35.6 C
Delhi
Wednesday, April 24, 2024
spot_img
spot_img

ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿਚ ਕਿਸਾਨਾਂ ਦੇ ਹੱਕ ਦਾ ਬਿੱਲ ਲਿਆ ਕੇ ਕਿਸਾਨੀ ਬਚਾਈ: ਦਵਿੰਦਰ ਸਿੰਘ ਘੁਬਾਇਆ

ਯੈੱਸ ਪੰਜਾਬ
ਫਾਜ਼ਿਲਕਾ, 20 ਅਕਤੂਬਰ, 2020 –
ਫਾਜ਼ਿਲਕਾ ਦੇ ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ ਨੇ ਆਖਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂੁਬਾ ਸਰਕਾਰ ਨੇ ਵਿਧਾਨ ਸਭਾ ਵਿਚ ਕਿਸਾਨਾਂ ਦੇ ਹੱਕ ਵਿਚ ਬਿੱਲ ਲਿਆ ਕੇ ਕਿਸਾਨੀ ਨੂੰ ਤਬਾਹ ਹੋਣ ਤੋਂ ਬਚਾ ਲਿਆ ਹੈ।

ਇੱਥੋਂ ਜਾਰੀ ਪ੍ਰੈਸ ਬਿਆਨ ਵਿਚ ਸ੍ਰੀ ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਸਿੱਧ ਕਰ ਦਿੱਤਾ ਹੈ ਕਿ ਉਨਾਂ ਲਈ ਪੰਜਾਬ ਤੋਂ ਵੱਧ ਕੇ ਕੁਝ ਨਹੀਂ ਹੈ।

ਉਨਾਂ ਨੇ ਕਿਹਾਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਖਿਲਾਫ ਜੋ ਤਿੰਨ ਬਿੱਲ ਲਿਆਂਦੇ ਸਨ ਪੰਜਾਬ ਸਰਕਾਰ ਨੇ ਉਨਾਂ ਦੇ ਪ੍ਰਭਾਵ ਨੂੰ ਪੰਜਾਬ ਵਿਚੋਂ ਖਤਮ ਕਰਨ ਲਈ ਬਿੱਲ ਲਿਆ ਕੇ ਪੰਜਾਬ ਦੇ ਕਿਸਾਨ, ਆੜਤੀਏ, ਟਰਾਂਸਪੋਰਟਰ, ਖੇਤ ਮਜਦੂਰਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ।

ਸ: ਘੁਬਾਇਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਬਿੱਲ ਅਨੁਸਾਰ ਜੇਕਰ ਕੋਈ ਘੱਟੋਂ ਘੱਟ ਸਮਰੱਥਨ ਮੁੱਲ ਤੋਂ ਘੱਟ ਤੇ ਕਿਸਾਨ ਦੀ ਫਸਲ ਖਰੀਦੇਗਾ ਤਾਂ ਉਸਨੂੰ ਤਿੰਨ ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਇਸੇ ਤਰਾਂ ਢਾਈ ਏਕੜ ਤੋਂ ਘੱਟ ਮਾਲਕੀ ਵਾਲੇ ਕਿਸਾਨਾਂ ਦੀ ਜਮੀਨ ਵੀ ਕਿਸੇ ਵਸੂਲੀ ਲਈ ਅਟੈਚ ਨਹੀਂ ਹੋ ਸਕੇਗੀ।

ਉਨਾਂ ਨੇ ਸਮੂਹ ਕਿਸਾਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਹਰ ਪਾਸੇ ਸਵਾਗਤ ਹੋ ਰਿਹਾ ਹੈ ਅਤੇ ਕਿਸਾਨਾਂ ਸਮੇਤ ਸਾਰੀਆਂ ਸਬੰਧਤ ਧਿਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION