36.1 C
Delhi
Thursday, March 28, 2024
spot_img
spot_img

ਪੰਜਾਬ ਸਰਕਾਰ ਵੱਲੋਂ ਕੋਰੋਨਾ ਵਿਰੁੱਧ ਲੜ ਰਹੇ ਪੁਲੀਸ ਮੁਲਾਜ਼ਮਾਂ, ਸੈਨੀਟੇਸ਼ਨ ਵਰਕਰਾਂ ਲਈ 50-50 ਲੱਖ ਦੇ ਬੀਮਾ ਕਵਰ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 4 ਅਪ੍ਰੈਲ, 2020:

ਪੰਜਾਬ ਸਰਕਾਰ ਨੇ ਅੱਜ ਕੋਵਿਡ-19 ਵਿਰੁੱਧ ਲੜਾਈ ਵਿੱਚ ਮੂਹਰਲੀ ਕਤਾਰ ’ਚ ਹੋ ਕੇ ਲੜ ਰਹੇ ਪੁਲੀਸ ਮੁਲਾਜ਼ਮਾਂ ਅਤੇ ਸੈਨੀਟੇਸ਼ਨ ਵਰਕਰਾਂ ਲਈ 50-50 ਲੱਖ ਰੁਪਏ ਦਾ ਵਿਸ਼ੇਸ਼ ਸਿਹਤ ਬੀਮਾ ਕਵਰ ਦਾ ਐਲਾਨ ਕੀਤਾ ਹੈ। ਇਹ ਐਲਾਨ ਕੇਂਦਰ ਸਰਕਾਰ ਵੱਲੋਂ ਸਿਹਤ ਕਾਮਿਆਂ ਲਈ ਕੀਤੇ ਐਲਾਨ ਦੀ ਲੀਹ ’ਤੇ ਕੀਤਾ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਕੋਵਿਡ-19 ਦੇ ਟਾਕਰੇ ਲਈ ਹੰਗਾਮੀ ਕਦਮ ਦੇ ਤੌਰ ’ਤੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਦੀ ਅਗਵਾਈ ਵਾਲੀ ਖਰੀਦ ਕਮੇਟੀ ਨੂੰ ਕੋਵਿਡ-19 ਨਾਲ ਨਿਪਟਣ ਲਈ ਸਾਜ਼ੋ-ਸਾਮਾਨ ਨਾਲ ਸਬੰਧਤ ਸਾਰੀਆਂ ਖਰੀਦਦਾਰੀਆਂ ਦੀਆਂ ਕੀਮਤਾਂ ਖੋਜਣ ਅਤੇ ਹੰਗਾਮੀ ਆਧਾਰ ’ਤੇ ਖਰੀਦਣ ਲਈ ਅਧਿਕਾਰਤ ਕੀਤਾ ਹੈ। ਕਮੇਟੀ ਨੂੰ ਕੌਮੀ ਆਫ਼ਤ ਪ੍ਰਬੰਧਨ ਐਕਟ-2005 ਤਹਿਤ ਹੰਗਾਮੀ ਸ਼ਕਤੀਆਂ ਦੀ ਵਰਤੋਂ ਕਰਦਿਆਂ ਆਮ ਪ੍ਰਕ੍ਰਿਆਵਾਂ ਨੂੰ ਲਾਂਭੇ ਕਰਦਿਆਂ ਖਰੀਦਦਾਰੀ ਕਰਨ ਲਈ ਵੀ ਅਧਿਕਾਰਤ ਕੀਤਾ ਗਿਆ ਹੈ।

ਮੰਤਰੀ ਮੰਡਲ ਨੇ ਖਰੀਦ ਕਮੇਟੀ ਨੂੰ ਪ੍ਰਚਲਿਤ ਮਾਰਕੀਟ ਕੀਮਤਾਂ ’ਤੇ ਜ਼ਰੂਰੀ ਅਤੇ ਫੌਰੀ ਮੈਡੀਕਲ ਵਸਤਾਂ ਖਰੀਦਣ ਦੀ ਆਗਿਆ ਦੇ ਦਿੱਤੀ ਕਿਉਂ ਜੋ ਕੋਵਿਡ-19 ਨਾਲ ਨਿਪਟਣ ਲਈ ਇਨ੍ਹਾਂ ਵਸਤਾਂ ਦੀ ਮੰਗ ਵੱਡੀ ਪੱਧਰ ’ਤੇ ਵਧੀ ਹੈ।

ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਸੰਕਟ ਦੀ ਇਸ ਘੜੀ ਵਿੱਚ ਫੌਰੀ ਖਰੀਦ ਕਰਨ ਲਈ ਇਸ ਦੇ ਰਾਹ ਵਿੱਚ ਅਫਸਰਸ਼ਾਹੀ ਦੇ ਪੱਧਰ ’ਤੇ ਕੋਈ ਅੜਿੱਕਾ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਚਾਹੀਦੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION