29 C
Delhi
Friday, April 19, 2024
spot_img
spot_img

ਪੰਜਾਬ ਸਰਕਾਰ ਨੇ ਕੋਵਿਡ ਮਰੀਜ਼ਾਂ ਨੂੰ ਆਕਸੀਜਨ ਦੀ ਵੰਡ ਯਕੀਨੀ ਬਣਾਉਣ ਲਈ ਰਾਜ ਅਤੇ ਜ਼ਿਲਾ ਪੱਧਰੀ ਟਾਸਕ ਫੋਰਸ ਬਣਾਈ

ਚੰਡੀਗੜ੍ਹ, 1 ਅਕਤੂਬਰ, 2020:

ਕੋਵਿਡ ਮਹਾਂਮਾਰੀ ਦੌਰਾਨ ਆਕਸੀਜਨ ਦੀ ਸਪਲਾਈ ਅਤੇ ਵੰਡ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਰਾਜ ਤੇ ਜ਼ਿਲਾ ਪੱਧਰੀ ਟਾਸਕ ਫੋਰਸ ਸਥਾਪਤ ਕੀਤੀ ਗਈ ਹੈ ਤਾਂ ਜੋ ਕਿਤੇ ਵੀ ਕੋਵਿਡ ਮਰੀਜ਼ਾਂ ਨੂੰ ਆਕਸੀਜਨ ਦੀ ਕਮੀ ਨਾ ਆਵੇ।

ਇਸ ਤੋਂ ਇਲਾਵਾ ਸੂਬੇ ਦੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਵਿੱਚ ਆਕਸੀਜਨ ਦੇ ਉਤਪਾਦਨ ਅਤੇ ਭੰਡਾਰਨ ਟੈਂਕ ਸਥਾਪਤ ਕਰਨ ਅਤੇ ਸਿਵਲ ਹਸਪਤਾਲ ਜਲੰਧਰ ਤੇ ਲੁਧਿਆਣਾ ਵਿਖੇ ਆਕਸੀਜਨ ਦੇ ਉਤਪਾਦਨ ਲਈ ਟੈਂਡਰ ਜਾਰੀ ਕਰਨ ਦੀ ਤਿਆਰੀ ਹੈ।

ਇਨ੍ਹਾਂ ਫੈਸਲਿਆਂ ਦਾ ਐਲਾਨ ਸਰਕਾਰੀ ਬੁਲਾਰੇ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੋਵਿਡ ਦੀ ਸਮੀਖਿਆ ਬਾਰੇ ਸੱਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ।

ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਕੱਤਰ ਡੀ.ਕੇ.ਤਿਵਾੜੀ ਨੇ ਮੀਟਿੰਗ ਵਿੱਚ ਦੱਸਿਆ ਕਿ ਅੰਮ੍ਰਿਤਸਰ, ਪਟਿਆਲਾ ਤੇ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਖੇ ਲਿਕੁਇਡ ਮੈਡੀਕਲ ਆਕਸੀਜਨ ਦੇ ਉਤਪਾਦਨ ਤੇ ਭੰਡਾਰਨ ਸਹੂਲਤ ਲਈ 9.92 ਕਰੋੜ ਰੁਪਏ ਦੀ ਜ਼ਰੂਰਤ ਹੈ ਜਿਸ ਲਈ ਟੈਂਡਰ ਜਲਦੀ ਜਾਰੀ ਕਰ ਦਿੱਤੇ ਜਾਣਗੇ।

ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਆਉਣ ਵਾਲੇ ਹਫਤਿਆਂ ਵਿੱਚ ਕੋਵਿਡ ਮਰੀਜ਼ਾਂ ਨੂੰ ਮੈਡੀਕਲ ਆਕਸੀਜਨ ਦੀ ਢੁੱਕਵੀਂ ਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਟਰਾਂਸਪੋਰਟ ਤੇ ਮੈਡੀਕਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਉਦਯੋਗ ਤੇ ਵਣਜ ਵਿਭਾਗ ਅਧੀਨ ਰਾਜ ਪੱਧਰੀ ਟਾਸਕ ਫੋਰਸ ਬਣਾਉਣ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਸਬੰਧਤ ਸੀ.ਐਮ.ਓ./ਜੀ.ਐਮ.ਡੀ.ਆਈ.ਸੀ./ਡਰੱਗ ਇੰਸਪੈਕਟਰ ਦੀ ਅਗਵਾਈ ਹੇਠ ਜ਼ਿਲਾ ਪੱਧਰੀ ਟਾਸਕ ਫੋਰਸ ਸਥਾਪਤ ਕੀਤੀ ਗਈ ਹੈ।

ਸਿਹਤ ਸਕੱਤਰ ਅਨੁਸਾਰ ਸਰਕਾਰੀ ਤੇ ਮੈਡੀਕਲ ਹਸਪਤਾਲਾਂ ਵਿਖੇ ਇਸ ਵੇਲੇ ਰੋਜ਼ਾਨਾ ਕਰੀਬ 135 ਐਮ.ਟੀ. ਮੈਡੀਕਲ ਆਕਸੀਜਨ ਦੀ ਜ਼ਰੂਰਤ ਹੈ। ਸੂਬਾ ਕਰੀਬ 75 ਐਮ.ਟੀ. ਮੈਡੀਕਲ ਆਕਸੀਜਨ ਖਰੀਦ ਰਿਹਾ ਹੈ ਅਤੇ ਸੂਬੇ ਕੋਲ 80 ਐਮ.ਟੀ. ਲਿਕੁਇਡ ਮੈਡੀਕਲ ਆਕਸੀਜਨ ਮੌਜੂਦ ਹੈ।

ਸਿਹਤ ਵਿਭਾਗ ਨੇ ਹਸਪਤਾਲਾਂ ਵਿੱਚ ਵਰਤੋਂ ਸਬੰਧੀ ਨਿਰਧਾਰਤ ਸੰਚਾਲਨ ਵਿਧੀ ਜਾਰੀ ਕੀਤੀ ਹੈ ਅਤੇ ਨੀਤੀ ਅਯੋਗ ਦੀਆਂ ਹਸਪਤਾਲ ਪ੍ਰਬੰਧਨ ਕਮੇਟੀ ਤੇ ਨਿਗਾਰਨ ਟੀਮਾਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION