27.1 C
Delhi
Friday, April 26, 2024
spot_img
spot_img

ਪੰਜਾਬ ਸਰਕਾਰ ਵੱਲੋਂ ਅਧਿਆਪਕ ਰਾਸ਼ਟਰੀ ਐਵਾਰਡ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਆਖ਼ਰੀ ਤਾਰੀਖ਼ ਵਿੱਚ ਵਾਧੇ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ, 5 ਜੁਲਾਈ, 2021 –
ਪੰਜਾਬ ਸਰਕਾਰ ਨੇ ਅਧਿਆਪਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਧਿਆਪਕ ਰਾਸ਼ਟਰੀ ਅਵਾਰਡ-2021 ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਵਾਸਤੇ 10 ਜੁੁਲਾਈ ਤੱਕ ਵਾਧਾ ਕਰ ਦਿੱਤਾ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਨੂੰ nationalawardstoteachers.mhrd.gov.in  ’ਤੇ ਰਜਿਸਟਰੇਸ਼ਨ ਕਰਨ ਲਈ ਆਖਿਆ ਹੈ। ਇਸ ਐਵਾਰਡ ਲਈ ਸਾਰੇ ਸਕੂਲ ਮੁਖੀ/ ਇੰਚਾਰਜ ਅਤੇ ਰੈਗੂਲਰ ਅਧਿਆਪਕ ਅਪਲਾਈ ਕਰ ਸਕਦੇ ਹਨ।

ਬੁਲਾਰੇ ਅਨੁਸਾਰ ਇਸ ਅਵਾਰਡ ਦੇ ਮੁਲੰਕਣ ਲਈ ਹਰ ਜ਼ਿਲੇ ਵਿੱਚ ਜ਼ਿਲਾ ਚੋਣ ਕਮੇਟੀ ਬਣਾਈ ਗਈ ਹੈ। ਜ਼ਿਲਾ ਚੋਣ ਕਮੇਟੀ ਤਿੰਨ ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕਰਕੇ ਸੂਬਾਈ ਚੋਣ ਕਮੇਟੀ ਨੂੰ 21 ਜੁਲਾਈ 2021 ਤੱਕ ਭੇਜੇਗੀ। ਸੂਬਾਈ ਚੋਣ ਕਮੇਟੀ ਦੇ ਚੇਅਰਪਰਸਨ ਸਕੱਤਰ ਸਿੱਖਿਆ ਹੋਣਗੇ।

ਉਨਾਂ ਤੋਂ ਇਲਾਵਾ ਇਸ ਕਮੇਟੀ ਵਿੱਚ ਕੇਂਦਰ ਸਰਕਾਰ ਦਾ ਇੱਕ ਨੁਮਾਇਦਾ, ਡਾਇਰੈਕਟਰ ਸਿੱਖਿਆ (ਮੈਂਬਰ ਸਕੱਤਰ), ਡਾਇਰੈਕਟਰ ਐਸ.ਸੀ.ਈ.ਆਰ.ਟੀ. (ਮੈਂਬਰ) ਅਤੇ ਸੂਬਾਈ ਐਮ.ਆਈ.ਐਸ. ਇੰਚਾਰਜ (ਤਕਨੀਕੀ ਸਹਾਇਕ) ਹੋਣਗੇ।

ਇਹ ਸੂਬਾਈ ਚੋਣ ਕਮੇਟੀ ਛੇ ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ਦੀ ਜਿਊਰੀ ਨੂੰ ਭੇਜੇਗੀ। ਇਨਾਂ ਨਾਮਜ਼ਦ ਉਮੀਦਵਾਰ ਵੱਲੋਂ ਜਿਊਰੀ ਸਾਹਮਣੇ ਆਪਣੇ ਕੰਮਾਂ/ਉਪਲਭਦੀਆਂ ਸਬੰਧੀ ਪੇਸ਼ਕਾਰੀ ਕੀਤੀ ਜਾਵੇਗੀ ਜੋ ਅਧਿਆਪਕ ਵੱਧ ਅੰਕ ਲਵੇਗਾ ਉਸ ਨੂੰ ਰਾਸ਼ਟਰੀ ਐਵਾਰਡ ਲਈ ਚੁਣਿਆ ਜਾਵੇਗਾ।

ਇਸ ਵਾਰ ਐਮ.ਐਚ.ਆਰ.ਡੀ. ਵੱਲੋਂ ਕਿਸੇ ਵੀ ਸੂਬੇ ਨੂੰ ਨੈਸ਼ਨਲ ਅਵਾਰਡ ਸਬੰਧੀ ਕੋਈ ਨਿਰਧਾਰਤ ਕੋਟਾ ਨਹੀਂ ਦਿੱਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION