23.1 C
Delhi
Friday, March 29, 2024
spot_img
spot_img

ਪੰਜਾਬ ਸਰਕਾਰ ਵੱਲੋਂ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਤਕਨੀਕੀ ਸੰਸਥਾਵਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ

ਚੰਡੀਗੜ੍ਹ, 14 ਮਾਰਚ, 2020:
ਪੰਜਾਬ ਸਰਕਾਰ ਵੱਲੋਂ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ, ਜਲੰਧਰ, ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ, ਬਠਿੰਡਾ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਇੰਜਨੀਅਰਿੰਗ ਕਾਲਜ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਸਮੂਹ ਸਰਕਾਰੀ/ਗੈਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਹ ਫੈਸਲਾ ਕਰੋਨਾ ਵਾਇਰਸ (ਕੋਵਿਡ-19) ਦੇ ਖ਼ਤਰੇ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਵਾਇਰਸ ਵਿਸ਼ਵ ਭਰ ਵਿੱਚ ਫੈਲ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਨੂੰ ਇਹਤਿਆਤੀ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ।

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਅਨੁਸਾਰ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮ/ਸੈਮੀਨਾਰ/ਮੀਟਿੰਗਾਂ/ਖੇਡਾਂ ਸਮਾਗਮ ਆਦਿ ਵੀ ਮੁਲਤਵੀ ਕੀਤੇ ਗਏ ਹਨ ਅਤੇ ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਈ ਵੀ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਸੰਸਥਾਵਾਂ ਵਿੱਚ ਹਾਜ਼ਰ ਨਹੀਂ ਹੋਵੇਗਾ, ਪ੍ਰੰਤੂ ਆਪਣੇ ਪੋਸਟਿੰਗ ਵਾਲੇ ਸਟੇਸ਼ਨ ‘ਤੇ ਉਪਲੱਬਧ ਰਹੇਗਾ ਤਾਂ ਜੋ ਲੋੜ ਪੈਣ ਤੇ ਉਨ੍ਹਾਂ ਨੂੰ ਬੁਲਾਇਆ ਜਾ ਸਕੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION