26.7 C
Delhi
Thursday, April 25, 2024
spot_img
spot_img

ਪੰਜਾਬ ਸਰਕਾਰ ਬਾਰਦਾਨੇ ਦੀ ਕਿੱਲਤ ਜਲਦੀ ਖ਼ਤਮ ਕਰੇ ਤਾਂ ਜੋ ਕਿਸਾਨਾਂ ਦੀ ਖੱਜਲ ਖ਼ੁਆਰੀ ਖ਼ਤਮ ਹੋਵੇ: ਸੁਖ਼ਪਾਲ ਖ਼ਹਿਰਾ

ਯੈੱਸ ਪੰਜਾਬ
ਚੰਡੀਗੜ੍ਹ, 21 ਅਪ੍ਰੈਲ, 2021:
ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਾਬਕਾ ਵਿਰੋਧੀ ਧਿਰ ਦੇ ਨੇਤਾ ਨੇ ਕਾਂਗਰਸ ਸਰਕਾਰ ਤੋਂ ਮੰਗ ਕੀਤੀ ਕਿ ਹਲਕੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਅਤੇ ਬਾਰਦਾਨਾ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਕਿ ਕਿਸਾਨ ਆਪਣੀ ਪੱਕੀ ਫਸਲ ਨੂੰ ਸੁਰੱਖਿਅਤ ਢੰਗ ਨਾਲ ਵੇਚ ਸਕਣ।

ਹਲਕਾ ਭੂਲੱਥ ਵਿੱਚ ਕਿਸਾਨਾਂ ਵੱਲੋਂ ਸਰਕਾਰ ਖਿਲਾਫ ਲਗਾਏ ਗਏ ਧਰਨੇ ਸਬੰਧੀ ਬੋਲਦਿਆਂ ਖਹਿਰਾ ਨੇ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਹੱਢ ਤੋੜਵੀ ਮਿਹਨਤ ਕਰਨ ਤੋਂ ਬਾਅਦ ਕਿਸਾਨਾਂ ਨੂੰ ਆਪਣੀਆਂ ਪੱਕੀਆਂ ਫਸਲਾਂ ਨੂੰ ਵੇਚਣ ਵਾਸਤੇ ਧਰਨੇ ਲਗਾਉਣੇ ਪੈ ਰਹੇ ਹਨ।

ਖਹਿਰਾ ਨੇ ਕਿਹਾ ਕਿ ਬਾਰਦਾਨੇ ਦੀ ਕਿੱਲਤ ਤੋਂ ਇਲਾਵਾ ਵੀ ਕਿਸਾਨਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਹਨਾਂ ਵਿੱਚੋਂ ਇੱਕ ਮੋਦੀ ਸਰਕਾਰ ਵੱਲੋਂ ਚਲਾਈ ਗਈ DBT ਸਕੀਮ ਵੀ ਹੈ ਜੋ ਕਿ ਮੁਕੰਮਲ ਤੋਰ ਉੱਪਰ ਫੇਲ ਹੋ ਚੁੱਕੀ ਹੈ। ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਇਸ ਦੇ ਤਹਿਤ 48 ਘੰਟਿਆਂ ਵਿੱਚ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਟਰਾਂਸਫਰ ਕਰਨ ਬਾਰੇ ਆਖਿਆ ਸੀ।

ਖਹਿਰਾ ਨੇ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਜਿਥੇ ਕਿਸਾਨ ਪਿਛਲੇ ਲਗਭਗ 6 ਮਹੀਨਿਆਂ ਤੋਂ ਦਿੱਲੀ ਬਾਰਡਰਾਂ ਉੱਪਰ ਕਾਲੇ ਖੇਤੀ ਕਾਨੂੰਨਾਂ ਖਿਲਾਫ ਧਰਨੇ ਉੱਪਰ ਬੈਠੇ ਹਨ ਉਥੇ ਆਪਣੇ ਹੀ ਸੂਬੇ ਵਿੱਚ ਕਣਕ ਦੀ ਫਸਲ ਨੂੰ ਵੇਚਣ ਲਈ ਮੰਡੀਆਂ ਵਿੱਚ ਰੁਲ ਰਹੇ ਹਨ।

ਖਹਿਰਾ ਨੇ ਦੱਸਿਆ ਕਿ ਹਲਕੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਬਾਰਦਾਨੇ ਦੀ ਕਿੱਲਤ ਦਾ ਹੱਲ ਕਰਨ ਵਾਸਤੇ ਉਹਨਾਂ ਨੇ ਜਿਲੇ ਦੇ ਡਿਪਟੀ ਕਮੀਸ਼ਨਰ, ਵੱਖ ਵੱਖ ਖਰੀਦ ਏਜੰਸੀਆਂ ਦੇ ਜਿਲਾ ਮੈਨੇਜਰਾਂ ਨਾਲ ਗੱਲ ਕੀਤੀ ਹੈ ਅਤੇ ਉਹਨਾਂ ਨੇ ਭਰੋਸਾ ਦਿਵਾਇਆ ਹੈ ਕਿ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION