25.1 C
Delhi
Friday, March 29, 2024
spot_img
spot_img

ਪੰਜਾਬ ਸਰਕਾਰ ਵਲੋਂ ਐਨ.ਆਰ.ਆਈ.ਸਭਾ ਦੇ ਪ੍ਰਧਾਨ ਦੀ ਚੋਣ ਦਾ ਐਲਾਨ

ਜਲੰਧਰ, 18 ਦਸੰਬਰ, 2019:

ਪੰਜਾਬ ਸਰਕਾਰ ਵਲੋਂ ਐਨ.ਆਰ.ਆਈ.ਸਭਾ ਦੇ ਪ੍ਰਧਾਨ ਦੀ ਚੋਣ 7 ਮਾਰਚ 2020 ਨੂੰ ਸਵੇਰੇ 9 ਤੋਂ 5 ਵਜੇ ਤੱਕ ਜਲੰਧਰ ਦੇ ਐਨ.ਆਰ.ਆਈ.ਸਭਾ ਪੰਜਾਬ ਦੇ ਦਫ਼ਤਰ ਵਿਖੇ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਕਪੂਰਥਲਾ-ਕਮ- ਡਾਇਰੈਕਟਰ ਐਨ.ਆਰ.ਆਈ.ਸਭਾ ਪੰਜਾਬ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਦੱਸਿਆ ਕਿ 7 ਮਾਰਚ 2020 ਨੂੰ ਵੋਟਾਂ ਪੈਣ ਉਪਰੰਤ ਸ਼ਾਮ 5 ਵਜੇ ਤੋਂ ਬਾਅਦ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ ਨਤੀਜਾ ਵੀ ਉਸੇ ਦਿਨ ਐਲਾਨਿਆਂ ਜਾਵੇਗਾ।

ਉਨ੍ਹਾਂ ਕਿਹਾ ਕਿ ਐਨ.ਆਰ.ਆਈ.ਅਪਣੇ ਆਪ ਨੂੰ ਮੈਂਬਰ ਵਜੋਂ 4 ਜਨਵਰੀ 2020 ਤੱਕ ਸ਼ਾਮਿਲ ਕਰ ਸਕਦੇ ਹਨ ਅਤੇ ਉਨਾਂ ਨੂੰ ਚੋਣ ਵਿੱਚ ਸ਼ਾਮਿਲ ਹੋਣ ਦੀ ਆਗਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਵਲ ਐਨ.ਆਰ.ਆਈ.ਹੀ ਚੋਣ ਵਿੱਚ ਸ਼ਾਮਿਲ ਹੋ ਸਕਦਾ ਹੈ ਅਤੇ ਉਸ ਦੇ ਨੁਮਾਇੰਦੇ ਨੂੰ ਚੋਣ ਵਿੱਚ ਹਿੱਸਾ ਨਹੀਂ ਲੈਣ ਦਿੱਤਾ ਜਾਵੇਗਾ।

ਸ੍ਰੀ ਬਾਜਵਾ ਨੇ ਕਿਹਾ ਕਿ ਵੋਟ ਪਾਉਣ ਸਮੇਂ ਐਨ.ਆਰ.ਆਈ.ਨੂੰ ਆਪਣੇ ਨਾਲ ਪਾਸਪੋਰਟ ਅਤੇ ਐਨ.ਆਰ.ਆਈ.ਸਭਾ ਪੰਜਾਬ ਜਾਂ ਐਨ.ਆਰ.ਆਈ.ਸਭਾ ਜ਼ਿਲ੍ਹਾ ਯੂਨਿਟ ਵਲੋਂ ਜਾਰੀ ਪਹਿਚਾਣ ਪੱਤਰ ਲਿਆਉਣਾ ਜਰੂਰੀ ਹੋਵੇਗਾ ਅਤੇ ਇਸ ਤੋਂ ਇਲਾਵਾ ਵੋਟਾਂ ਸਮੇਂ ਹੋਰ ਕੋਈ ਪਹਿਚਾਣ ਪੱਤਰ ਸਵਿਕਾਰ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਐਨ.ਆਰ.ਆਈ.ਸਭਾ ਦੀ ਵੈਬਸਾਈਟ www.nrisabhapunjab.in ’ਤੇ ਸੰਪਰਕ ਕੀਤਾ ਜਾ ਸਕਦਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION