40.1 C
Delhi
Sunday, May 5, 2024
spot_img
spot_img

ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖ਼ਿਆ ਨੂੰ ਬਿਹਤਰੀਨ ਤੇ ਆਧੁਨਿਕ ਬਣਾਉਣ ਲਈ 2941.83 ਕਰੋੜ ਰੁਪਏ ਦੀ ਕਾਰਜ ਯੋਜਨਾ ਮਨਜ਼ੂਰ

ਯੈੱਸ ਪੰਜਾਬ
ਚੰਡੀਗੜ੍ਹ, ਅਪ੍ਰੈਲ 29, 2021:
ਸੂਬੇ ਵਿੱਚ ਸਕੂਲ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੰਕਲਪ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਰਕਾਰੀ ਸਕੂਲਾਂ ਦੇ ਆਧੁਨਿਕੀਕਰਨ, ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਅਤੇ ਸਹਾਇਕ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਮੌਜੂਦਾ ਵਿੱਤੀ ਵਰ੍ਹੇ 2021-22 ਲਈ ਸਾਲਾਨਾ ਕਾਰਜ ਯੋਜਨਾ ਅਤੇ ਬਜਟ (ਏ.ਡਬਲਿਊ.ਪੀ. ਅਤੇ ਬੀ) ਅਧੀਨ 2,941.83 ਕਰੋੜ ਰੁਪਏ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ।

ਅੱਜ ਇਥੇ ਸਮੱਗਰਾ ਸਿੱਖਿਆ ਅਭਿਆਨ ਦੀ ਕਾਰਜਕਾਰੀ ਕਮੇਟੀ ਦੀ ਤੀਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਵਿਦਿਅਕ ਢੰਗਾਂ ਨਾਲ ਗੁਣਾਤਮਕ ਅਤੇ ਪ੍ਰਤੀਯੋਗੀ ਸਿੱਖਿਆ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕਰਨ ਅਤੇ ਇਸ ਮੁਕਾਬਲੇ ਦੇ ਯੁੱਗ ਵਿਚ ਉਨ੍ਹਾਂ ‘ਚ ਆਤਮ-ਵਿਸ਼ਵਾਸ ਦੀ ਭਾਵਨਾ ਪੈਦਾ ਕਰਨ।

ਪ੍ਰਸਤਾਵ ਦੇ ਵੇਰਵੇ ਸਾਂਝੇ ਕਰਦਿਆਂ ਸ੍ਰੀਮਤੀ ਮਹਾਜਨ ਨੇ ਕਿਹਾ ਕਿ ਸਕੂਲਾਂ ਨੂੰ ਅਪਗ੍ਰੇਡ ਕਰਨ ਲਈ 591.25 ਕਰੋੜ ਰੁਪਏ ਜਦਕਿ ਆਈ.ਸੀ.ਟੀ. ਤੇ ਡਿਜੀਟਲ ਪਹਿਲਕਦਮੀਆਂ ਲਈ 250.84 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਏ.ਡਬਲਿਯੂ.ਪੀ. ਅਤੇ ਬੀ ਦੇ ਪ੍ਰਮੁੱਖ ਹਿੱਸਿਆਂ ਜਿਵੇਂ ਪ੍ਰੀ-ਪ੍ਰਾਇਮਰੀ ਸਿੱਖਿਆ, ਅਧਿਆਪਕਾਂ ਦੀ ਸਿਖਲਾਈ, ਤਨਖਾਹ, ਕਿੱਤਾਮੁਖੀ ਸਿੱਖਿਆ, ਸਮੁੱਚੀ ਸਿੱਖਿਆ ਅਤੇ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਪਾਠ ਪੁਸਤਕਾਂ ਮੁਹੱਈਆ ਕਰਵਾਉਣ ਲਈ 1296.14 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 280 ਸਕੂਲਾਂ ਨੂੰ ਅਪਗ੍ਰੇਡ ਕਰਨ, 2,761 ਹੋਰ ਕਲਾਸਰੂਮ ਦੀ ਉਸਾਰੀ, 3,217 ਸਮਾਰਟ ਕਲਾਸਰੂਮ, 531 ਲਾਇਬ੍ਰੇਰੀ ਕਮਰੇ ਅਤੇ 171 ਵਿਗਿਆਨ ਪ੍ਰਯੋਗਸ਼ਾਲਾਵਾਂ ਦੇ ਨਿਰਮਾਣ ਦਾ ਕਾਰਜ ਜ਼ੋਰਾਂ-ਸ਼ੋਰ ਨਾਲ ਚੱਲ ਰਿਹਾ ਹੈ।

ਇਸੇ ਤਰ੍ਹਾਂ ਸੂਬੇ ਭਰ ਦੇ ਸਕੂਲਾਂ ਵਿੱਚ 2,666 ਸੋਲਰ ਪੈਨਲ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 2020-21 ਦੌਰਾਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਿੱਚ 15.07 ਫ਼ੀਸਦ ਦਾ ਵਾਧਾ ਦਰਜ ਕਰਨ ਦੇ ਨਾਲ-ਨਾਲ ਹੁਣ ਤੱਕ ਸੂਬੇ ਵਿੱਚ 12,976 ਸਕੂਲ ਪਹਿਲਾਂ ਹੀ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤੇ ਜਾ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਸਰਵ ਸਿੱਖਿਆ ਅਭਿਆਨ (ਐਸ.ਐਸ.ਏ.), ਰਾਸ਼ਟਰੀ ਮਾਧਿਅਮਿਕ ਸਿੱਖਿਆ ਅਭਿਆਨ (ਆਰ.ਐਮ.ਐਸ.ਏ.) ਅਤੇ ਟੀਚਰ ਐਜੂਕੇਸ਼ਨ (ਟੀ.ਈ.) ਵਰਗੀਆਂ ਵੱਖ-ਵੱਖ ਸਿੱਖਿਆ ਅਤੇ ਸਾਖਰਤਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਯੋਜਨਾਵਾਂ ਨੂੰ ਇਕੋ ਯੋਜਨਾ – ਸਮੱਗਰਾ ਸਿੱਖਿਆ ਅਭਿਆਨ ‘ਚ ਏਕੀਕ੍ਰਿਤ ਕੀਤਾ ਗਿਆ ਹੈ।

ਇਸ ਯੋਜਨਾ ਦਾ ਉਦੇਸ਼ ਪ੍ਰਭਾਵਸ਼ਾਲੀ ਸਿੱਖਣ ਨਤੀਜਿਆਂ ਨਾਲ ਸਾਰਿਆਂ ਲਈ ਮੁਫ਼ਤ ਸੈਕੰਡਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਦਿਵਿਆਂਗ ਵਿਅਕਤੀਆਂ ਸਮੇਤ ਕਮਜ਼ੋਰ ਵਰਗਾਂ ਲਈ ਕਿੱਤਾਮੁਖੀ ਸਿਖਲਾਈ ਮੁਹੱਈਆ ਕਰਵਾਉਣਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION