31.7 C
Delhi
Saturday, April 20, 2024
spot_img
spot_img

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਤ ਕਰਨ ਲਈ ਹੈ ਵਚਨਬੱਧ: ਸੁਖਵਿੰਦਰ ਸਿੰਘ ਬਿੰਦਰਾ

ਯੈੱਸ ਪੰਜਾਬ
ਲੁਧਿਆਣਾ, 27 ਦਸੰਬਰ, 2020:
ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਪਰਸਨ, ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਮੈਰਾਥਨ-2020 ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਨੂੰ ਸਪੋਰਟਸ ਕਿੱਟ ਭੇਂਟ ਕੀਤੀ। ਇਹ ਮੈਰਾਥਨ-2020 ਲੋਧੀ ਕਲੱਬ ਦੀ ਕਾਰਜਕਾਰੀ ਕਮੇਟੀ ਵੱਲੋਂ ਆਯੋਜਿਤ ਕੀਤੀ ਗਈ।

ਸ੍ਰੀ ਬਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਖੇਤਰ ਵਿੱਚ ਪੰਜਾਬ ਦੀ ਜਵਾਨੀ ਦੀ ਤਰੱਕੀ ਲਈ ਵਚਨਬੱਧ ਹੈ।

ਉਨ੍ਹਾਂ ਸੂੁਬੇ ਦੇ ਯੂਥ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ, ਕਿਉਂਕਿ ਪੰਜਾਬ ਇਕ ਅਜਿਹਾ ਸੂਬਾ ਹੈ ਜਿਸ ਨੇ ਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ।

ਸ੍ਰੀ ਬਿੰਦਰਾ ਨੇ ਮੈਰਾਥਨ ਦੇ ਜੇਤੂਆਂ ਅਤੇ ਹਿੱਸਾ ਲੈਣ ਵਾਲਿਆਂ ਨੂੰ ਇਨਾਮ ਵੀ ਤਕਸੀਮ ਕੀਤੇ। ਇਸ ਮੌਕੇ ਜਨਰਲ ਸਕੱਤਰ ਸ੍ਰੀ ਨਿਤਿਨ ਮਹਾਜਨ, ਖੇਡ ਸਕੱਤਰ ਡਾ: ਅਵਿਨਾਸ਼ ਜਿੰਦਲ, ਸੰਯੁਕਤ ਸਕੱਤਰ ਸ੍ਰੀ ਵਰੁਣ ਕਪੂਰ ਅਤੇ ਸਮੁੱਚੀ ਪ੍ਰਬੰਧਕੀ ਕਾਰਜਕਾਰੀ ਕਮੇਟੀ ਵੀ ਮੌਜੂਦ ਸੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION