ਚੰਡੀਗੜ੍ਹ, 7 ਮਈ, 2020 –
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਉਲੀਕੇ ਜਾਣ ਵਾਲੇ ਪ੍ਰਾਜੈਕਟਾਂ ਬਾਰੇ ਫ਼ੈਸਲਾ ਲੈਣ ਲਈ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਗਠਿਤ ਕਾਰਜਕਾਰੀ ਕਮੇਟੀ ਦਾ ਵਿਸਥਾਰ ਕੀਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਰਾਣਾ ਕੇ.ਪੀ. ਸਿੰਘ, ਸਪੀਕਰ ਪੰਜਾਬ ਵਿਧਾਨ ਸਭਾ ਅਤੇ ਵਿਧਾਇਕ ਆਨੰਦਪੁਰ ਸਾਹਿਬ, ਸ੍ਰੀ ਮਨੀਸ਼ ਤਿਵਾੜੀ, ਸੰਸਦ ਮੈਂਬਰ, ਅਨੰਦਪੁਰ ਸਾਹਿਬ, ਸ੍ਰੀ ਗੁਰਜੀਤ ਸਿੰਘ ਔਜਲਾ, ਸੰਸਦ ਮੈਂਬਰ, ਅੰਮ੍ਰਿਤਸਰ ਅਤੇ ਸ੍ਰੀ ਸੰਤੋਖ ਸਿੰਘ, ਵਿਧਾਇਕ ਬਾਬਾ ਬਕਾਲਾ ਇਸ ਕਾਰਜਕਾਰੀ ਕਮੇਟੀ ਵਿੱਚ ਮੈਂਬਰ ਵਜੋਂ ਸ਼ਾਮਲ ਕੀਤੇ ਗਏ ਹਨ।
ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ