ਯੈੱਸ ਪੰਜਾਬ
ਬੇਗੋਵਾਲ(ਕਪੂਰਥਲਾ),30 ਸਤੰਬਰ, 2021 –
ਪੰਜਾਬ ਦੇ ਜੰਗਲਾਤ ਅਤੇ ਕਿਰਤ ਮੰਤਰੀ ਸ. ਸੰਗਤ ਸਿੰਘ ਗਿਲਜ਼ੀਆਂ ਵਜੋਂ ਅਹੁਦਾ ਸੰਭਾਲਣ ਮਗਰੋਂ ਅੱਜ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸੂਬੇ ਦੀ ਤਰੱਕੀ ਅਤੇ ਚੜ੍ਹਦੀ ਕਲਾ ਲਈ ਅਦਰਾਸ ਕੀਤੀ।
ਸ.ਗਿਲਜ਼ੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਸਰਬਪੱਖੀ ਵਿਕਾਸ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰ ਲਿਆ ਗਿਆ ਹੈ । ਉਨਾਂ ਕਿਹਾ ਕਿ ਕਿਰਤ ਅਤੇ ਜੰਗਲਾਤ ਵਿਭਾਗ ਵਲੋਂ ਪੰਜਾਬ ਵਿਚ ਜੰਗਲਾਤ ਨੂੰ ਵਧਾਉਣ ਲਗਾਉਣ ਦੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ।
ਉਨਾਂ ਕਿਹਾ ਕਿ ਕ੍ਰਿਤ ਵਿਭਾਗ ਵਲੋਂ ਕਿਰਤੀਆਂ ਦੀ ਰਜਿਸਟਰੇਸ਼ਨ ਜੰਗੀ ਪੱਧਰ ਤੇ ਜਾਰੀ ਹੈ ਜਿਸ ਨਾਲ ਉਨਾਂ ਨੂੰ ਸਰਬਤ ਸਿਹਤ ਬੀਮਾ ਯੋਜਨਾ ਸਕੀਮ ਤਹਿਤ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਦੀ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ।
ਉਨਾਂ ਕਿਹਾ ਕਿ ਕਿਰਤ ਵਿਭਾਗ ਵਲੋਂ ਸੂਬਾ ਪੱਧਰੀ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਚਾਈਲਡ ਲੇਬਰ ਸਬੰਧੀ ਅਚਨਚੇਤ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਬਾਲ ਮਜ਼ਦੂਰੀ ਤੇ ਨਕਲੇ ਕੱਸਣ ਲਈ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਵਲੋਂ ਸ.ਸੰਗਤ ਸਿੰਘ ਗਿਲਜ਼ੀਆ ਨੂੰ ਸਿਰੋਪਾਓ ਭੇਟ ਕੀਤਾ ਗਿਆ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ