35.1 C
Delhi
Friday, April 19, 2024
spot_img
spot_img

ਪੰਜਾਬ ਸਰਕਾਰ ਦਿਵਿਆਗਜਨਾਂ ਦੀ ਭਲਾਈ, ਰੋਜ਼ਗਾਰ ਅਤੇ ਉਨ੍ਹਾਂ ਨੂੰ ਸਮਾਨਤਾ ਦਾ ਦਰਜਾ ਦਵਾਉਣ ਲਈ ਵਚਨਬੱਧ: ਰਜ਼ੀਆ ਸੁਲਤਾਨਾ

ਯੈੱਸ ਪੰਜਾਬ
ਮਾਲੇਰਕੋਟਲਾ, 3 ਦਸੰਬਰ, 2021:
ਸਾਲ 2021-22 ਦਾ ਅੰਤਰ ਰਾਸ਼ਟਰੀ ਦਿਵਿਆਂਗਤਾ ਦਿਵਸ ਦਾ ਦਿਹਾੜਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਅੱਜ ਸਥਾਨਕ ਉਰਦੂ ਅਕੈਡਮੀ ਵਿਖੇ ਮਨਾਇਆ ਗਿਆ। ਅਜਿਹੇ ਪ੍ਰੋਗਰਾਮ ਹਰੇਕ ਜ਼ਿਲ੍ਹਾ ਪੱਧਰ ‘ਤੇ ਵੀ ਮਨਾਏ ਗਏ, ਜਿਸ ਵਿੱਚ ਦਿਵਿਆਂਗ ਵਿਅਕਤੀਆਂ ਲਈ ਮੈਡੀਕਲ ਕੈਂਪ/ਯੂ.ਡੀ.ਆਈ.ਡੀ ਕੈਂਪ ਆਯੋਜਿਤ ਕੀਤੇ ਗਏ।

ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਸ਼੍ਰੀਮਤੀ ਰਜ਼ੀਆ ਸੁਲਤਾਨਾ ਕੈਬਨਿਟ ਮੰਤਰੀ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸ਼ਿਰਕਤ ਕੀਤੀ ਗਈ। ਇਸ ਸਮਾਰੋਹ ਦੀ ਪ੍ਰਧਾਨਗੀ ਸ਼੍ਰੀਮਤੀ ਰਾਜੀ.ਪੀ.ਸ਼੍ਰੀਵਾਸਤਵਾ, ਆਈ.ਏ.ਐਸ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਕੀਤੀ ਗਈ। ਸਮਾਗਮ ਦੌਰਾਨ ਇਸ ਖੇਤਰ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗ ਵਿਅਕਤੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦ ਲੋਕਾਂ ਨੂੰ ਬਨਾਉਟੀ ਅੰਗ ਵੀ ਦਾਨ ਕੀਤੇ ਗਏ।

ਸੰਬੋਧਨ ਦੌਰਾਨ ਸ਼੍ਰੀਮਤੀ ਰਜ਼ੀਆ ਸੁਲਤਾਨਾ ਵੱਲੋਂ ਸਮੂਹ ਪੰਜਾਬੀਆਂ ਨੂੰ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਦੇ ਮੌਕੇ ਤੇ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਪੰਜਾਬ ਸਰਕਾਰ ਰਾਜ ਵਿੱਚ ਦਿਵਿਆਂਗਜਨਾਂ ਦੀ ਭਲਾਈ, ਉਹਨਾਂ ਲਈ ਰੋਜ਼ਗਾਰ ਅਤੇ ਸਮਾਨਤਾ ਦਾ ਦਰਜਾ ਦਵਾਉਣ ਲਈ ਵਚਨਵੱਧ ਹੈ।

ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕਈ ਸਕੀਮਾਂ ਚਲਾ ਰਿਹਾ ਹੈ, ਇਹਨਾਂ ਵੱਖ ਵੱਖ ਸਕੀਮਾਂ ਦੇ ਲਾਭ ਦਿਵਿਆਂਗ ਵਿਅਕਤੀਆਂ ਨੂੰ ਮਿਲ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਹਨਾਂ ਵਿਅਕਤੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ, ਉਹਨਾਂ ਦੇ ਸਰਬਪੱਖੀ ਵਿਕਾਸ ਅਤੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾਂ ਵਿੱਚ ਲਿਆਉਣ ਲਈ ਬਹੁਤ ਵੱਡੇ ਪੱਧਰ ਤੇ ਉਪਰਾਲੇ ਕੀਤੇ ਗਏ ਹਨ।

ਉਹਨਾਂ ਇਸ ਖੇਤਰ ਵਿੱਚ ਕੰਮ ਕਰਦੀ ਐਨ ਜੀ ਓ ਅਲਿਮਕੋ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੰਸਥਾ ਵਲੋਂ ਮੁਫ਼ਤ ਅੰਗ ਦੇਣ ਦਾ ਉਪਰਾਲਾ ਬਹੁਤ ਵਧੀਆ ਹੈ। ਉਹਨਾਂ ਸੰਸਥਾ ਨੂੰ ਮਾਲੇਰਕੋਟਲਾ ਵਿੱਚ ਵਿਸ਼ੇਸ਼ ਕੈਂਪ ਲਗਾਉਣ ਦੀ ਅਪੀਲ ਕੀਤੀ ਤਾਂ ਕਿ ਇਲਾਕੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਮਿਲ ਸਕੇ। ਉਹਨਾਂ ਕਿਹਾ ਕਿ ਇਹ ਇੱਕ ਪੁੰਨ ਦਾ ਕੰਮ ਹੈ। ਉਹਨਾਂ ਕਿਹਾ ਕਿ ਦਿਵੀਆਂਗ ਲੋਕਾਂ ਉੱਤੇ ਮਾਲਕ ਦੀ ਵਿਸ਼ੇਸ਼ ਕਿਰਪਾ ਹੁੰਦੀ ਹੈ। ਵਧੇਰੇ ਊਰਜਾ ਹੁੰਦੀ ਹੈ। ਪੰਜਾਬ ਸਰਕਾਰ ਹਮੇਸ਼ਾਂ ਇਹਨਾਂ ਨਾਲ ਹੈ। ਇਹਨਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਵਿਭਾਗ ਦੇ ਡਾਇਰੈਕਟਰ, ਸ੍ਰੀ ਡੀ.ਪੀ.ਐਸ ਖਰਬੰਦਾ, ਆਈ.ਏ.ਐਸ ਅਤੇ ਦਿਵਿਆਂਗਤਾ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਅਤੇ ਹੋਰ ਬੁੱਧੀਜੀਵੀਆਂ ਵੱਲੋਂ ਭਾਗ ਲਿਆ ਗਿਆ। ਸਮਾਰੋਹ ਦੀ ਸ਼ੁਰੂਆਤ ਕਰਦੇ ਹੋਏ ਵਿਭਾਗ ਦੇ ਡਾਇਰੈਕਟਰ ਵੱਲੋਂ ਕੈਬਨਿਟ ਮੰਤਰੀ ਅਤੇ ਪ੍ਰਮੁੱਖ ਸਕੱਤਰ ਦੇ ਨਾਲ-ਨਾਲ ਦਾ ਸਮਾਰੋਹ ਵਿੱਚ ਮੌਜੂਦ ਸਮੂਹ ਸੰਸਥਾਵਾਂ, ਬੁੱਧੀਜੀਵੀਆਂ ਅਤੇ ਹੋਰ ਮੈਂਬਰਾਂ ਦਾ ਇਸ ਸਮਾਰੋਹ ਵਿੱਚ ਭਾਗ ਲੈਣ ਤੇ ਸਵਾਗਤ ਕੀਤਾ ਗਿਆ।

ਇਸ ਮੌਕੇ ਤੇ ਪ੍ਰਮੁੱਖ ਸਕੱਤਰ, ਸਮਾਜਿਕ ਸੁਰੱਖਿਆ ਵੱਲੋਂ ਦੱਸਿਆ ਗਿਆ ਕਿ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ, ਅੱਜ ਦਾ ਦਿਨ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਅਤੇ ਭਲਾਈ ਨੂੰ ਉਤਸ਼ਾਹਤ ਕਰਨ ਅਤੇ ਉਹਨਾਂ ਵਿੱਚ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਜੀਵਨ ਦੇ ਸਾਰੇ ਪਹਿਲੂਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਦਿਨ ਹੈ। ਅੱਜ ਦਾ ਦਿਨ ਇਸ ਵਿਭਾਗ ਦੀ ਇਹ ਵਚਨਬੱਧਤਾ ਵੀ ਦਰਸਾਉਦਾ ਹੈ ਕਿ ਇਹ ਵਰਗ ਸਮਾਜ ਦੀ ਹਰ ਗਤੀਵਿਧੀ ਦਾ ਭਾਗੀਦਾਰ ਬਣੇ ਅਤੇ ਹਮੇਸ਼ਾਂ ਆਪਣੇ ਅਧਿਕਾਰਾਂ ਲਈ ਜਾਗਰੂਕ ਰਹੇ ।

ਇਸ ਉਪਰੰਤ ਸ਼੍ਰੀਮਤੀ ਰਜ਼ੀਆ ਸੁਲਤਾਨਾ ਕੈਬਨਿਟ ਮੰਤਰੀ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਔਰਤ ਸਸ਼ਕਤੀਕਰਨ ਸਬੰਧੀ ਇੰਮਪਰੂਵਮੈਂਟ ਟਰੱਸਟ ਮਾਰਕੀਟ ਵਿਖੇ ਬੀਬੀਆਂ ਦੀ ਦੁਕਾਨ (ਰੂਰਲ ਹਾਟ) ਦਾ ਵੀ ਉਦਘਾਟਨ ਕੀਤਾ । ਇਸ ਮੌਕੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀਮਤੀ ਮਾਧਵੀ ਕਟਾਰੀਆ , ਐਸ.ਡੀ.ਐਮ. ਮਲੇਰਕੋਟਲਾ ਸ੍ਰੀ ਜਸਬੀਰ ਸਿੰਘ , ਜ਼ਿਲ੍ਹਾ ਸਮਾਜਿਕ ਸੁਰਖਿਆ ਅਫ਼ਸਰ ਮਲੇਰਕੋਟਲਾ ਸ੍ਰੀਮਤੀ ਲਵਲੀਨ ਬਲਿੰਗ, ਡੀ.ਪੀ.ਓ. ਸ੍ਰੀ ਗਗਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਹਾਜ਼ਰ ਸਨ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION