42.8 C
Delhi
Saturday, May 18, 2024
spot_img
spot_img

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ, ਦਾਣਾ ਦਾਣਾ ਚੁੱਕਿਆ ਜਾਵੇਗਾ: ਰਾਣਾ ਗੁਰਜੀਤ ਸਿੰਘ

ਯੈੱਸ ਪੰਜਾਬ
ਕਪੂਰਥਲਾ,3 ਅਕਤੂਬਰ, 2021:
ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ।

ਅੱਜ ਇੱਥੇ ਨਵੀਂ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਕਿਸਾਨਾਂ,ਆੜਤੀਆਂ ਨਾਲ ਗੱਲਬਾਤ ਦੌਰਾਨ ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਵਲੋਂ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਸਬੰਧੀ ਪ੍ਰਧਾਨ ਮੰਤਰੀ ਕੋਲ ਮੁੱਦਾ ਪੂਰੇ ਜੋਰ ਨਾਲ ਉਠਾਉਣ ਕਰਕੇ ਹੀ ਸਰਕਾਰੀ ਖਰੀਦ ਦੁਬਾਰਾ ਮਿੱਥੇ ਸਮੇਂ ਤੋਂ ਸ਼ੁਰੂ ਹੋਈ ਹੈ ਜਿਸ ਲਈ ਉਹ ਪੰਜਾਬ ਦੇ ਮੁੱਖ ਮੰਤਰੀ ਦੇ ਧੰਨਵਾਦੀ ਹਨ। ਉਨਾਂ ਮੰਡੀ ਵਿੱਚ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦੀ ਜਾਇਜ਼ਾ ਵੀ ਲਿਆ ਅਤੇ ਮਾਰਕਿਟ ਕਮੇਟੀ ਦੇ ਦਫਤਰ ਵਿਖੇ ਅਧਿਕਾਰੀਆਂ,ਸ਼ੈਲਰ ਮਾਲਕਾਂ ਅਤੇ ਆੜਤੀਆਂ ਨਾਲ ਮੀਟਿੰਗ ਵੀ ਕੀਤੀ।

ਉਨਾਂ ਖੁਰਾਕ ਸਪਲਾਈ ਵਿਭਾਗ ਮੰਡੀ ਬੋਰਡ ਅਤੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਖਰੀਦੀ ਫਸਲ ਬਦਲੇ 48 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਉਣ। ਇਸ ਤੋਂ ਇਲਾਵਾ ਉਨਾਂ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਕੇ ਉਨਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ 8 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦੀ ਸੰਭਾਵਨਾ ਹੈ ਜਿਸ ਲਈ ਲੋੜੀਂਦੇ ਬਾਰਦਾਨੇ ਦਾ 70 ਫੀਸਦੀ ਤੋਂ ਜ਼ਿਆਦਾ ਬਾਰਦਾਨਾ ਪਹਿਲਾਂ ਹੀ ਮੌਜੂਦ ਹੈ। ਜ਼ਿਲ੍ਹਾ ਮੰਡੀ ਅਫਸਰ ਸ.ਅਰਵਿੰਦਰ ਸਿੰਘ ਨੇ ਦੱਸਿਆ ਕਿ 42 ਸਥਾਈ ਮੰਡੀਆਂ ਤੋਂ ਇਲਾਵਾ 21 ਆਰਜ਼ੀ ਮੰਡੀਆਂ ਵੀ ਸਥਾਪਿਤ ਕੀਤੀਆਂ ਗਈਆ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿਚ ਕੋਈ ਦਿੱਕਤ ਨਾ ਆਵੇ।

ਪੂਰੇ ਜ਼ਿਲ੍ਹੇ ਵਿੱਚ ਖਰੀਦ ਏਜੰਸੀਆਂ ਦਾ ਕੋਟਾ ਵੀ ਨਿਰਧਾਰਿਤ ਕਰ ਦਿੱਤਾ ਗਿਆ ਹੈ ਜਿਸ ਤਹਿਤ ਸਭ ਤੋਂ ਜ਼ਿਆਦਾ ਪਨਗਰੇਨ ਵਲੋਂ 34 ਫੀਸਦੀ, ਮਾਰਫੈਡ ਵਲੋਂ 26 ਫੀਸਦੀ, ਪਨਸਪ ਵਲੋਂ 22 ਫੀਸਦੀ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰਸ਼ਨ ਵਲੋਂ 13 ਫੀਸਦੀ ਅਤੇ ਐਫ.ਸੀ.ਆਈ ਵਲੋਂ 5 ਫੀਸਦੀ ਝੋਨੇ ਦੀ ਖਰੀਦ ਕੀਤੀ ਜਾਵੇਗੀ।

ਇਸ ਮੌਕੇ ਮਾਰਕਿਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਅਵਤਾਰ ਸਿੰਘ,ਵਾਈਸ ਚੇਅਰਮੈਨ ਰਜਿੰਦਰ ਕੌੜਾ,ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੀਤਾ ਬਿਸ਼ੰਭੂ,ਨਗਰ ਸੁਥਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਵਿਸ਼ਾਲ ਸੋਨੀ, ਕੌਸਲਰ ਨਰਿੰਦਰ ਮੰਨਸੂ,ਬਲਕਾ ਕਾਂਗਰਸ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹੇ ਮੈਨੇਜ਼ਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION