31.1 C
Delhi
Thursday, March 28, 2024
spot_img
spot_img

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕਲਰਕਾਂ ਦੀਆਂ 2704 ਅਸਾਮੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

ਯੈੱਸ ਪੰਜਾਬ
ਸਹਿਬਜਾਦਾ ਅਜੀਤ ਸਿੰਘ ਨਗਰ, 23 ਅਕਤੂਬਰ, 2021:
ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕਲਰਕਾਂ ਦੀਆਂ 2704 ਅਸਾਮੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕਰਕੇ ਇਹਨਾਂ ਅਸਾਮੀਆਂ ਨੂੰ ਭਰਨ ਲਈ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਅੱਜ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਜੀ ਵੱਲੋਂ ਪ੍ਰੈਸ ਨਾਲ ਸਾਂਝੀ ਕੀਤੀ ਗਈ ਹੈ।

ਉਹਨਾਂ ਅੱਗੇ ਵਿਸਥਾਰ ਸਹਿਤ ਦੱਸਿਆ ਕਿ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੀਆਂ ਕਲਰਕ ਦੀਆਂ ਇਹਨਾਂ 2704 ਆਸਾਮੀਆਂ ਵਿੱਚ ਕਲਰਕ (ਜਨਰਲ), ਕਲਰਕ ਲੇਖਾ ਅਤੇ ਕਲਰਕ ਆਈ.ਟੀ ਸ਼ਾਮਲ ਹਨ। ਕਲਰਕ (ਜਨਰਲ) ਦੀਆਂ ਅਸਾਮੀਆਂ ਲਈ ਅੱਜ ਮਿਤੀ 23.10.2021 ਤੋਂ 18.11.2021 ਤੱਕ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੀ ਵੈਬਸਾਈਟ ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਕਲਰਕ ਲੇਖਾ ਅਤੇ ਕਲਰਕ ਆਈ.ਟੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 15.11.2021 ਰੱਖੀ ਗਈ ਹੈ।

ਇਸ ਤੋਂ ਇਲਾਵਾ ਬੋਰਡ ਵੱਲੋਂ Dairy Development Inspector ਦੀਆਂ 25 ਆਸਾਮੀਆਂ ਅਤੇ Chemical Examiner Laboratory ਦੀਆਂ 07, Laboratory Attendant (Group C) ਦੀਆਂ 05 ਅਸਾਮੀਆਂ ਲਈ ਪਹਿਲਾਂ ਹੀ ਇਸ਼ਤਿਹਾਰ ਜਾਰੀ ਕਰਕੇ ਅਰਜੀਆਂ ਲਈਆਂ ਜਾ ਰਹੀਆਂ ਹਨ। ਬੋਰਡ ਵਲੋਂ ਸਟੈਨੋਟਾਈਪਿਸਟ ਅਤੇ ਜੂਨੀਅਰ ਸਕੇਲ ਸਟੈਨੋਗ੍ਰਾਫਰ ਦੀਆਂ 423 ਆਸਾਮੀਆਂ ਦਾ ਭਰਤੀ ਪ੍ਰੋਸੈਸ ਸੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਹਨਾਂ ਅਸਾਮੀਆਂ ਲਈ ਵੀ ਜਲਦੀ ਹੀ ਇਸ਼ਤਿਹਾਰ ਜਾਰੀ ਕਰਕੇ ਅਰਜੀਆਂ ਦੀ ਮੰਗ ਕੀਤੀ ਜਾਵੇਗੀ। ਸਮੁੱਚੀ ਜਾਣਕਾਰੀ/ਨੋਟਿਸ ਅਤੇ ਸੰਪਰਕ ਲਈ ਫੋਨ ਨੰ:/ਈਮੇਲ ਆਦਿ ਅਧੀਨ ਸੇਵਾਵਾਂ ਚੋਣ ਬੋਰਡ ਦੀ ਵੈੱਬਸਾਈਟ ਤੇ ਉਪਲੱਬਧ ਕਰਵਾ ਦਿੱਤੀ ਜਾਵੇਗੀ।

ਇਸ ਦੇ ਨਾਲ ਉਹਨਾਂ ਇਹ ਵੀ ਦੱਸਿਆ ਕਿ ਡਾਟਾ ਐਂਟਰੀ ਉਪਰੇਟਰਾਂ ਦੀਆਂ 39 ਆਸਾਮੀਆਂ ਦਾ ਨਤੀਜਾ ਵੀ ਬੋਰਡ ਵਲੋਂ ਤਿਆਰ ਕੀਤਾ ਜਾ ਰਿਹਾ ਹੈ, ਜੋ ਕਿ ਬੋਰਡ ਦੀ ਅਗਲੀ ਮੀਟਿੰਗ ਵਿੱਚ ਪ੍ਰਵਾਨ ਕਰਵਾਉਣ ਉਪਰੰਤ ਘੋਸ਼ਿਤ ਕਰ ਦਿੱਤਾ ਜਾਵੇਗਾ। ਪਟਵਾਰੀ, ਜਿਲੇਦਾਰ ਅਤੇ ਜੇਲ੍ਹ ਵਾਰਡਰ ਤੇ ਮੈਟਰਨ ਦੀਆਂ ਅਸਾਮੀਆਂ ਲਈ ਕੌਂਸਲਿੰਗ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤੀ ਜਾ ਰਹੀ, ਸਬੰਧਤ ਉਮੀਦਵਾਰ ਸਮੇਂ ਸਮੇਂ ਸਿਰ ਬੋਰਡ ਦੀ ਵੈਬਸਾਈਟ ਜਰੂਰ ਚੈੱਕ ਕਰਦੇ ਰਹਿਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION