29 C
Delhi
Friday, April 19, 2024
spot_img
spot_img

ਪੰਜਾਬ ਸਰਕਾਰ ਵੱਲੋੀ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਪੋਸਟ ਮੈਟ੍ਰਿਕ ਸਕਾਲਸ਼ਿਪ ਲਈ ਪੋਰਟਲ ਖੁਲ੍ਹਾ ਰੱਖਣ ਦੀ ਤਾਰੀਖ਼ ਵਿੱਚ ਵਾਧੇ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ, 30 ਨਵੰਬਰ, 2021:
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੇ ਨਿਰਦੇਸ਼ ’ਤੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਲਈ ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ ਪੋਰਟਲ ਖੁਲਾ ਰੱਖਣ ਦੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ ਤਾਂ ਜੋ ਕੋਈ ਵੀ ਵਿਦਿਆਰਥੀ ਵਜੀਫੇ ਲਈ ਅਪਲਾਈ ਕਰਨ ਤੋਂ ਵਾਂਝਾ ਨਾ ਰਹੇ।

ਬੁਲਾਰੇ ਅਨੁਸਾਰ ਸਾਲ 2021-22 ਦੇ ਵਜੀਫੇ ਲਈ ਸੰਸਥਾਵਾਂ ਮੁਕੰਮਲ ਕੇਸ ਤਿਅਰ ਕਰਕੇ 7 ਦਸੰਬਰ 2021 ਤੱਕ ਅੱਗੇ ਪ੍ਰਵਾਨਗੀ ਲਈ ਭੇਜਣਗੀਆਂ। ਪ੍ਰਵਾਨਗੀ ਅਥਾਰਟੀਆਂ ਅੱਗੇ ਇਹ ਕੇਸ 15 ਦਸੰਬਰ ਤੱਕ ਭੇਜਣਗੀਆਂ। ਇਸ ਸਾਰੀ ਕਾਰਵਾਈ ਨੂੰ ਮੁਕੰਮਲ ਕਰਨ ਲਈ 20 ਦਸੰਬਰ ਦੀ ਤਰੀਕ ਨਿਰਧਾਰਤ ਕੀਤੀ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION