ਯੈੱਸ ਪੰਜਾਬ
ਚੰਡੀਗੜ, 2 ਨਵੰਬਰ, 2021 –
ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਤਾਇਨਾਤ ਨਿੱਜੀ ਅਮਲੇ ਦੇ ਦੋ ਅਧਿਕਾਰੀਆਂ ਦੀ ਪਦਉਨਤੀ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਇਹ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਕਰਮਜੀਤ ਸਿੰਘ ਨੂੰ ਤਰੱਕੀ ਦੇ ਕੇ ਸਕੱਤਰ/ ਮੰਤਰੀ ਬਣਾਇਆ ਗਿਆ ਹੈ ਜਦਕਿ ਸ੍ਰੀ ਕਰਤਾਰ ਸਿੰਘ ਨੂੰ ਨਿੱਜੀ ਸਕੱਤਰ ਵਜੋਂ ਤਰੱਕੀ ਦਿੱਤੀ ਗਈ ਹੈ।
ਬੁਲਾਰੇ ਅਨੁਸਾਰ ਪਦ ਉਨਤੀ ਤੋਂ ਸ੍ਰੀ ਕਰਮਜੀਤ ਸਿੰਘ ਨੂੰ ਸਮਾਜਿਕ ਨਿਆਂ ਤੇ ਘੱਟ ਗਿਣਤੀ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਰਾਜ ਕੁਮਾਰ ਵੇਰਕਾ ਨਾਲ ਸਕੱਤਰ ਤਾਇਨਾਤ ਕੀਤਾ ਗਿਆ ਹੈ। ਇਸੇ ਤਰਾਂ ਕਰਤਾਰ ਸਿੰਘ ਨੂੰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸ੍ਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨਾਲ ਨਿੱਜੀ ਸਕੱਤਰ ਤਾਇਨਾਤ ਕੀਤਾ ਗਿਆ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ