26.1 C
Delhi
Friday, April 26, 2024
spot_img
spot_img

ਪੰਜਾਬ ਸਿਹਤ ਵਿਭਾਗ ਨੇ 2984 ਆਸਾਮੀਆਂ ਲਈ ਅਰਜ਼ੀਆਂ ਮੰਗੀਆਂ

ਚੰਡੀਗੜ, 6 ਅਗਸਤ, 2020 –
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਚ 2984 ਅਸਾਮੀਆਂ ਲਈ 31 ਅਗਸਤ ਤੱਕ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਗੱਲ ਦਾ ਪ੍ਰਗਟਾਵਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ।

ਸ. ਸਿੱਧੂ ਨੇ ਦੱਸਿਆ ਕਿ ਕਰੋਨਾਵਾਇਰਸ ਦੇ ਫੈਲਾਅ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਵਧ ਰਹੀ ਗਿਣਤੀ ਕਰਕੇ ਸਥਿਤੀ ਨਾਲ ਹੋਰ ਪ੍ਰਭਾਵੀ ਢੰਗ ਰਾਹੀਂ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਤਿਆਰ ਹੈ ਅਤੇ ਇਹ ਭਰਤੀਆਂ ਇਸ ਟੀਚੇ ਨੂੰ ਹਾਂਸਲ ਕਰਨ ਲਈ ਮੀਲ ਪੱਥਰ ਸਾਬਤ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਵੱਡੇ ਪੱਧਰ ‘ਤੇ ਹੋ ਰਹੀ ਭਰਤੀ ਤਹਿਤ ਮੈਡੀਕਲ ਅਫਸਰ ਜਨਰਲ 500, ਮੈਡੀਕਲ ਅਫਸਰ ਡੈਂਟਲ 35, ਰੇਡੀਓ ਗਰਾਫਰ 139, ਮਲਟੀਪਰਪਜ਼ ਹੈਲਥ ਵਰਕਰ (ਮੇਲ) 200, ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) 600, ਈ.ਸੀ.ਜੀ. ਟੈਕਨੀਸ਼ਅੀਨ 14, ਮੈਡੀਕਲ ਲਬਾਰਟਰੀ ਟੈਕਨੀਸ਼ਅੀਨ ਗਰੇਡ-2 98, ਫਾਰਮਾਸਿਸਟ (ਫਾਰਮੇਸੀ ਅਫਸਰ) 482, ਓਪਰੇਸ਼ਨ ਥੀਏਟਰ ਸਹਾਇਕ 116 ਅਤੇ ਵਾਰਡ ਅਟੈਂਡੈਟ ਦੀਆਂ 800 ਅਸਾਮੀਆਂ ਸ਼ਾਮਲ ਹਨ। ਇਨ੍ਹਾਂ ਅਸਾਮੀਆਂ ਸਬੰਧੀ ਹੋਰ ਜਾਣਕਾਰੀ www.bfuhs.ac.in ਵੈਬਸਾਈਟ ਤੋਂ ਲਈ ਜਾ ਸਕਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪਹਿਲਾਂ ਤੋਂ ਸਰਕਾਰੀ ਨੌਕਰੀ ਕਰ ਰਹੇ ਵਿਅਕਤੀਆਂ ਦੀ ਸਿੱਧੀ ਭਰਤੀ ਰਾਹੀਂ ਨਿਯੁਕਤੀ ਵਿੱਚ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਦੀ ਛੋਟ ਦੀ ਲੀਹ ‘ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵੱਖ-ਵੱਖ ਵਿੰਗਾਂ/ਸੰਸਥਾਵਾਂ ਵਿੱਚ ਠੇਕੇ/ਆਊਟਸੋਰਸਿੰਗ ਦੇ ਆਧਾਰ ‘ਤੇ ਪਹਿਲਾਂ ਹੀ ਕੰਮ ਕਰ ਰਹੇ ਮੁਲਾਜ਼ਮਾਂ ਦੀ ਭਰਤੀ ਦੇ ਸਮੇਂ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਵਿੱਚ ਛੋਟ ਦਿੱਤੀ ਗਈ ਹੈ।

ਹਾਲਾਂਕਿ, ਵਿਦਿਅਕ ਯੋਗਤਾ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਮਿਲੇਗੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਲਈ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਦੀ ਛੋਟ ਇਸ ਕਰਕੇ ਕੀਤੀ ਗਈ ਕਿਉਂਕਿ ਉਹ ਵਿਭਾਗ ਦੇ ਕੰਮਕਾਜ ਤੋਂ ਚੰਗੀ ਤਰਾਂ ਵਾਕਫ਼ ਹਨ ਅਤੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਉਨਾਂ ਨੇ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ। ਇਸ ਤੋ ਇਲਾਵਾ, ਇਨ੍ਹਾਂ ਕਰਮਚਾਰੀਆਂ ਨੂੰ ਵੱਧ ਤੋਂ ਵੱਧ 10 ਨੰਬਰ ਤਜੁਰਬੇ ਦੇ ਦੇਣ ਦੀ ਵੀ ਤਜ਼ਵੀਜ਼ ਰੱਖੀ ਗਈ ਹੈ ਜਿਸ ਅਧੀਨ 1 ਸਾਲ ਦੇ ਤਜ਼ੁਰਬੇ ਲਈ 1 ਨੰਬਰ ਦਿੱਤੇ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਅਸਾਮੀਆਂ ਭਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਡਾਕਟਰਾਂ, ਪੈਰਾ ਮੈਡੀਕਲ ਅਤੇ ਹੋਰ ਸਟਾਫ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਘੇਰੇ ਵਿੱਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਕਰਨ ਦਾ ਫੈਸਲਾ ਕੀਤਾ ਹੈ।

ਬਾਬਾ ਫਰੀਦ ਯੂਨੀਵਰਸਿਟੀ ਰਾਹੀਂ ਇਹ ਅਸਾਮੀਆਂ ਭਰਨ ਦਾ ਫੈਸਲਾ ਕੋਵਿਡ-19 ਦੀ ਮਹਾਂਮਾਰੀ ਦਰਮਿਆਨ ਜ਼ਰੂਰਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ ਜਦਕਿ ਇਸ ਤੋਂ ਪਹਿਲਾਂ ਗਰੁੱਪ ਏ ਤੇ ਬੀ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਗਰੁੱਪ ਸੀ ਤੇ ਡੀ ਦੀ ਭਰਤੀ ਅਧੀਨ ਚੋਣ ਸੇਵਾਵਾਂ ਬੋਰਡ ਵੱਲੋਂ ਕੀਤੀ ਜਾਂਦੀ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION