29 C
Delhi
Friday, April 19, 2024
spot_img
spot_img

ਪੰਜਾਬ ਸਰਕਾਰ ਵੱਲੋਂ ਅਧਿਆਪਕ ਰਾਸ਼ਟਰੀ ਅਵਾਰਡ ਲਈ ਅਧਿਆਪਕਾਂ ਨੂੰ ਆਨਲਾਈਨ ਅਪਲਾਈ ਕਰਨ ਦੇ ਨਿਰਦੇਸ਼

ਚੰਡੀਗੜ, 28 ਜੂਨ, 2020 –
ਪੰਜਾਬ ਸਰਕਾਰ ਨੇ ਅਧਿਆਪਕ ਰਾਸ਼ਟਰੀ ਅਵਾਰਡ-2019 ਲਈ ਅਧਿਆਪਕਾਂ ਨੂੰ ਆਨਲਾਈਨ ਅਪਲਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ (ਸੈ.ਸਿ.) ਸੀ੍ਰ ਸੁਖਜੀਤ ਪਾਲ ਸਿੰਘ ਇਸ ਸਬੰਧੀ ਹੁਕਮ ਜਾਰੀ ਕਰਦੇ ਹੋਏ ਅਧਿਆਪਕਾਂ ਨੂੰ http://mhrd.gov.in ਅਤੇ http://nationalawardstoteachers.mhrd.gov.in ‘ਤੇ 6 ਜੁਲਾਈ 2020 ਤੱਕ ਰਜਿਸਟਰੇਸ਼ਨ ਕਰਨ ਲਈ ਆਖਿਆ ਹੈ। ਇਸ ਐਵਾਰਡ ਲਈ ਸਾਰੇ ਸਕੂਲ ਮੁਖੀ ਇੰਚਾਰਜ ਅਤੇ ਰੈਗੂਲਰ ਅਧਿਆਪਕ ਅਪਲਾਈ ਕਰ ਸਕਦੇ ਹਨ।

ਬੁਲਾਰੇ ਅਨੁਸਾਰ ਇਸ ਅਵਾਰਡ ਦੇ ਮੁਲੰਕਣ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਚੋਣ ਕਮੇਟੀ ਬਣਾਈ ਜਾਵੇਗੀ। ਜ਼ਿਲ੍ਹਾ ਚੋਣ ਕਮੇਟੀ ਤਿੰਨ ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕਰਕੇ ਸੂਬਾਈ ਚੋਣ ਕਮੇਟੀ ਨੂੰ 21 ਜੁਲਾਈ 2020 ਤੱਕ ਭੇਜੇਗੀ। ਸੂਬਾਈ ਚੋਣ ਕਮੇਟੀ ਦੇ ਚੇਅਰਪਰਸਨ ਸਕੱਤਰ ਸਿੱਖਿਆ ਹੋਣਗੇ। ਉਨ੍ਹਾਂ ਤੋਂ ਇਲਾਵਾ ਇਸ ਕਮੇਟੀ ਵਿੱਚ ਕੇਂਦਰ ਸਰਕਾਰ ਦਾ ਇੱਕ ਨੁਮਾਇਦਾ, ਡਾਇਰੈਕਟਰ ਸਿੱਖਿਆ (ਮੈਂਬਰ ਸਕੱਤਰ), ਡਾਇਰੈਕਟਰ ਐਸ.ਸੀ.ਈ.ਆਰ.ਟੀ. (ਮੈਂਬਰ) ਅਤੇ ਸੂਬਾਈ ਐਮ.ਆਈ.ਐਸ. ਇੰਚਾਰਜ (ਤਕਨੀਕੀ ਸਹਾਇਕ) ਹੋਣਗੇ।

ਇਹ ਸੂਬਾਈ ਚੋਣ ਕਮੇਟੀ ਛੇ ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ਦੀ ਜਿਊਰੀ ਨੂੰ 31 ਜੁਲਾਈ 2020 ਤੱਕ ਭੇਜੇਗੀ। ਇਨ੍ਹਾਂ ਨਾਮਜ਼ਦ ਉਮੀਦਵਾਰ ਵੱਲੋਂ ਜਿਊਰੀ ਸਾਹਮਣੇ ਆਪਣੇ ਕੰਮਾਂ/ਉਪਲਭਦੀਆਂ ਸਬੰਧੀ ਪੇਸ਼ਕਾਰੀ ਕੀਤੀ ਜਾਵੇਗੀ ਜੋ ਅਧਿਆਪਕ ਵੱਧ ਅੰਕ ਲਵੇਗਾ ਉਸ ਨੂੰ ਰਾਸ਼ਟਰੀ ਐਵਾਰਡ ਲਈ ਚੁਣਿਆ ਜਾਵੇਗਾ।

ਇਸ ਵਾਰ ਐਮ.ਐਚ.ਆਰ.ਡੀ. ਵੱਲੋਂ ਕਿਸੇ ਵੀ ਸੂਬੇ ਨੂੰ ਨੈਸ਼ਨਲ ਅਵਾਰਡ ਸਬੰਧੀ ਕੋਈ ਨਿਰਧਾਰਤ ਕੋਟਾ ਨਹੀਂ ਦਿੱਤਾ ਗਿਆ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION