22.1 C
Delhi
Friday, March 29, 2024
spot_img
spot_img

ਪੰਜਾਬ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਮਿਤੀ ’ਚ ਵਾਧਾ

ਜਲੰਧਰ, 24 ਦਸੰਬਰ 2019:

ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਡਾ.ਅੰਬੇਦਕਰ ਸਕਾਰਲਰਸ਼ਿਪ ਪੋਰਟਲ ’ਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀ ਜੋ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਅਪਲਾਈ ਕਰਨ ਦੀ ਮਿਤੀ ਵਿੱਚ 31 ਦਸੰਬਰ ਤੱਕ ਵਾਧਾ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਡਾ.ਅੰਬੇਦਕਰ ਸਕਾਲਰਸ਼ਿਪ ਪੋਰਟਲ ਇਸ ਸਾਲ 4 ਨਵੰਬਰ ਤੋਂ ਖੋਲਿ੍ਹਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ’ਤੇ ਅਪਲਾਈ ਕਰਨ ਦੀ ਅੰਤਿਮ ਮਿਤੀ 30 ਨਵੰਬਰ ਨਿਰਧਾਰਿਤ ਕੀਤੀ ਗਈ ਸੀ ਜਿਸ ਨੂੰ 10 ਦਸੰਬਰ ਅਤੇ ਫਿਰ 15 ਦਸੰਬਰ ਤੱਕ ਵਧਾ ਦਿੱਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਹੁਣ ਇਸ ਪੋਰਟਲ ’ਤੇ ਪੋਸਟ ਮੈਟ੍ਰਿਕ ਸਕੀਮ ਅਧੀਨ ਅਪਲਾਈ ਕਰਨ ਲਈ 31 ਦਸੰਬਰ ਤੱਕ ਵਾਧਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੋਰਟਲ ਰਾਹੀਂ ਵਿਦਿਅਕ ਸੰਸਥਾਵਾਂ ਵਲੋਂ ਪ੍ਰਾਪਤ ਅਰਜ਼ੀਆਂ ਅਗਲੇਰੀ ਕਾਰਵਾਈ ਲਈ ਭੇਜਣ ਵਾਸਤੇ ਪੋਰਟਲ 7 ਜਨਵਰੀ ਤੱਕ ਖੁੱਲ੍ਹਾ ਰਹੇਗਾ ਜਦਕਿ ਸਬੰਧਿਤ ਵਿਭਾਗ ਨੂੰ ਅਰਜ਼ੀਆਂ ਮਨਜੂਰ ਕਰਨ ਲਈ ਪ੍ਰਤੀ ਬੇਨਤੀਆਂ 17 ਜਨਵਰੀ ਤੱਕ ਭੇਜੀਆਂ ਜਾ ਸਕਣਗੀਆਂ। ਇਸ ਤੋਂ ਇਲਾਵਾ ਸਬੰਧਿਤ ਵਿਭਾਗ ਵਲੋਂ 27 ਜਨਵਰੀ 2020 ਤੱਕ ਅਰਜ਼ੀਆਂ ਉਪਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਮੰਤਵ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਚੰਗੀ ਸਿੱਖਿਆ ਗ੍ਰਹਿਣ ਕਰਨ ਦੇ ਯੋਗ ਬਣਾਉਣਾ ਹੈ ਤਾਂ ਜੋ ਉਹ ਅਪਣੇ ਚੰਗੇ ਭਵਿੱਖ ਦੀ ਸਿਰਜਣਾ ਕਰ ਸਕਣ। ਉਨ੍ਹਾਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਬਿਨੈਪੱਤਰ ਦੇਣ ਦੀ ਵਧਾਈ ਗਈ ਮਿਤੀ ਦਾ ਵੱਧ ਤੋਂ ਵੱਧ ਲਾਭ ਲੈਣ।

ਉਨ੍ਹਾਂ ਕਿਹਾ ਕਿ ਜੋ ਯੋਗ ਵਿਦਿਆਰਥੀ ਸਕਾਲਰਸ਼ਿਪ ਲਈ ਬਿਨੈਪੱਤਰ ਦੇਣ ਤੋਂ ਵਾਂਝੇ ਰਹਿ ਗਏ ਸਨ ਉਨਾਂ ਲਈ ਇਹ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਤਬਕੇ ਨਾਲ ਸਬੰਧਿਤ ਵਿਦਿਆਰਥੀਆਂ ਦਾ ਭਵਿੱਖ ਰੁਸ਼ਨਾਉਣ ਲਈ ਵਚਨਬੱਧ ਹੈ ਅਤੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION