35.1 C
Delhi
Saturday, April 20, 2024
spot_img
spot_img

ਪੰਜਾਬ ਸਰਕਾਰ ਵੱਲੋਂ ਚੁਣੇ ਗਏ 19 ਹੋਰ ਮੁੱਖ ਅਧਿਆਪਕਾਂ ਨੂੰ ਸਟੇਸ਼ਨ ਅਲਾਟ

ਚੰਡੀਗੜ੍ਹ, 25 ਜੂਨ, 2020:
ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ (ਸੈਂ ਸਿ) ਵਿੱਚ ਚੁਣੇ ਗਏ 19 ਹੋਰ ਮੁੱਖ ਅਧਿਆਪਕਾਂ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਹਨ।

ਇਸ ਦੀ ਜਾਣ ਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਕੂਲ ਸਿੱਖਿਆ ਸ੍ਰੀ ਮੁਹੰਮਦ ਤਾਇਅਬ ਨੇ ਇਸ ਸਬੰਧੀ ਹੁਕਮਾਂ ‘ਤੇ ਹਸਤਾਖਰ ਕਰ ਦਿੱਤੇ ਹਨ।

ਬੁਲਾਰੇ ਅਨਾਸਾਰ ਸਿੱਖਿਆ ਵਿਭਾਗ (ਸੈਂ ਸਿ) ਵਿੱਚ 672 ਮੁੱਖ ਅਧਿਆਪਕਾਂ ਦੀ ਸਿੱਧੀ ਭਰਤੀ ਲਈ ਜਨਵਰੀ 2020 ਵਿੱਚ ਚੋਣ ਕੀਤੀ ਗਈ ਸੀ। ਇਨ੍ਹਾਂ ਮੁੱਖ ਅਧਿਆਪਕਾਂ ਨੂੰ ਪੰਜਾਬ ਐਜ਼ੂਕਸ਼ਨ (ਸਕੂਲ ਅਤੇ ਇੰਸਪੈਕਸ਼ਨ) ਗਰੁੱਪ ‘ਬੀ’ ਸਰਵਿਸ ਰੂਲਜ਼ 2018 ਅਤੇ ਪੰਜਾਬ ਐਜ਼ੂਕਸ਼ਨ ਸਰਵਿਸ (ਸਕੂਲ ਅਤੇ ਇੰਸਪੈਕਸ਼ਨ ਬਾਰਡਰ ਏਰੀਆ) ਗਰੁੱਪ ‘ਬੀ’ ਸਰਵਿਸ ਰੂਲਜ਼ 2018 ਅਧੀਨ ਚੁਣਿਆ ਗਿਆ ਸੀ। ਇਨ੍ਹਾਂ ਵਿੱਚੋਂ ਕੁੱਝ ਨੂੰ 18 ਜੂਨ 2020 ਨੂੰ ਮੁੱਖ ਅਧਿਆਪਕ ਦੀ ਨਿਯੁਕਤੀ ਲਈ ਪੇਸ਼ਕਸ਼ ਕੀਤੀ ਗਈ। ਇਨ੍ਹਾਂ ਵਿੱਚ 19 ਨੇ ਇਸ ਪੇਸ਼ਕਸ ਨੂੰ ਸਵੀਕਾਰ ਕਰ ਲਿਆ ਜਿਸ ਤੋਂ ਬਾਅਦ ਇਨ੍ਹਾਂ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਹਨ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION