spot_img
33.1 C
Delhi
Sunday, June 16, 2024
spot_img

ਪੰਜਾਬ ਸਰਕਾਰ ਵੱਲੋਂ ਕਰਫ਼ਿਊ ਦੌਰਾਨ ਫ਼ੀਸਾਂ ਮੰਗਣ ਵਾਲੇ 16 ਹੋਰ ਨਿੱਜੀ ਸਕੂਲਾਂ ਨੂੰ ਨੋਟਿਸ ਜਾਰੀ

ਸੰਗਰੂਰ, 7 ਅਪ੍ਰੈਲ, 2020:
ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਫਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਸ ਮੰਗਣ ਵਾਲੇ 22 ਸਕੂਲਾਂ ਵਿਰੁੱਧ ਅਨੁਸਾਸ਼ਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਉਨਾਂ ਮੀਡੀਆ ਰਾਹੀਂ ਮਾਪਿਆਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਕੋਈ ਸਕੂਲ ਕਰਫਿਊ ਦੌਰਾਨ ਦਾਖ਼ਲਾ ਫੀਸ ਮੰਗਦਾ ਹੈ ਤਾਂ ਉਸਦੀ ਸ਼ਿਕਾਇਤ ਉਨਾਂ ਦੀ ਨਿੱਜੀ ਈ-ਮੇਲ ’ਤੇ ਭੇਜੀ ਜਾਵੇ। ਉਨਾਂ ਕਿਹਾ ਕਿ ਈ-ਮੇਲ ’ਤੇ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ’ਤੇ ਹੀ 16 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ ਜਦਕਿ 6 ਸਕੂਲਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ।

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਦ ਗੁਰੂਕੁਲ ਵਰਲਡ ਸਕੂਲ ਜ਼ੀਰਕਪੁਰ ਤੇ ਮੋਹਾਲੀ, ਸ਼ਿਸ਼ੂ ਨਿਕੇਤਨ ਪਬਲਿਕ ਸਕੂਲ ਮੋਹਾਲੀ, ਦਿਕਸ਼ਾਂਤ ਇੰਟਰਨੈਸ਼ਨਲ ਸਕੂਲ ਜ਼ੀਰਕਪੁਰ, ਗਰੀਨ ਲੈਂਡ ਕਾਨਵੈਂਟ ਸਕੂਲ ਲੁਧਿਆਣਾ, ਦੇਹਰਾਦੂਨ ਪਬਲਿਕ ਸਕੂਲ ਪਟਿਆਲਾ, ਸਨਫਲਾਵਰ ਪਬਲਿਕ ਸਕੂਲ ਤਿ੍ਰਪੜੀ ਪਟਿਆਲਾ, ਮਾਈਲਸਟੋਨ ਸਮਾਰਟ ਸਕੂਲ ਤਿ੍ਰਪੜੀ ਪਟਿਆਲਾ, ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਅਤੇ ਸਿਪਰੀਆਂ, ਡਲਹੌਜ਼ੀ ਪਬਲਿਕ ਸਕੂਲ ਬਧਾਨੀ ਪਠਾਨਕੋਟ, ਐਲ.ਆਰ.ਐਸ. ਡੀ.ਏ.ਵੀ. ਸਕੂਲ ਅਬੋਹਰ, ਏ.ਪੀ.ਜੇ. ਪਬਲਿਕ ਸਕੂਲ ਜਲੰਧਰ, ਐਮ.ਸੀ.ਐਮ. ਪਬਲਿਕ ਸਕੂਲ ਦੁੱਗਰੀ ਲੁਧਿਆਣਾ, ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਅਤੇ ਐਸ.ਡੀ. ਮਾਡਲ ਸਕੂਲ ਮੰਡੀ ਗੋਬਿੰਦਗੜ ਨੂੰ ਈ-ਮੇਲ ’ਤੇ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ’ਤੇ ਨੋਟਿਸ ਭੇਜੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਅਕਾਦਮਿਕ ਵਰੇ 2020-21 ਲਈ ਦਾਖ਼ਲੇ ਦੀ ਸਮਾਂ ਸਾਰਣੀ ਹਾਲਾਤ ਆਮ ਕਾਬੂ ਵਿਚ ਆਉਣ ਤੋਂ ਬਾਅਦ ਜਾਰੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਇਸਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਕੋਰੋਨਾਵਾਇਰਸ ਕਾਬੂ ’ਚ ਹੋਣ ਤੋਂ ਬਾਅਦ ਮਾਪਿਆਂ ਨੂੰ ਫੀਸ ਭਰਨ ਲਈ ਇੱਕ ਮਹੀਨੇ ਦਾ ਸਮਾਂ ਜ਼ਰੂਰ ਦਿੱਤਾ ਜਾਵੇ ਅਤੇ ਇਸ ਦੌਰਾਨ ਕਿਸੇ ਤੋਂ ਵੀ ਲੇਟ ਫੀਸ ਜਾਂ ਜੁਰਮਾਨਾ ਨਾ ਵਸੂਲਿਆ ਜਾਵੇ।

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕਿਸੇ ਵੀ ਸਕੂਲ ਨੂੰ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਉਲੰਘਣਾ ਦਾ ਕੋਈ ਮਾਮਲਾ ਸਾਹਮਣੇ ਆਉਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਾ ਸਕੂਲ ਜੇਕਰ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਹੋਵੇਗਾ ਤਾਂ ਉਸਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ ਅਤੇ ਜੇਕਰ ਸੀ.ਬੀ.ਐਸ.ਈ. ਜਾਂ ਕਿਸੇ ਹੋਰ ਬੋਰਡ ਨਾਲ ਸਬੰਧਤ ਹੋਵੇਗਾ ਤਾਂ ਉਸਦਾ ਇਤਰਾਜ਼ਹੀਣਤਾ ਸਰਟੀਫਿਕੇਟ ਰੱਦ ਕਰ ਦਿੱਤਾ ਜਾਵੇਗਾ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION