36.1 C
Delhi
Friday, March 29, 2024
spot_img
spot_img

ਪੰਜਾਬ ਸਰਕਾਰ ਵੱਲੋਂ ਕਤਲ ਕੀਤੇ ਦਲਿਤ ਨੌਜਵਾਨ ਦੇ ਪਰਿਵਾਰ ਨੂੰ 8 ਲੱਖ ਮੁਆਵਜ਼ਾ, ਸਰਕਾਰੀ ਨੌਕਰੀ ਤੇ ਮਹੀਨੇਵਾਰ ਪੈਨਸ਼ਨ ਦਾ ਐਲਾਨ

ਚੰਡੀਗੜ, 17 ਨਵੰਬਰ, 2019:

ਜਿਲਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਵਿਖੇ ਕੁਝ ਵਿਅਕਤੀਆਂ ਵਲੋਂ ਦਲਿਤ ਨੌਜਵਾਨ ਦੀ ਕੁੱਟ-ਮਾਰ ਮਗਰੋਂ ਹੋਈ ਮੌਤ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਸ਼ਾਮ ਪੀ ਜੀ ਆਈ ਚੰਡੀਗੜ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਦੀ ਤਰਫੋਂ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਘਟਨਾ ਤੇ ਡੂੰਘਾ ਦੁੱਖ ਜਾਹਰ ਕਰਦਿਆਂ ਉਚ ਅਧਿਕਾਰੀਆਂ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

ਸ੍ਰੀ ਧਰਮਸੋਤ ਨੇ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਤਰਫੋਂ ਹਰ ਸੰਭਵ ਮਦਦ ਦੇਣ ਦਾ ਵਿਸਵਾਸ ਦਿਵਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਐਸ.ਸੀ/ਐਸ.ਟੀ ਐਕਟ ਤਹਿਤ ਪੀੜਤ ਪਰਿਵਾਰ ਨੂੰ 8.15 ਲੱਖ ਰੁਪਏ ਦੀ ਰਾਸ਼ੀ ਮੁਆਵਜੇ ਵਜੋਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਵੱਲੋਂ ਇੱਕ ਪਰਿਵਾਰਕ ਮੈਂਬਰ ਨੂੰ 5 ਹਜਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਪ੍ਰਦਾਨ ਕੀਤੀ ਜਾਵੇਗੀ।

ਸ. ਧਰਮਸੋਤ ਨੇ ਆਖਿਆ ਕਿ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਲਈ ਜਲਦੀ ਹੀ ਢੁਕਵੇਂ ਕਦਮ ਚੁੱਕੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਬੇਹੱਦ ਘਿਨੌਣੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣਗੀਆਂ।

ਇਸ ਮੌਕੇ ਲਹਿਰਾਗਾਗਾ, ਜਿਲਾ ਸੰਗਰੂਰ ਦੇ ਐਸ.ਡੀ.ਐਮ. ਤੋਂ ਇਲਾਵਾ ਹੋਰ ਉੱਚ ਅਧਿਕਾਰੀ ਹਾਜਰ ਸਨ ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION