26.7 C
Delhi
Saturday, April 27, 2024
spot_img
spot_img

ਪੰਜਾਬ ਸਰਕਾਰ ਵਲੋਂ ਬਟਾਲਾ ਸ਼ਹਿਰ ਵਿਖੇ ਬਣਾਇਆ ਜਾਵੇਗਾ ਮਿੰਨੀ ਪ੍ਰਬੰਧਕੀ ਕੰਪਲੈਕਸ : ਤ੍ਰਿਪਤ ਬਾਜਵਾ

ਬਟਾਲਾ, 12 ਦਸੰਬਰ, 2019 –

ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟ ਕਰਾਏ ਜਾ ਰਹੇ ਹਨ। ਇਸ ਸਾਲ 24 ਅਕਤੂਬਰ ਨੂੰ ਬਟਾਲਾ ਸ਼ਹਿਰ ਵਿੱਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਬਟਾਲਾ ਸ਼ਹਿਰ ਦੇ ਵਿਕਾਸ ਲਈ ਜੋ ਯੋਜਨਾਵਾਂ ਉਲੀਕੀਆਂ ਗਈਆਂ ਹਨ, ਭਵਿੱਖ ਵਿੱਚ ਉਨ੍ਹਾਂ ਦੇ ਸਾਕਾਰ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਜਿਥੇ ਵੱਡੀ ਸਹੂਲਤ ਮਿਲੇਗੀ ਉਥੇ ਸ਼ਹਿਰ ਦੀ ਨੁਹਾਰ ਵੀ ਪੂਰੀ ਤਰ੍ਹਾਂ ਬਦਲ ਜਾਵੇਗੀ।

ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਉਚੇਰੀ ਸਿੱਖਿਆ, ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਇਤਿਹਾਸਕ ਨਗਰ ਬਟਾਲਾ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸਿਲਸਲੇਵਾਰ ਬਟਾਲਾ ਸ਼ਹਿਰ ਦਾ ਚਹੁਮੁੱਖੀ ਵਿਕਾਸ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਟਾਲਾ ਸ਼ਹਿਰ ਵਿੱਚ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਮਿੰਨੀ ਪ੍ਰਬੰਧਕੀ ਕੰਪਲੈਕਸ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਦੀ ਉਸਾਰੀ ਲਈ ਕੋਰਟ ਕੰਪਲੈਕਸ ਦੇ ਨਾਲ ਪੰਚਾਇਤ ਸੰਮਤੀ ਬਟਾਲਾ ਦੀ 6 ਏਕੜ ਜ਼ਮੀਨ ਉਪਲੱਬਧ ਹੈ।

ਸ. ਬਾਜਵਾ ਨੇ ਕਿਹਾ ਕਿ ਪ੍ਰਬੰਧਕੀ ਕੰਪਲੈਕਸ ਬਣਨ ਨਾਲ ਬਟਾਲਾ ਦੇ ਸਾਰੇ ਸਰਕਾਰੀ ਦਫ਼ਤਰ ਇੱਕ ਛੱਤ ਹੇਠ ਚਲੇ ਜਾਣਗੇ ਜਿਸਦਾ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਸ. ਬਾਜਵਾ ਨੇ ਦੱਸਿਆ ਕਿ ਬਟਾਲਾ ਸ਼ਹਿਰ ਵਿੱਚ ਇੱਕ ਰੈਸਟ ਹਾਊਸ ਬਣਾਉਣ ਦਾ ਵੀ ਪ੍ਰਸਤਾਵ ਹੈ।

ਕੈਬਨਿਟ ਮੰਤਰੀ ਸ. ਬਾਜਵਾ ਨੇ ਦੱਸਿਆ ਕਿ ਬਟਾਲਾ ਸ਼ਹਿਰ ਦੀ ਟਰੈਫਿਕ ਸਮੱਸਿਆ ਦੇ ਹੱਲ ਲਈ ਸ਼ਹਿਰੋਂ ਬਾਹਰਵਾਰ ਨਵਾਂ ਬੱਸ ਸਟੈਂਡ ਅਤੇ ਪੰਜਾਬ ਰੋਡਵੇਜ਼ ਦਾ ਡੀਪੂ ਅਤੇ ਪ੍ਰਬੰਧਕੀ ਬਲਾਕ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਟਾਲਾ ਵਿਖੇ ਹੋਈ ਕੈਬਨਿਟ ਮੀਟਿੰਗ ਦੌਰਾਨ ਸਾਰੇ ਮੰਤਰੀ ਮੰਡਲ ਵਲੋਂ ਵਿਚਾਰ ਕੀਤੀ ਗਈ ਸੀ ਅਤੇ ਕਰੀਬ 13 ਕਰੋੜ ਦੀ ਲਾਗਤ ਨਾਲ ਇਹ ਪ੍ਰੋਜੈਕਟ ਮੁਕੰਮਲ ਹੋਵੇਗਾ।

ਸ. ਬਾਜਵਾ ਨੇ ਦੱਸਿਆ ਕਿ ਇਸ ਸਮੇਂ ਮੌਜੂਦਾ ਬੱਸ ਸਟੈਂਡ 3 ਏਕੜ ਵਿੱਚ ਅਤੇ ਰੋਡਵੇਜ ਡੀਪੂ 7.2 ਏਕੜ ਰਕਬੇ ਵਿੱਚ ਹੈ, ਪਰ ਇਹ ਸ਼ਹਿਰ ਦੇ ਬਿਲਕੁਲ ਵਿੱਚ ਆਉਣ ਕਰਕੇ ਬੱਸਾਂ ਦੀ ਆਮਦ ਕਾਰਨ ਟਰੈਫਿਕ ਸਮੱਸਿਆ ਦਾ ਕਾਰਨ ਬਣ ਰਹੇ ਹਨ।

ਉਨ੍ਹਾਂ ਕਿਹਾ ਕਿ ਬੱਸ ਸਟੈਂਡ ਅਤੇ ਰੋਡਵੇਜ਼ ਡੀਪੂ ਲਈ ਪ੍ਰਸ਼ਾਸਨ ਵਲੋਂ ਢੁਕਵੀਂ ਜਗ੍ਹਾ ਦੀ ਚੋਣ ਕੀਤੀ ਜਾ ਰਹੀ ਹੈ ਅਤੇ ਰਾਜ ਸਰਕਾਰ ਵਲੋਂ ਜਲਦੀ ਹੀ ਇਸ ਪ੍ਰੋਜੈਕਟ ਨੂੰ ਵੀ ਸ਼ੁਰੂ ਕੀਤਾ ਜਾਵੇਗਾ। ਸ. ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਬਟਾਲਾ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION