37.1 C
Delhi
Saturday, April 27, 2024
spot_img
spot_img

ਪੰਜਾਬ ਸਰਕਾਰ ਨੂੰ ਝਟਕਾ, ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਰਾਹਤ – ਅਗਾਊਂ ਜ਼ਮਾਨਤ ਮਨਜ਼ੂਰ

ਯੈੱਸ ਪੰਜਾਬ
ਚੰਡੀਗੜ੍ਹ, 10 ਜਨਵਰੀ, 2022:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ:ਬਿਕਰਮ ਸਿੰਘ ਮਜੀਠੀਆ ਨੂੰ ਅੰਤ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਜਸਟਿਸ ਸ੍ਰੀਮਤੀ ਲੀਜ਼ਾ ਗਿੱਲ ਦੀ ਅਦਾਲਤ ਵੱਲੋਂ ਸ: ਮਜੀਠੀਆ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ। ਅੱਜ ਵੀ ਇਸ ਮਾਮਲੇ ਦੀ ਸੁਣਵਾਈ ਵਰਚੂਅਲ ਤੌਰ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ।

ਅੱਜ ਦੁਪਹਿਰ 2 ਵਜੇ ਸੁਣਵਾਈ ਸ਼ੁਰੂ ਹੋਈ ਸੀ ਜਿਸ ਨੂੰ ਸੁਨਣ ਮਗਰੋਂ ਲਗਪਗ 3.30 ਵਜੇ ਸ: ਮਜੀਠੀਆ ਨੂੰ ਅਗਾਊਂ ਜ਼ਮਾਨਤ ਦੀ ਅਰਜ਼ੀ ਪ੍ਰਵਾਨ ਕਰ ਲਈ ਗਈ।

ਜ਼ਿਕਰਯੋਗ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸ:ਮਜੀਠੀਆ ਦੇ ਖਿਲਾਫ਼ ਮੋਹਾਲੀ ਵਿਖ਼ੇ ਐਫ.ਆਈ.ਆਰ.ਨੰ: 2 ਡਰੱਗਜ਼ ਮਾਮਲੇ ਵਿੱਚ ਐਨ.ਡੀ.ਪੀ.ਐਸ. ਐਕਟ ਦੀਆਂ ਸਖ਼ਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ।

ਇਸ ਮਾਮਲੇ ਵਿੱਚ ਸ: ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਸੈਸ਼ਨਜ਼ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਜਿਸਨੂੰ ਐਡੀਸ਼ਨਲ ਸੈਸ਼ਨਜ਼ ਜੱਜ ਸ੍ਰੀ ਸੰਦੀਪ ਕੁਮਾਰ ਬਾਂਸਲ ਦੀ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਸੀ।

ਇਸ ਮਗਰੋਂ ਸ:ਮਜੀਠੀਆ ਨੇ ਹਾਈਕੋਰਟ ਦਾ ਰੁਖ਼ ਕੀਤਾ ਸੀ ਜਿਸ ’ਤੇ ਦੋਹਾਂ ਧਿਰਾਂ ਵੱਲੋਂ ਤਕੜੇ ਤੌਰ ’ਤੇ ਪੈਰਵਾਈ ਕਰਨ ਲਈ ਵੱਡੇ ਵਕੀਲ ਪੇਸ਼ ਹੋਏ ਸਨ। ਸ: ਮਜੀਠੀਆ ਵੱਲੋਂ ਸੁਪਰੀਮ ਕੋਰਟ ਦੇ ਉੱਘੇ ਵਕੀਲ ਸ੍ਰੀ ਮੁਕੁਲ ਰੋਹਤਗੀ ਪੇਸ਼ ਹੋਏ ਸਨ ਜਦਕਿ ਪੰਜਾਬ ਸਰਕਾਰ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ, ਸਾਬਕਾ ਕੇਂਦਰੀ ਮੰਤਰੀ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਸ੍ਰੀ ਪੀ. ਚਿਦਾਂਬਰਮ ਪੇਸ਼ ਹੋਏ ਸਨ।

ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸ: ਮਜੀਠੀਆ ਖ਼ਿਲਾਫ਼ ‘ਲੁੱਕ ਆਊਟ ਨੋਟਿਸ’ ਜਾਰੀ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਭਾਲ ਵਿੱਚ ਥਾਂ ਥਾਂ ਛਾਪੇਮਾਰੀ ਕੀਤੀ ਗਈ ਸੀ ਪਰ ਸ: ਮਜੀਠੀਆ ਕਿਤੇ ਵੀ ਮਿਲੇ ਨਹੀਂ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION