26.1 C
Delhi
Wednesday, April 24, 2024
spot_img
spot_img

ਪੰਜਾਬ ਸਰਕਾਰ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਨਬੱਧ: ਸੁਸ਼ੀਲ ਰਿੰਕੂ

ਜਲੰਧਰ, 02 ਮਈ, 2020 –

ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਮਾਰਟ ਕਾਰਡ ਧਾਰਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣਾ ਅੰਨ ਯੋਜਨਾ ਤਹਿਤ ਤਿੰਨ ਮਹੀਨੇ ਲਈ ਮੁਫ਼ਤ ਕਣਕ ਅਤੇ ਦਾਲ ਵੰਡ ਕੇ ਰਾਹਤ ਪਹੁੰਚਾਉਣ ਲਈ ਵਚਨਬੱਧ ਹੈ।

ਸਥਾਨਕ ਭਾਰਗੋ ਕੈਂਪ ਵਿਖੇ ਕਣਕ ਅਤੇ ਦਾਲਾਂ ਦੀ ਵੰਡ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਜ਼ਿਲੇ ਦੇ 2.41 ਲੱਖ ਸਮਾਰਟ ਕਾਰਡ ਧਾਰਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਕਰਕੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਰਾਹਤ ਪਹੁੰਚਾਉਣ ਲਈ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਮੁਫ਼ਤ ਕਣਕ ਅਤੇ ਦਾਲ ਵੰਡਣ ਦੀ ਸ਼ੁਰੂਆਤ ਕੀਤੀ ਗਈ ਹੈ।

ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਸੂਬਾ ਸਰਕਾਰ ਯੋਗ ਲਾਭਪਾਤਰੀਆਂ ਵਿੱਚ ਬਿਨਾਂ ਪੱਖ ਪਾਤ ਕਣਕ ਅਤੇ ਦਾਲਾਂ ਦੀ ਵੰਡ ਨੂੰ ਯਕੀਨੀ ਬਣਾਉਣ ਲਈ ਪਾਬੰਦ ਹੈ।

ਕਣਕ ਅਤੇ ਦਾਲਾਂ ਦੀ ਵੰਡ ਦੀ ਪ੍ਰਕਿਰਿਆ ‘ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਉਨਾਂ ਜ਼ਿਲਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਨਰਿੰਦਰ ਸਿੰਘ ਨੂੰ ਕਿਹਾ ਕਿ ਜ਼ਿਲੇ ਦੇ ਯੋਗ ਲਾਭਪਾਤਰੀਆਂ ਨੂੰ ਰਾਹਤ ਪਹੁੰਚਾਉਣ ਲਈ ਵੰਡ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇ ਨਜ਼ਰ ਸਰਕਾਰ ਵਲੋਂ ਪ੍ਰਤੀ ਪਰਿਵਾਰ 5 ਕਿਲੋ ਕਣਕ ਅਤੇ ਇਕ ਕਿਲੋ ਦਾਲ ਤਿੰਨ ਮਹੀਨਿਆਂ ਲਈ ਯੋਗ ਲਾਭਪਾਤਰੀਆਂ ਨੂੰ ਦੇਣ ਦਾ ਫ਼ੈਸਲਾ ਲਿਆ ਗਿਆ ਹੈ।

ਉਨਾਂ ਕਿਹਾ ਕਿ ਪ੍ਰਤੀ ਪਰਿਵਾਰ ਮੁਫ਼ਤ 15 ਕਿਲੋ ਕਣਕ ਅਤੇ 3 ਕਿਲੋ ਦਾਲ (ਪਰਿਵਾਰ ਦੇ ਮੈਂਬਰਾਂ ਦੀ ਗਿਣਤੀ ਤੋਂ ਬਿਨਾਂ )ਤਿੰਨ ਮਹੀਨਿਆਂ ਲਈ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਿਪੂ ਹੋਲਡਰਾਂ ਰਾਹੀਂ ਸਮਾਰਟ ਕਾਰਡ ਧਾਰਕਾਂ ਲਈ ਯਕੀਨੀ ਬਣਾਈ ਜਾ ਰਹੀ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਇਸ ਪ੍ਰਕਿਰਿਆ ਨੂੰ ਸੁਚਾਰੂ ਤੇ ਨਿਰਵਿਘਨ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਡਿਪੂ ਹੋਲਡਰਾਂ ਵਲੋਂ ਕਣਕ ਅਤੇ ਦਾਲਾਂ ਦੇ ਤੋਲ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਇਸ ਵਿੱਚ ਕਿਸੇ ਵੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਕਰਕੇ ਅੰਗੂਠਾ ਲਗਾਉਣ ਲਈ ਮਸ਼ੀਨ ਦੀ ਵਰਤੋਂ ਕਰਨ ਤੋਂ ਛੋਟ ਦਿੱਤੀ ਗਈ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION