣਿਆ ਸਮਾਨ ਵੇਚ ਸਕਦੀਆਂ ਹਨ ਅਤੇ ਆਰਥਿਕ ਤੌਰ ਤੇ ਆਪਣੇ ਆਪ ਨੂੰ ਮਜ਼ਬੂਤ ਬਣਾ ਸਕਦੀਆਂ ਹਨ।

ਇਸ ਸਮਾਗਮ ਵਿਚ ਸ੍ਰੀ ਮੁਹੰਮਦ ਤਾਰਿਕ, ਮੈਂਬਰ ਪੰਜਾਬ ਸਟੇਟ ਹੱਜ ਕਮੇਟੀ ਸ੍ਰੀ ਆਜ਼ਾਦ ਹੁਸੈਨ, ਚੇਅਰਮੈਨ ਇੰਪਰੂਵਮੈਂਟ ਟਰੱਸਟ ਮਲੇਰਕੋਟਲਾ ਸ੍ਰੀ ਚੌਧਰੀ ਮੁਹੰਮਦ ਬਸ਼ੀਰ,ਚੇਅਰਮੈਨ ਮਾਰਕੀਟ ਕਮੇਟੀ ਮਲੇਰਕੋਟਲਾ ਸ੍ਰੀ ਇਕਬਾਲ ਲਾਲਾ,ਮੈਂਬਰ ਪੰਜਾਬ ਵਕਫ਼ ਬੋਰਡ ਸ੍ਰੀ ਸ਼ੇਖ਼ ਸਾਇਜ ਹੁਸੈਨ, ਮੈਂਬਰ ਘੱਟ ਗਿਣਤੀ ਸ੍ਰੀ ਗ਼ੁਲਾਮ ਹੁਸੈਨ, ਸੀਨੀਅਰ ਕਾਂਗਰਸੀ ਆਗੂ ਸ੍ਰੀ ਮੁਹੰਮਦ ਅਸ਼ਰਫ਼ ਅਬਦੁੱਲਾ ,ਸ੍ਰੀ ਮੁਹੰਮਦ ਰਫ਼ੀ ਵਾਇਸ , ਸੰਯੁਕਤ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀ ਗੁਰਜਿੰਦਰ ਸਿੰਘ ਮੋੜ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਸੁਖਦੀਪ ਸਿੰਘ , ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਲੇਰਕੋਟਲਾ ਸ੍ਰੀ ਗਗਨਦੀਪ ਸਿੰਘ, ਸ੍ਰੀ ਪਵਨ ਕੁਮਾਰ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION