29.1 C
Delhi
Sunday, May 5, 2024
spot_img
spot_img

ਪੰਜਾਬ ਸਰਕਾਰ ਵੱਲੋਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ 26ਵੀਂ ਬਰਸੀ ਮੌਕੇ ‘ਸਰਬ ਧਰਮ ਪ੍ਰਾਥਨਾ ਸਭਾ’ ਦਾ ਆਯੋਜਨ

ਯੈੱਸ ਪੰਜਾਬ
ਚੰਡੀਗੜ, 31 ਅਗਸਤ, 2021:
ਮਰਹੂਮ ਮੁੱਖ ਮੰਤਰੀ ਸ. ਬੇਅੰਤ ਸਿੰਘ ਦੀ 26ਵੀਂ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਬਰਕਰਾਰ ਰੱਖਣ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਯਾਦ ਕੀਤਾ ਗਿਆ। ਪਾਰਟੀ ਨੇਤਾਵਾਂ ਅਤੇ ਮੈਂਬਰਾਂ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਮਨ-ਕਾਨੂੰਨ ਦੀ ਬਹਾਲੀ ਲਈ ਮਰਹੂਮ ਸ. ਬੇਅੰਤ ਸਿੰਘ ਜੀ ਦੇ ਬਲਿਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਅੱਜ ਇੱਥੇ ਮਰਹੂਮ ਮੁੱਖ ਮੰਤਰੀ ਸ. ਬੇਅੰਤ ਸਿੰਘ ਦੀ ਯਾਦ ਵਿੱਚ ਆਯੋਜਿਤ ਸੂਬਾ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਦੀ 26ਵੀਂ ਬਰਸੀ ਸੈਕਟਰ-42, ਚੰਡੀਗੜ੍ਹ ਵਿਖੇ ਮਨਾਈ ਗਈ। ਪੰਜਾਬ ਦੇ 12ਵੇਂ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ, 1995 ਨੂੰ ਹੱਤਿਆ ਕਰ ਦਿੱਤੀ ਗਈ ਸੀ।

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਸ. ਬੇਅੰਤ ਸਿੰਘ ਨੂੰ ਯਾਦ ਕਰਦਿਆਂ ਸਰਬ ਧਰਮ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ।

ਇਸ ਮੌਕੇ ਮਰਹੂਮ ਮੁੱਖ ਮੰਤਰੀ ਦੇ ਪੋਤਰੇ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਵੱਲੋਂ ਸ਼ੁਰੂ ਕੀਤੀਆਂ ਵਿਕਾਸ ਨੀਤੀਆਂ ਅਤੇ ਸਕੀਮਾਂ ਨੂੰ ਅੱਗੇ ਲੈ ਜਾਣ ਦਾ ਅਹਿਦ ਦੁਹਰਾਇਆ। ਇਸ ਤੋਂ ਇਲਾਵਾ ਸ. ਬੇਅੰਤ ਸਿੰਘ ਦੇ ਦੂਜੇ ਪੋਤਰੇ ਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਜੀ ਨਾਲ ਬਿਤਾਏ ਸਮੇਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀਆਂ ਨੈਤਿਕ ਕਦਰਾਂ ਕੀਮਤਾਂ ਨੂੰ ਅਪਨਾਉਣ ਦਾ ਅਹਿਦ ਵੀ ਲਿਆ।

ਮਰਹੂਮ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਂਦ ਕਰਦਿਆਂ ਸ. ਕੋਟਲੀ ਨੇ ਕਿਹਾ ਕਿ ਸ. ਬੇਅੰਤ ਸਿੰਘ ਨੇ ਸੂਬੇ ਦੀ ਏਕਤਾ ਅਤੇ ਭਾਈਚਾਰਕ ਸਾਂਝ ਬਹਾਲ ਕਰਨ ਲਈ ਅਣਥੱਕ ਯੋਗਦਾਨ ਪਾਇਆ ਅਤੇ ਅਸੀਂ ਵੀ ਦੇਸ਼ ਦੇ ਸਮਾਜਿਕ ਤਾਣੇ-ਬਾਣੇ ਨੂੰ ਢਾਹ ਲਾਉਣ ਵਾਲਿਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ ਸ. ਬੇਅੰਤ ਸਿੰਘ ਨੇ ਚਾਰ ਦਹਾਕੇ ਤੱਕ ਲੋਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਅਤੇ ਅਜਿਹੀ ਮਿਸਾਲ ਘੱਟ ਹੀ ਦੇਖਣ ਨੂੰ ਮਿਲਦੀ ਹੈ। ਸਾਨੂੰ ਅੱਜ ਉਹਨਾਂ ਵੱਲੋਂ ਦਿਖਾਏ ਰਾਹ ਉਤੇ ਚੱਲਣ ਦੀ ਲੋੜ ਹੈ।

ਇਸ ਸਮਾਗਮ ਦੌਰਾਨ ਸ੍ਰੀ ਸਾਧੂ ਸਿੰਘ ਧਰਮਸੋਤ, ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ, ਸ੍ਰੀ ਭਾਰਤ ਭੂਸ਼ਣ ਆਸ਼ੂ, ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ. ਚਰਨਜੀਤ ਸਿੰਘ ਚੰਨੀ (ਸਾਰੇ ਕੈਬਨਿਟ ਮੰਤਰੀ), ਸ੍ਰੀ ਸ਼ਮਸ਼ੇਰ ਸਿੰਘ ਦੁਲੋਂ, ਸ੍ਰੀ ਅਮਰ ਸਿੰਘ, ਸ੍ਰੀ ਮੁਹੰਮਦ ਸਦੀਕ (ਸਾਰੇ ਸੰਸਦ ਮੈਂਬਰ), ਪੀ.ਪੀ.ਸੀ.ਸੀ. ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ, ਸ. ਕੁਲਜੀਤ ਸਿੰਘ ਨਾਗਰਾ, ਸ. ਰਣਦੀਪ ਸਿੰਘ ਨਾਭਾ, ਸ. ਕੁਲਦੀਪ ਸਿੰਘ ਵੈਦ, ਸ. ਅਮਰਿੰਦਰ ਸਿੰਘ ਰਾਜਾ ਵੜਿੰਗ, ਸ. ਗੁਰਪ੍ਰੀਤ ਸਿੰਘ ਜੀ.ਪੀ., ਸ੍ਰੀ ਲਖਬੀਰ ਸਿੰਘ ਲੱਖਾ, ਸ. ਦਰਸ਼ਨ ਸਿੰਘ ਬਰਾੜ, ਸ. ਬਰਿੰਦਰਮੀਤ ਸਿੰਘ ਪਾਹੜਾ, ਸ੍ਰੀ ਸੁਨੀਲ ਦੱਤੀ, ਸ੍ਰੀ ਸੁਖਪਾਲ ਸਿੰਘ ਭੁੱਲਰ, ਸ੍ਰੀ ਅੰਗਦ ਸਿੰਘ ਸੈਣੀ, ਸ੍ਰੀ ਨਵਤੇਜ ਸਿੰਘ ਚੀਮਾ, ਸ੍ਰੀ ਅਮਰੀਕ ਸਿੰਘ ਢਿੱਲੋਂ, ਸ੍ਰੀ ਹਰਜੋਤ ਕਮਲ, ਸ੍ਰੀ ਸੁਰਿੰਦਰ ਡਾਵਰ (ਸਾਰੇ ਵਿਧਾਇਕ), ਸ੍ਰੀ ਤੇਜ ਪ੍ਰਕਾਸ਼ ਸਿੰਘ ਕੋਟਲੀ (ਸਾਬਕਾ ਮੰਤਰੀ), ਡੀਐਸਪੀ ਸ. ਗੁਰਇਕਬਾਲ ਸਿੰਘ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ, ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਸਲਾਹਕਾਰ ਕੈਪਟਨ ਸੰਦੀਪ ਸੰਧੂ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ, ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਸ੍ਰੀ ਗੇਜਾ ਰਾਮ, ਚੇਅਰਮੈਨ ਪੀਐਸਆਈਡੀਸੀ ਸ੍ਰੀ ਕੇ.ਕੇ. ਬਾਵਾ, ਪੰਜਾਬ ਟੱਪਰੀਵਾਸ ਅਤੇ ਬਾਜ਼ੀਗਰ ਭਲਾਈ ਬੋਰਡ ਦੇ ਚੇਅਰਮੈਨ ਸ੍ਰੀ ਜੱਗਾ ਰਾਮ ਸ਼ਾਮਲ ਸਨ।

ਇਸ ਤੋਂ ਇਲਾਵਾ ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਅਧਿਕਾਰੀ, ਜ਼ਿਲ੍ਹਾ ਇਕਾਈ ਦੇ ਪ੍ਰਧਾਨ, ਵੱਖ -ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION