30.1 C
Delhi
Saturday, May 4, 2024
spot_img
spot_img

ਪੰਜਾਬ ਸਰਕਾਰ ਵੱਲੋਂ ਕੈਪਟਨ 550ਵੇਂ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮਾਂ ਦਾ ਸੁਲਤਾਨਪੁਰ ਲੋਧੀ ’ਚ ਆਗਾਜ਼ ਕਰਨਗੇ

ਚੰਡੀਗੜ੍ਹ/ਕਪੂਰਥਲਾ, 3 ਨਵੰਬਰ, 2019:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸੇਵਾ ਨਿਭਾਅ ਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਕਰਨਗੇ।

ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਮੰਗਲਵਾਰ ਨੂੰ ਸੰਤ ਸਮਾਜ ਅਤੇ ਹਜ਼ਾਰਾਂ ਸ਼ਰਧਾਲੂਆਂ ਦੀ ਹਾਜ਼ਰੀ ਵਿਚ ਸੇਵਾ ਨਿਭਾਅ ਕੇ ਸ੍ਰੀ ਗੁਰੂ ਗ੍ਰੰਥ ਦੀ ਆਰੰਭਤਾ ਕਰਵਾਉਣਗੇ। ਉਨਾਂ ਕਿਹਾ ਕਿ ਸਹਿਜ ਪਾਠ ਪੂਰੀ ਗੁਰ ਮਰਿਆਦਾ ਨਾਲ ਸੰਪਨ ਕਰਵਾਇਆ ਜਾਵੇਗਾ ਅਤੇ 12 ਨਵੰਬਰ ਨੂੰ ਮੁੱਖ ਪੰਡਾਲ ਵਿਚ ਹੀ ਇਸ ਦੇ ਭੋਗ ਪਾਏ ਜਾਣਗੇ।

ਅੱਜ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਉਨਾਂ ਲੋਕਾਂ ਨੂੰ ਇਨਾਂ ਸਮਾਗਮਾਂ ਵਿਚ ਵੱਧ-ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ 5 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਇਨਾਂ ਧਾਰਮਿਕ ਸਮਾਗਮਾਂ ਵਿਚ ਕੀਰਤਨ ਦਰਬਾਰ, ਸ਼ਾਨਦਾਰ ਲਾਈਟ ਤੇ ਸਾਊਂਡ ਸ਼ੋਅ ਅਤੇ ਹੋਰ ਸਮਾਗਮ ਕਰਵਾਏ ਜਾਣਗੇ, ਜਿਨਾਂ ਵਿਚ ਪ੍ਰਮੁੱਖ ਸਿੱਖ ਵਿਦਵਾਨ ਸ਼ਿਰਕਤ ਕਰਨਗੇ।

ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸੂਬਾ ਸਰਕਾਰ ਵੱਲੋਂ ਕੀਤੇ ਗਏ ਅਹਿਮ ਉਪਰਾਲਿਆਂ ਬਾਰੇ ਦੱਸਦਿਆਂ ਉਨਾਂ ਕਿਹਾ ਕਿ ਸ਼ਰਧਾਲੂਆਂ ਦੀ ਮੁਫ਼ਤ ਰਿਹਾਇਸ਼ ਲਈ 35 ਹਜ਼ਾਰ ਦੀ ਸਮੱਰਥਾ ਵਾਲੀਆਂ ਤਿੰਨ ਟੈਂਟ ਸਿਟੀਆਂ ਦਾ ਨਿਰਮਾਣ ਕੀਤਾ ਗਿਆ ਹੈ।

ਇਸੇ ਤਰਾਂ ਉਨਾਂ ਦੱਸਿਆ ਕਿ ਪਵਿੱਤਰ ਨਗਰੀ ਵਿਖੇ ਸ਼ਰਧਾਲੂਆਂ ਲਈ ਪੀਣ ਵਾਲੇ ਪਾਣੀ ਦੇ ਮੁਫ਼ਤ ਏ. ਟੀ. ਐਮ, ਮੁਫ਼ਤ ਬੱਸ ਸਰਵਿਸ, ਮੁਫ਼ਤ ਈ-ਰਿਕਸ਼ਾ, ਮੁਫ਼ਤ ਸਾਈਕਲ ਸਰਵਿਸ ਅਤੇ ਹੋਰ ਸੁਵਿਧਾਵਾਂ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪਵਿੱਤਰ ਨਗਰੀ ਲਈ 400 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਲੋਕ ਅਰਪਣ ਕੀਤਾ ਗਿਆ ਹੈ।

ਉਨਾਂ ਕਿਹਾ ਕਿ ਸੂਬਾ ਸਰਕਾਰ ਇਸ ਦਿਹਾੜੇ ਨੂੰ ਬੇਮਿਸਾਲ ਢੰਗ ਨਾਲ ਮਨਾਉਣ ਲਈ ਵਚਨਬੱਧ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਇਸ ਦਿਹਾੜੇ ਨੂੰ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਸ. ਜਸਬੀਰ ਸਿੰਘ ਡਿੰਪਾ, ਵਿਧਾਇਕ ਸ. ਨਵਤੇਜ ਸਿੰਘ ਚੀਮਾ, ਆਈ. ਜੀ ਸ੍ਰੀ ਨੌਨਿਹਾਲ ਸਿੰਘ, ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ, ਐਸ. ਐਸ. ਪੀ ਸ੍ਰੀ ਸਤਿੰਦਰ ਸਿੰਘ, ਡਾਇਰੈਕਟਰ ਸੈਰ-ਸਪਾਟਾ ਸ. ਐਮ. ਐਸ ਜੱਗੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਤੇ ਸ਼ ਗੁਰਮੀਤ ਸਿੰਘ ਮੁਲਤਾਨੀ, ਐਸ. ਡੀ. ਐਮ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਡਾ. ਚਾਰੂਮਿਤਾ ਅਤੇ ਸ. ਰਣਦੀਪ ਸਿੰਘ ਹੀਰ, ਮੇਲਾ ਅਫ਼ਸਰ ਸ੍ਰੀਮਤੀ ਨਵਨੀਤ ਕੌਰ ਬੱਲ ਅਤੇ ਹੋਰ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION