32.8 C
Delhi
Monday, April 22, 2024
spot_img
spot_img

ਪੰਜਾਬ ਸਰਕਾਰ ਵੱਲੋਂ ਉਦਯੋਗ ਵਿਭਾਗ ਨੂੰ ਜੀ.ਐਸ.ਟੀ. ਅਤੇ ਵੈਟ ਰਿਫੰਡ ਲਈ 97 ਕਰੋੜ ਰੁਪਏ ਦੀ ਮਨਜ਼ੂਰੀ

ਚੰਡੀਗੜ, 4 ਸਤੰਬਰ, 2019 –

ਪੰਜਾਬ ਦੇ ਵਿੱਤ ਵਿਭਾਗ ਵੱਲੋਂ ਉਦਯੋਗ ਵਿਭਾਗ ਨੂੰ ਜੀ.ਐਸ.ਟੀ. ਅਤੇ ਵੈਟ ਰਿਫੰਡ ਲਈ 97 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਹਾਲ ਹੀ ’ਚ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਖ਼ਜਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੂੰ ਇਸ ਸਬੰਧੀ ਬੇਨਤੀ ਕੀਤੀ ਸੀ।

ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਉਦਯੋਗ ਵਿਭਾਗ ਇੱਕ ਇੰਜਨ ਦੀ ਤਰਾਂ ਕਾਰਜ ਕਰਦਾ ਹੈ ਤਾਂ ਜੋ ਸੂਬੇ ਵਿੱਚ ਨਿਵੇਸ਼, ਰੁਜ਼ਗਾਰ ਉੱਤਪਤੀ ਅਤੇ ਵਸਤਾਂ ਤੇ ਸੇਵਾਵਾਂ ਨੂੰ ਪ੍ਰਫੁੱਲਿਤ ਕਰਕੇ ਅਰਥਚਾਰੇ ਨੂੰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮਿਆਂ ’ਚ ਅਰਥਚਾਰੇ ਨੂੰ ਉਤਾਰ-ਚੜ੍ਹਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਿੱਤੀ ਮੁਸ਼ਕਿਲਾਂ ਆ ਰਹੀਆਂ ਹਨ।

ਉਨ੍ਹਾਂ 97 ਕਰੋੜ ਰੁਪਏ ਦੇ ਜੀ.ਐਸ.ਟੀ. ਅਤੇ ਵੈਟ ਰਿਫੰਡ ਕਰਨ ਲਈ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਵਿੱਚ ਜੀ.ਐਸ.ਟੀ. ਲਈ 70 ਕਰੋੜ ਰੁਪਏ ਅਤੇ ਵੈਟ ਲਈ 27 ਕਰੋੜ ਰੁਪਏ ਦੇ ਰਿਫੰਡ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ 31 ਅਗਸਤ, 2019 ਤੱਕ ਦੇ ਰਿਫੰਡ ਰਿਲੀਜ਼ ਕਰ ਦਿੱਤੇ ਗਏ ਹਨ।

ਸ੍ਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਨਿਰੰਤਰ ਕੋਸ਼ਿਸ਼ਾਂ ਸਦਕਾ ਪੰਜਾਬ, ਉਦਯੋਗ ਸਥਾਪਿਤ ਕਰਨ ਲਈ ਪਸੰਦੀਦਾ ਸੂਬਾ ਬਣ ਗਿਆ ਹੈ। ਇਸ ਮਕਸਦ ਲਈ ਸੂਬਾ ਸਰਕਾਰ ਵੱਲੋਂ ਢੁਕਵੀਆਂ ਰਿਆਇਤਾਂ, ਬਿਜਨਸ ਫਸਟ ਪੋਰਟਲ ਦੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਅਤੇ ਡਿਸਟਿ੍ਰਕਟ ਸਿੰਗਲ ਵਿੰਡੋ ਕਲੀਅਰੈਂਸ ਪ੍ਰਣਾਲੀ ਰਾਹੀਂ ਉਦਯੋਗਿਕ ਖੇਤਰ ਦੀ ਸਹਾਇਤਾ ਕੀਤੀ ਜਾ ਰਹੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION