35.1 C
Delhi
Saturday, May 18, 2024
spot_img
spot_img

ਪੰਜਾਬ ਸਰਕਾਰ ਖਿਡਾਰੀਆਂ ਨੂੰ ਬੇਹਤਰੀਨ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ: ਸੁਖ਼ਵਿੰਦਰ ਸਿੰਘ ਬਿੰਦਰਾ

ਚੰਡੀਗੜ੍ਹ/ਲੁਧਿਆਣਾ, 23 ਦਸੰਬਰ, 2019:
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65ਵੀਂਆਂ ਰਾਸ਼ਟਰੀ ਸਕੂਲ ਖੇਡਾਂ ਦੇ ਵੁਸ਼ੂ ਅੰਡਰ-19 (ਲੜਕੇ-ਲੜਕੀਆਂ) ਮੁਕਾਬਲੇ ਅੱਜ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਖਿਡਾਰੀਆਂ ਨਾਲ ਜਾਣ-ਪਛਾਣ ਕਰਨ ਤੋਂ ਬਾਅਦ ਉਨ੍ਹਾਂ ਨੂੰ ਵੁਸ਼ੂ ਖੇਡ ਬਾਰੇ ਜਾਣੂੰ ਕਰਵਾਇਆ ਗਿਆ।

ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਲਈ ਸੂਬੇ ਦੇ ਖਿਡਾਰੀਆਂ ਨੂੰ ਉੱਤਮ ਸਹੂਲਤਾਂ ਅਤੇ ਸਿਖਲਾਈ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੰਜਾਬ ਨੂੰ ਨਸ਼ਿਆਂ ਦੀ ਜਕੜ ਤੋਂ ਮੁਕਤ ਅਤੇ ਖੇਡਾਂ ਖੇਤਰ ਵਿਚ ਮੋਹਰੀ ਰਾਜ ਵਜੋਂ ਦੇਖਣਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਾ ਹੈ।

ਸ੍ਰੀ ਬਿੰਦਰਾ ਨੇ ਅੱਗੇ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਸਤੇ ਵੱਧ ਤੋਂ ਵੱਧ ਸਰੋਤ ਪੈਦਾ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION