35.1 C
Delhi
Thursday, March 28, 2024
spot_img
spot_img

ਪੰਜਾ ਸਾਹਿਬ ਦੇ ਹੈਡ ਗ੍ਰੰਥੀ ਦੀ ਧੀ ਬੁਲਬੁਲ ਕੌਰ ਘਰ ਪਰਤੀ, ਸਿਰਸਾ ਨੇ ਕੀਤਾ ਸਾਥ ਦੇਣ ਵਾਲਿਆਂ ਦਾ ਧੰਨਵਾਦ

ਨਵੀਂ ਦਿੱਲੀ, 22 ਸਤੰਬਰ, 2020 –

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਮਾਮਲਾ ਚੁੱਕਣ ਤੇ ਕੱਲ੍ਹ ਸ਼ੋ੍ਰਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਦੇ ਦਫਤਰ ਅੱਗੇ ਜ਼ਬਰਦਸਤ ਰੋਸ ਮੁਜ਼ਾਹਰਾ ਕਰਨ ਤੋਂ ਬਾਅਦ ਪਾਕਿਸਤਾਨ ਦੇ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਦੇ ਹੈਡ ਗ੍ਰੰਥੀ ਦੀ ਧੀ ਬੁਲਬੁਲ ਕੌਰ ਆਪਣੇ ਘਰ ਵਾਪਸ ਪਰਤ ਆਈ ਹੈ।

ਬੁਲਬੁਲ ਕੌਰ ਨੂੰ ਕੁਝ ਦਿਨ ਪਹਿਲਾਂ ਦੋ ਮੁਸਲਿਮ ਨੌਜਵਾਨਾਂ ਨੇ ਅਗਵਾ ਕਰ ਲਿਆ ਸੀ।

ਸ੍ਰੀ ਸਿਰਸਾ ਨੇ ਦੱਸਿਆ ਕਿ ਬੁਲਬੁਲ ਕੌਰ ਦੇ ਸਹੀ ਸਲਾਮਤ ਘਰ ਪੁੱਜਣ ਦਾ ਮੁੱਖ ਕਾਰਨ ਇਸ ਮਸਲੇ ‘ਤੇ ਸਾਰਿਆਂ ਵੱਲੋਂ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨਾ ਹੈ। ਉਹਨਾਂ ਕਿਹਾ ਕਿ ਉਹ ਭਾਰਤੀ ਵਿਦੇਸ਼ ਮੰਤਰਾਲੇ ਵਿਚ ਪਾਕਿਸਤਾਨੀ ਡੈਸਕ ਦੇ ਇੰਚਾਰਜ ਸ੍ਰੀ ਜੇ ਪੀ ਸਿੰਘ ਦੇ ਵਿਸ਼ੇਸ਼ ਤੌਰ ‘ਤੇ ਧੰਨਵਾਦੀ ਹਨ ਜਿਹਨਾਂ ਨੇ ਸਿਰਤੋੜ ਯਤਨ ਕੀਤੇ ਤੇ ਹੁਣ ਬੁਲਬੁਲ ਕੌਰ ਵਾਪਸ ਆਪਣੇ ਮਾਪਿਆਂ ਕੋਲ ਪਰਤ ਆਈ ਹੈ।

ਇਸ ਦੌਰਾਨ ਅੱਜ ਇਸਤਰੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਬੀਬੀ ਰਣਜੀਤ ਕੌਰ ਦੀ ਅਗਵਾਈ ਹੇਠ ਮਹਿਲਾ ਵਿੰਗ ਮੈਂਬਰਾਂ ਵੱਲੋਂ ਮੋਮਬੱਤੀ ਮਾਰਚ ਕੱਢਿਆ ਗਿਆ ਤੇ ਇਸ ਰਾਹੀਂ ਪਾਕਿਸਤਾਨ ਨੂੰ ਚੇਤਾਵਨੀ ਦਿੱਤੀ ਗਈ ਕਿ ਉਹ ਸਿੱਖ ਲੜਕੀਆਂ ਦੇ ਅਗਵਾ ਹੋਣ ਦੇ ਮਾਮਲਿਆਂ ‘ਤੇ ਨਕੇਲ ਪਾਵੇ ਨਹੀਂ ਤਾਂ ਫਿਰ ਉਹ ਨਤੀਜੇ ਭੁਗਤਣ ਲਈ ਤਿਆਰ ਰਹੇ।


ਇਸ ਨੂੰ ਵੀ ਪੜ੍ਹੋ:
ਅਕਾਲੀ ਦਲ ਨੂੰ ਝਟਕਾ, ਮੀਤ ਪ੍ਰਧਾਨ ਪਰਮਜੀਤ ਸਿੱਧਵਾਂ ਨੇ ਲਿਖ਼ੀ ਸੁਖ਼ਬੀਰ ਬਾਦਲ ਨੂੰ ਚਿੱਠੀ – ਪੜ੍ਹਣ ਵਾਲੀ ਜੇ!


ਉਹਨਾਂ ਕਿਹਾ ਕਿ ਨਾਬਾਲਗ ਸਿੱਖ ਬੱਚੀਆਂ ਨੂੰ ਅਗਵਾ ਕਰ ਕੇ ਜਬਰੀ ਉਹਨਾਂ ਦਾ ਧਰਮ ਬਦਲਿਆ ਜਾਂਦਾ ਹੈ ਤੇ ਫਿਰ ਮੁਸਲਿਮ ਲੜਕਿਆਂ ਨਾਲ ਨਿਕਾਹ ਕਰ ਦਿੱਤਾ ਜਾਂਦਾ ਹੈ, ਦੁਨੀਆਂ ਦੇ ਕਿਸੇ ਵੀ ਮੁਲਕ ਵਿਚ ਅਜਿਹਾ ਬੱਜਰ ਗੁਨਾਹ ਨਹੀਂ ਹੁੰਦਾ ਜਿੰਨਾ ਪਾਕਿਸਤਾਨ ਵਿਚ ਹੋ ਰਿਹਾ ਹੈ ਤੇ ਉਥੇ ਘੱਟ ਗਿਣਤੀਆਂ ਖਾਸ ਤੌਰ ‘ਤੇ ਸਿੱਖਾਂ ਦੀਆਂ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਇਸਤਰੀ ਅਕਾਲੀ ਦਲ ਇਸ ਮਾਮਲੇ ‘ਤੇ ਚੁੱਪ ਬੈਠਣ ਵਾਲਾ ਨਹੀਂ ਹੈ ਤੇ ਪਾਕਿਸਤਾਨ ਸਰਕਾਰ ਨੂੰ ਆਖਰੀ ਚੇਤਾਵਨੀ ਦੇ ਰਿਹਾ ਹੈ ਕਿ ਉਹ ਆਪਣੇ ਮੁਲਕ ਵਿਚ ਹਾਲਾਤ ਸੁਧਾਰੇ ਜਾਂ ਫਿਰ ਕੌਮਾਂਤਰੀ ਪੱਧਰ ‘ਤੇ ਬਦਨਾਮੀ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION