31.7 C
Delhi
Saturday, April 20, 2024
spot_img
spot_img

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਵੰਡ ਦਾ ਲੇਖਾ ਜੋਖਾ ਰੱਖਣ ਲਈ ਇੰਦਰਾਜ਼ ਜ਼ਰੂਰੀ ਕਰਾਰ

ਚੰਡੀਗੜ੍ਹ, 28 ਮਈ, 2020 –

ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਕਿਤਾਬਾਂ ਵੰਡਣ ਦੀ ਪ੍ਰਕਿਰਿਆ ਯਕਨੀ ਬਨਾਉਣ ਅਤੇ ਇਸ ਕਾਰਜ ਵਿੱਚ ਪਾਰਦਰਸ਼ਿਤਾ ਲਿਆਉਣ ਵਾਸਤੇ ਵੰਡੀਆਂ ਜਾ ਰਹੀਆਂ ਕਿਤਾਬਾਂ ਦਾ ਲੇਖਾ ਜੋਖਾ ਰੱਖਣ ਲਈ ਪੁਸਤਕਾਂ ਦਾ ਇੰਦਰਾਜ਼ ਕਰਨਾ ਜ਼ਰੂਰੀ ਬਣਾ ਦਿੱਤਾ ਹੈ। ਇਹ ਇੰਦਰਾਜ਼ ਸਮੁੂਹ ਸਕੂਲ ਮੁਖੀ ਆਪਣੇ ਸਕੂਲਾਂ ਦੀ  94 ’ਤੇ ਕਰਨਗੇ।

ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁੱਖ ਦਫਤਰ ਵੱਲੋਂ ਸਾਫਟਵੇਅਰ ਸੋਧਾਂ ਕਰਕੇ ਇਸ ਪ੍ਰਕਿਰਿਆ ਨੂੰ ਬਹੁਤ ਹੀ ਸਰਲ ਅਤੇ ਸਪਸ਼ਟ ਕਰ ਦਿੱਤਾ ਗਿਆ ਹੈ ਅਤੇ ਇਸ ਦਾ ਿਕ ਈ ਪੰਜਾਬ ਸਕੂਲ ਪੋਰਟਲ ’ਤੇ ਦਿੱਤਾ ਗਿਆ ਹੈ। ਬੁਲਾਰੇ ਅਨੁਸਾਰ ਮੁੱਖ ਦਫਤਰ ਵੱਲੋਂ ਮੌਕੇ ’ਤੇ ਨਰੀਖਣ ਟੀਮਾਂ ਭੇਜ ਕੇ ਕਿਤਾਬਾਂ ਦੀ ਵੰਡ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ ਤਾਂ ਜੋ ਕੋਈ ਵੀ ਵਿਦਿਆਰਥੀ ਕਿਤਾਬਾਂ ਤੋਂ ਵਾਂਝਾ ਨਾ ਰਹੇ।

 ਬੁਲਾਰੇ ਅਨੁਸਾਰ ਕਿਤਾਬਾਂ ਦੀ ਵੰਡ ਨੂੰ ਯਕੀਨੀ ਬਨਾਉਣ ਲਈ ਸਕੱਤਰ ਸਕੂਲ ਸਿੱਖਿਆ/ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵੱਲੋਂ ਖੁਦ ਉਪ ਜ਼ਿਲ੍ਹਾ ਸਿੱਖਿਆ ਅਫਸਰਾਂ, ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪਬਲੀਕੇਸ਼ਨ ਸ਼ਾਖਾ ਅਤੇ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਾਂ ਰਾਹੀਂ ਜਾਇਜਾ ਲਿਆ ਜਾ ਰਿਹਾ ਹੈ। ਇਸ ਦੌਰਾਨ ਆਏ ਸੁਝਾਵਾਂ ਦੇ ਮੱਦੇਨਜ਼ਰ ਕਿਤਾਬਾਂ ਦੇ ਇੰਦਰਾਜ਼ ਕਰਨ ਦੀ ਪ੍ਰਕਿਰਿਆ ਨੂੰ ਹੋਰ ਸਰਲ ਅਤੇ ਸਪਸ਼ਟ ਕੀਤਾ ਗਿਆ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION