37.8 C
Delhi
Thursday, April 25, 2024
spot_img
spot_img

ਪੰਜਾਬ ਸਿੰਜਾਈ ਸੇਵਾਮੁਕਤ ਇੰਜਨੀਅਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫੰਡ ‘ਚ 7.51 ਲੱਖ ਰੁਪਏ ਦਾ ਯੋਗਦਾਨ ਪਾਇਆ

ਚੰਡੀਗੜ੍ਹ, 13 ਨਵੰਬਰ, 2019:
ਸੂਬੇ ਵਿੱਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋੜਵੰਦਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਅਪੀਲ ਦੇ ਜਵਾਬ ਵਿੱਚ ਪੰਜਾਬ ਸਿੰਜਾਈ ਸੇਵਾਮੁਕਤ ਇੰਜਨੀਅਰਜ਼ ਐਸੋਸੀਏਸ਼ਨ ਨੇ ਅੱਜ ਐਸੋਸੀਏਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ ਕੇ.ਐਲ. ਭਾਰਗਵ ਦੀ ਅਗਵਾਈ ਹੇਠ ਮੁੱਖ ਮੰਤਰੀ ਰਾਹਤ ਫੰਡ ਵਿੱਚ 7.51 ਲੱਖ ਰੁਪਏ ਦਾ ਯੋਗਦਾਨ ਪਾਇਆ।

ਪ੍ਰਧਾਨ ਕੇ.ਐਲ. ਭਾਰਗਵ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮੌਜੂਦਗੀ ਵਿੱਚ ਐਸੋਸੀਏਸ਼ਨ ਦੇ 110 ਮੈਂਬਰਾਂ ਵੱਲੋਂ ਸਾਂਝੇ ਤੌਰ ‘ਤੇ ਇਕੱਤਰ ਕੀਤੇ 7,51,700 ਰੁਪਏ ਦੇ ਚੈੱਕ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਸੌਂਪੇ।

ਐਸੋਸੀਏਸ਼ਨ ਵੱਲੋਂ ਕੀਤੀ ਗਈ ਇਸ ਪਹਿਲਕਦਮੀ ਦਾ ਸੁਆਗਤ ਕਰਦਿਆਂ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸੇਵਾਮੁਕਤ ਕਰਮਚਾਰੀਆਂ ਵੱਲੋਂ ਦਿੱਤਾ ਗਿਆ ਇਹ ਯੋਗਦਾਨ ਕੁਦਰਤੀ ਆਫ਼ਤਾਂ ਦੇ ਪੀੜਤਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਘੱਟ ਕਰਨ ਵਿੱਚ ਵਧੇਰੇ ਅਹਿਮ ਸਾਬਤ ਹੋਵੇਗਾ ਅਤੇ ਇਸ ਦੇ ਨਾਲ ਹੀ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਮਿਲੇਗੀ।

ਬ੍ਰਹਮ ਮਹਿੰਦਰਾ ਨੇ ਅੱਗੇ ਕਿਹਾ ਕਿ ਜ਼ਰੂਰਤਮੰਦਾਂ ਦੀ ਮਦਦ ਕਰਨਾ ਸਾਡਾ ਫਰਜ਼ ਬਣਦਾ ਹੈ ਅਤੇ ਉਨ੍ਹਾਂ ਨੇ ਸਾਰਿਆਂ ਨੂੰ ਅਜਿਹੇ ਪਰਉਪਕਾਰੀ ਕੰਮਾਂ ਲਈ ਖੁੱਲ੍ਹੇ ਦਿਲ ਨਾਲ ਦਾਨ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਤੋਂ ਇਲਾਵਾ ਜਥੇਬੰਦੀ ਦੇ ਮੁੱਖ ਸਲਾਹਕਾਰ ਇੰਜਨੀਅਰ ਨਰਿੰਦਰ ਸ਼ਰਮਾ, ਕਾਰਜਕਾਰੀ ਪ੍ਰਧਾਨ ਐਸ.ਐਲ. ਵਿਨਾਇਕ ਅਤੇ ਵਿੱਤ ਸਕੱਤਰ ਇੰਜਨੀਅਰ ਗੁਰਪਾਲ ਸਿੰਘ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION