25.1 C
Delhi
Friday, March 29, 2024
spot_img
spot_img

ਪੰਜਾਬ ਸਰਕਾਰ 85ਵੀਂ ਸੰਵਿਧਾਨਿਕ ਸੋਧ ਨੂੰ ਲਾਗੂ ਕਰਕੇ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵਚਨਬੱਧ: ਧਰਮਸੋਤ

ਜਲੰਧਰ, 13 ਅਕਤੂਬਰ 2019:

ਜੰਗਲਾਤ ਅਤੇ ਸਮਾਜਿਕ ਨਿਆਂ ਮੰਤਰੀ ਪੰਜਾਬ ਸ੍ਰੀ ਸਾਧੂ ਸਿੰਘ ਧਰਮਸੋਤ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੰਵਿਧਾਨ ਦੀ 85ਵੀਂ ਸੋਧ ਨੂੰ ਲਾਗੂ ਕਰਕੇ ਦਲਿਤ ਭਾਈਚਾਰੇ ਨੂੰ ਹਰ ਤਰ੍ਹਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ।

ਭਗਵਾਨ ਵਾਲਮਿਕੀ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਜਲੰਧਰ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਧਰਮਸੋਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਪਿਛੇ ਕਾਰਜ ਕਾਲ ਦੌਰਾਨ ਹੀ ਸਰਕਾਰੀ ਨੌਕਰੀਆਂ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਦ ਉਨਤੀਆਂ ਦੇਣ ਲਈ 85ਵੀਂ ਸੰਵਿਧਾਨਿਕ ਸੋਧ ਨੂੰ ਲਾਗੂ ਕਰ ਦਿੱਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਹੁਣ ਫਿਰ ਮੁੱਖ ਮੰਤਰੀ ਪੰਜਾਬ ਇਸ ਸੋਧ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਵਚਨਬੱਧ ਹੈ ਅਤੇ ਜਲਦੀ ਹੀ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਿਤ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਕਿਹਾ ਕਿ ਉਹ ਸਾਂਝੇ ਤੌਰ ’ਤੇ ਮੁੜ ਇਸ ਕੇਸ ਨੂੰ ਮੁੱਖ ਮੰਤਰੀ ਪੰਜਾਬ ਦੇ ਸਾਹਮਣੇ ਪੇਸ਼ ਕਰਨ।

ਸ੍ਰੀ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਤੀਰਥ ਅਸਥਾਨ ਦੇ ਹੋਰ ਵਿਕਾਸ ਲਈ ਵਿਆਪਕ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਅਸਥਾਨ ਦੇ ਸਰੋਵਰ ’ਤੇ ਵਾਟਰ ਟਰੀਟਮੈਂਟ ਪਲਾਂਟ ਜਲਦ ਲਗਾ ਦਿੱਤਾ ਜਾਵੇਗਾ। ਇਸ ਮੌਕੇ ਸ੍ਰੀ ਧਰਮਸੋਤ ਵਲੋਂ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਵਿਖੇ ਵਾਲਮਿਕੀ ਕਮਿਊਨਟੀ ਹਾਲ ਦੀ ਉਸਾਰੀ ਲਈ 21 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ।

ਐਨ.ਡੀ.ਏ.ਸਰਕਾਰ ਦੇ ਨਿਸ਼ਾਨਾ ਸਾਦਿਆਂ ਸ੍ਰੀ ਧਰਮਸੋਤ ਨੇ ਕਿਹਾ ਕਿ ਕੇਂਦਰ ਸਰਕਾਰ ਕਾਂਗਰਸ ਪਾਰਟੀ ਵਲੋਂ ਰਾਖਵੇਂ ਕਰਨ ਦੀ ਜੋ ਸਹੂਲਤ ਦਿੱਤੀ ਗਈ ਹੈ ਉਸ ਨੂੰ ਖੋਹਣ ਦਾ ਪੂਰਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਭਾਈਚਾਰੇ ਨੂੰ ਅਜਿਹੀਆਂ ਕੋਸ਼ਿਸਾਂ ਨੂੰ ਨਾ ਕਾਮਯਾਬ ਕਰਨ ਲਈ ਇਕਜੁੱਟ ਹੋਣਾ ਪਵੇਗਾ। ਸ੍ਰੀ ਧਰਮਸੋਤ ਵਲੋਂ ਕੇਂਦਰ ਸਰਕਾਰ ਦੀਆਂ ਦਲਿਤ ਵਿਰੋਧੀ ਨੀਤੀਆਂ ਦੀ ਨਿੰਦਾ ਵੀ ਕੀਤੀ ਗਈ।

ਭਗਵਾਨ ਵਾਲਮਿਕੀ ਜੀ ਵਲੋਂ ਦਿਖਾਏ ਗਏ ਮਾਰਗ ’ਤੇ ਚੱਲਣ ਦਾ ਸੱਦਿਆਂ ਦਿੰਦਿਆਂ ਸ੍ਰੀ ਧਰਮਸੋਤ ਨੇ ਕਿਹਾ ਕਿ ਆਦਿ ਕਵੀ ਭਗਵਾਨ ਵਾਲਮਿਕੀ ਜੀ ਨੇ ਸਮੁੱਚੇ ਵਿਸ਼ਵ ਨੂੰ ਬਰਾਬਰਤਾ ਅਤੇ ਭਰਾਤਰੀ ਪਿਆਰ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮਿਕੀ ਜੀ ਵਿਸ਼ਵ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ ਜਿਨਾਂ ਨੇ ਸਮਾਜਿਕ ਕਦਰਾਂ ਕੀਮਤਾਂ ’ਤੇ ਅਧਾਰਿਤ ਬੁਰਾਈ ’ਤੇ ਅਛਾਈ ਦੀ ਜਿੱਤ ਦੀ ਪ੍ਰਤੀਕ ‘ਰਮਾਇਣ’ ਦੀ ਰਚਨਾ ਕੀਤੀ।

ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਜੀ ਦੀਆਂ ਸਿੱਖਿਆਵਾਂ ਜਿਥੇ ਸਮਾਜਿਕ ਬਰਾਬਰੀ ’ਤੇ ਜੋਰ ਦਿੰਦਿਆਂ ਹਨ ਉਥੇ ਹੀ ਆਦਰਸ਼ ਰਾਜ ਅਤੇ ਸਮਾਜ ਲਈ ਕਿਸ ਤਰ੍ਹਾਂ ਦੇ ਆਦਰਸ਼ ਲੋਕ ਅਤੇ ਸ਼ਾਸ਼ਕ ਹੋਣੇ ਚਾਹੀਦੇ ਹਨ ਬਾਰੇ ਵੀ ਵਿਸਥਾਰ ਨਾਲ ਵਿਆਖਿਆ ਕੀਤੀ ਗਈ ਹੈ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਇਹ ਬੜੇ ਮਾਨ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਵਲੋਂ ਭਗਵਾਨ ਵਾਲਮਿਕੀ ਜੀ ਦਾ ਪ੍ਰਕਾਸ਼ ਉਤਸਵ ਜਲੰਧਰ ਵਿਖੇ ਰਾਜ ਪੱਧਰ ’ਤੇ ਮਨਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਅਪਣੀ ਪਵਿੱਤਰ ਰਚਨਾ ਰਮਾਇਣ ਰਾਹੀਂ ਜੋ ਕਿ ਸਦੀਆਂ ਤੋਂ ਲੋਕਾਂ ਨੂੰ ਕਦਰਾਂ ਕੀਮਤਾਂ ’ਤੇ ਅਧਾਰਿਤ ਜੀਵਨ ਬਤੀਤ ਕਰਨ ਲਈ ਮਾਰਗ ਦਰਸ਼ਨ ਕਰਦੀ ਆ ਰਹੀ ਹੈ ਅੱਜ ਦੇ ਪਦਾਰਥਵਾਦੀ ਯੁੱਗ ਵਿੱਚ ਵੀ ਇਸ ਦਾ ਉਨਾਂ ਹੀ ਮਹੱਤਵ ਹੈ।

ਇਸ ਮੌਕੇ ਚੌਧਰੀ ਸੰਤੋਖ ਸਿੰਘ ਨੇ ਮੋਦੀ ਸਰਕਾਰ ਦੀਆਂ ਦਲਿਤ ਵਿਰੋਧਂ ਨੀਤੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਾਂਗਰਸ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆ ਲੋਕ ਭਲਾਈ ਸਕੀਮਾਂ ਨੂੰ ਬੰਦ ਕੀਤਾ ਜਾ ਰਿਹਾ ਹੈ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਡਾ.ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਭਗਵਾਨ ਵਾਲਮਿਕੀ ਜੀ ਦੀ ਵਿਚਾਰਧਾਰਾ ਭਾਈਚਾਰਕ ਸਾਂਝ ਵਾਲੇ ਸਮਾਜ ਦੀ ਸਿਰਜਣਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।

ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਕਦਰਾਂ ਕੀਮਤਾਂ ’ਤੇ ਅਧਾਰਿਤ ਸਿੱਖਿਆਵਾਂ ਸਾਡੀ ਨੌਜਵਾਨ ਪੀੜ੍ਹੀ ਲਈ ਚਾਨਣ ਮੁਨਾਰੇ ਦਾ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮਿਕੀ ਜੀ ਦੀਆਂ ਸਿੱਖਿਆਵਾਂ ਅੱਜ ਦੇ ਯੁੱਗ ਵਿੱਚ ਸੰਪਰਦਾਇਕ ਸਦਭਾਵਨਾ, ਸ਼ਾਂਤੀ ਅਤੇ ਭਰਾਤਰੀ ਪਿਆਰ ਨੂੰ ਬਣਾਈ ਰੱਖਣ ਵਿੱਚ ਬਹੁਤ ਸਾਰਥਿਕ ਸਿੱਧ ਹੋਰ ਰਹੀਆਂ ਹਨ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ੍ਰੀ ਰਜਿੰਦਰ ਬੇਰੀ, ਸ੍ਰੀ ਸ਼ੁਸ਼ੀਲ ਰਿੰਕੂ, ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ ਅਤੇ ਚੌਧਰੀ ਸੁਰਿੰਦਰ ਸਿੰਘ ਵਲੋਂ ਵੀ ਪੰਜਾਬ ਸਰਕਾਰ ਦੁਆਰਾ ਭਗਵਾਨ ਵਾਲਮਿਕੀ ਜੀ ਦਾ ਪ੍ਰਗਟ ਉਤਸਵ ਜਲੰਧਰ ਵਿਖੇ ਰਾਜ ਪੱਧਰੀ ’ਤੇ ਮਨਾਉਣ ਦੀ ਸ਼ਲਾਘਾ ਕੀਤੀ ਗਈ।

ਉਨ੍ਹਾਂ ਮੋਦੀ ਸਰਕਾਰ ਦੀ ਅਨੁਸੂਚਿਤ ਜਾਤੀ ਭਾਈਚਾਰੇ ਤੋਂ ਹੱਕ ਖੋਹਣ ਦੀ ਸ਼ਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੋਸਟ ਮੋਟ੍ਰਿਕ ਸਕਾਲਰਸ਼ਿਪ ਸਕੀਮ ਦਾ ਫੰਡ ਰੋਕਣਾ ਅਨੁਸੂਚਿਤ ਜਾਤੀ ਦੇ ਵਿਦਿਆਰਥੀਆ ਨੂੰ ਉਚ ਸਿੱਖਿਆ ਪ੍ਰਾਪਤ ਨਾ ਕਰਨ ਦੇਣਾ ਕੇਂਦਰ ਸਰਕਾਰ ਦੀ ਸੋਚੀ ਸਮਝੀ ਸਾਜਿਸ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਨਗਰ ਨਿਗਮ ਕਮਿਸ਼ਨਰ ਸ੍ਰੀ ਦੀਪਰਵਾ ਲਾਕੜਾ ਵੀ ਮੌਜੂਦ ਸਨ।

ਇਸ ਮੌਕੇ ਚੇਅਰਮੈਨ ਪੰਜਾਬ ਵਾਟਰ ਰੀਸੋਰਸ ਮੇਨੈਜਮੈਂਟ ਕਾਰਪੋਰੇਸ਼ਨ ਜਗਬੀਰ ਸਿੰਘ ਬਰਾੜ, ਚੇਅਰਮੈਨ ਇੰਪਰੂਵਮੈਂਟ ਟਰੱਸਟ ਕਰਤਾਰਪੁਰ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ, ਜ਼ਿਲ੍ਹਾ ਕਾਂਗਰਸੀ (ਸ਼ਹਿਰੀ) ਬਲਦਵੇ ਸਿੰਘ ਦੇਵਲ, ਜ਼ਿਲ੍ਹਾ ਕਾਂਗਰਸ ਦਿਹਾਤੀ ਸੁਖਵਿੰਦਰ ਸਿੰਘ ਲਾਲੀ, ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਜਸਲੀਨ ਸੇਠੀ, ਮੈਂਬਰ ਪੰਜਾਬ ਐਸ.ਐਸ.ਬੋਰਡ ਰਜਨੀਸ਼ ਸਹੋਤਾ, ਅੰਮ੍ਰਿਤ ਖੋਸਲਾ, ਸੁਰਿੰਦਰ ਚੌਧਰੀ, ਮੇਜਰ ਸਿੰਘ, ਰਾਜੇਸ਼ ਭੱਟੀ, ਅਸੋਕ ਗੁਪਤਾ, ਯਸ਼ਪਾਲ ਧੀਮਾਨ, ਸਤਨਾਮ ਸਿੰਘ ਬਿੱਟਾ, ਰਾਜ ਕੁਮਾਰ ਰਾਜੂ, ਸਲਿਲ ਬਾਹਰੀ, ਸਤੀਸ਼ ਕੁਮਾਰ ਗੋਲਡੀ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION