29 C
Delhi
Monday, May 6, 2024
spot_img
spot_img

ਪੰਥ ਅਤੇ ਪੰਜਾਬ ਵਿਰੋਧੀ ਬਾਦਲ ਦਲ ਅਤੇ ਕਾਂਗਰਸ ਦਾ ਡਟ ਕੇ ਮੁਕਾਬਲਾ ਕਰਾਂਗੇ: ਸੁਖਦੇਵ ਸਿੰਘ ਢੀਂਡਸਾ

ਯੈੱਸ ਪੰਜਾਬ
ਚੰਡੀਗੜ੍ਹ, 25 ਦਸੰਬਰ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਬੈਠਕ ਪਾਰਟੀ ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਜਿਸ ਵਿੱਚ ਦਸ਼ਮੇਸ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਪੂਰਵਕ ਕੋਟਿ-ਕੋਟਿ ਨਮਨ ਕੀਤਾ ਗਿਆ।

ਇਸ ਉਪਰੰਤ ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰੂਪ-ਰੇਖਾ ਉਲੀਕਣ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ । ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆ ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ,ਸꓽ ਮਨਿੰਦਰਪਾਲ ਸਿੰਘ ਬਰਾੜ, ਸꓽ ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਸ: ਦਵਿੰਦਰ ਸਿੰਘ ਸੋਢੀ ਨੇ ਦੱਸਿਆ ਸ: ਸੁਖਦੇਵ ਸਿੰਘ ਢੀਂਡਸਾ ਵੱਲੋਂ ਆਉਣ ਵਾਲੇ ਕੁੱਝ ਦਿਨਾਂ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਦੀ ਅਗਲੀ ਰਣਨੀਤੀ ਬਾਰੇ ਐਲਾਨ ਕੀਤਾ ਜਾਵੇਗਾ।

ਇਸ ਦੌਰਾਨ ਮੀਡੀਆ ਨੂੰ ਜਾਰੀ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਥ ਅਤੇ ਪੰਜਾਬ ਵਿਰੋਧੀ ਬਾਦਲ ਦਲ ਅਤੇ ਕਾਂਗਰਸ ਦਾ ਡਟ ਕੇ ਮੁਕਾਬਲਾ ਕਰੇਗੀ।

ਉਨ੍ਹਾਂ ਕਿਹਾ ਕਿ ਪੰਥ ਨੂੰ ਢਾਅ ਲਾਉਣ ਵਾਲੇ ਬਾਦਲਾਂ ਦਾ ਸਿੱਖਾਂ ਦੀਆਂ ਸਿਰਮੋਰ ਸੰਸਥਾਵਾਂ ਤੋਂ ਕਬਜਾ ਹਟਾਉਣ, ਸਿੱਖ ਕੌਮ ਨੂੰ ਕੁਚਲਣ ਦੀਆਂ ਕੋਸਿ਼ਸ਼ਾਂ ਕਰਨ ਵਾਲਿਆਂ ਅਤੇ ਸਿੱਖਾਂ `ਤੇ ਬੇਹਤਾਸ਼ਾ ਜ਼ੁਲਮ ਢਾਹੁਣ ਵਾਲੀ ਕਾਂਗਰਸ ਦੀਆਂ ਸਿਆਸੀ ਜੜ੍ਹਾਂ ਪੰਜਾਬ ਦੀ ਧਰਤੀ ਤੋਂ ਪੁੱਟਣੀਆਂ ਬੇਹੱਦ ਲਾਜ਼ਮੀ ਹਨ ਅਤੇ ਇਸ ਦੇ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਅਤੇ ਵਰਕਰ ਪੂਰੀ ਤਨਦੇਹੀ ਨਾਲ ਕਾਰਜਸ਼ੀਲ ਹਨ।

ਸ: ਢੀਂਡਸਾ ਨੇ ਕਿਹਾ ਕਿ ਉਨ੍ਹਾ ਦੀ ਪਾਰਟੀ ਦਾ ਟੀਚਾ ਸੱਤਾ ਪ੍ਰਾਪਤੀ ਨਹੀ ਸਗੋਂ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨਾ ਹੈ। ਉਨ੍ਹਾਂ ਕਿਹਾ ਕਿ ਅਸੀ ਅਕਾਲੀ ਦਲ ਦੇ ਸਿਧਾਂਤਾਂ `ਤੇ ਪਹਿਰਾ ਦਿੱਤਾ ਅਤੇ ਦਿੰਦੇ ਵੀ ਰਹਾਂਗੇ।

ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਬਾਦਲ ਪਰਿਵਾਰ ਅਤੇ ਕਾਂਗਰਸ ਨੇ ਸਿੱਖ ਪੰਥ ਅਤੇ ਪੰਜਾਬ ਦਾ ਜੋ ਨੁਕਸਾਨ ਕੀਤਾ ਹੈ ਉੇਸ ਨੂੰ ਕਦੇ ਭੁੱਲਿਆ ਨਹੀ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਦੀ ਸ਼ਨਾਖਤ ਨਾ ਕਰ ਸਕਣ, ਬਹਿਬਲ ਕਲਾਂ ਗੋਲੀ ਕਾਂਡ ਦੀ ਅਸਲੀਅਤ ਲੋਕਾਂ ਅੱਗੇ ਨਸ਼ਰ ਨਾ ਕਰਨ, ਟਰਾਂਸਪੋਰਟ, ਰੇਤ, ਕੇਬਲ ਅਤੇ ਹੋਰ ਕਈਂ ਤਰ੍ਹਾਂ ਦੇ ਨਸਿ਼ਆਂ `ਤੇ ਕਾਬੂ ਨਾ ਪਾ ਸਕਣ ਕਾਰਨ ਪੰਥ ਅਤੇ ਪੰਜਾਬ ਦਾ ਜੋ ਨੁਕਸਾਨ ਹੋਇਆ ਹੈ ਇਹ ਨੁਕਸਾਨ ਪੰਜਾਬੀਆਂ ਦੀਆਂ ਕਈਂ ਪੀੜ੍ਹੀਆਂ ਨੂੰ ਭੁਗਤਣਾ ਪਵੇਗਾ।

ਸ: ਢੀਂਡਸਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪੰਥ ਅਤੇ ਪੰਜਾਬ ਨੂੰ ਜੋ ਜਖ਼ਮ ਦਿੱਤੇ ਹਨ ਉਹ ਪੂਰੀ ਤਰ੍ਹਾਂ ਜੱਗ ਜਾਹਿਰ ਹਨ। ਭਾਵੇਂ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਫੌਜਾਂ ਚਾੜ੍ਹ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਹਮਲਾ ਕਰਨ ਦਾ ਹੋਵੇ ਜਾਂ ਫਿ਼ਰ 1984 ਵਿੱਚ ਦਿੱਲੀ ਵਿਖੇ ਸਿੱਖ ਨਸਲਕੁਸ਼ੀ ਹੋਵੇ। ਸਿੱਖਾ ਦੇ ਦਿਲਾਂ ਤੋਂ ਕਦੇ ਵੀ ਕਾਂਗਰਸ ਸਰਕਾਰ ਵੱਲੋਂ ਦਿੱਤੇ ਗਏ ਇਨ੍ਹਾਂ ਜ਼ਖਮਾਂ ਨੂੰ ਭੁਲਾਇਆ ਨਹੀ ਜਾ ਸਕਦਾ ਹੈ।

ਇਸ ਕਰਕੇ ਸਿੱਖ ਕੌਮ ਅਤੇ ਪੰਜਾਬ ਵਾਸੀ ਬਾਦਲਾਂ ਅਤੇ ਕਾਂਗਰਸ ਨੂੰ ਉਨ੍ਹਾਂ ਵੱਲੋਂ ਕੀਤੇ ਗਏ ਗੁਨਾਹਾਂ ਲਈ ਕਦੇ ਮੁਆਫ਼ ਨਹੀ ਕਰਨਗੇ। ਸ: ਢੀਂਡਸਾ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਹਮੇਸ਼ਾਂ ਪੰਥ ਅਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਆਪਣਾ ਭਰਵਾਂ ਯੋਗਦਾਨ ਪਾਉਂਦਾ ਰਹੇਗਾ।

ਮੀਟਿੰਗ ਵਿੱਚ ਜਥੇਦਾਰ ਰਣਜੀਤ ਸਿੰਘ ਤਲਵੰਡੀ, ਜਸਟਿਸ ਨਿਰਮਲ ਸਿੰਘ (ਸੇਵਾਮੁਕਤ), ਸ: ਜਗਦੀਸ਼ ਸਿੰਘ ਗਰਚਾ, ਸ: ਸੁਖਵਿੰਦਰ ਸਿੰਘ ਔਲਖ, ਭਾਈ ਮੋਹਕਮ ਸਿੰਘ , ਬੀਬੀ ਪਰਮਜੀਤ ਕੌਰ ਗੁਲਸ਼ਨ, ਸ: ਦੇਸਰਾਜ ਸਿੰਘ ਧੁੱਗਾ, ਸ. ਮਨਜੀਤ ਸਿੰਘ ਭੋਮਾ, ਸ: ਸੁਖਵੰਤ ਸਿੰਘ ਸਰਾਓ, ਸ: ਮਨਜੀਤ ਸਿੰਘ ਦਸੂਹਾ, ਸ: ਰਣਧੀਰ ਸਿੰਘ ਰੱਖੜਾ, ਤੇਜਿੰਦਰਪਾਲ ਸਿੰਘ ਸੰਧੂ,, ਬੀਬੀ ਹਰਜੀਤ ਕੌਰ ਤਲਵੰਡੀ,ਸꓽ ਹਰਸੁਖਇੰਦਰ ਸਿੰਘ (ਬੱਬੀ ਬਾਦਲ),ਐਡਵੋਕੇਟ ਛਿੰਦਰਪਾਲ ਸਿੰਘ ਬਰਾੜ, ਸ: ਦਵਿੰਦਰ ਸਿੰਘ ਸੋਢੀ, ਸ: ਮਨਿੰਦਰਪਾਲ ਸਿੰਘ ਬਰਾੜ, ਸ: ਸਤਵਿੰਦਰਪਾਲ ਸਿੰਘ ਢੱਟ, ਸ਼੍ਰੀ ਰਿਸ਼ੀਪਾਲ ਗੁਲਾੜੀ, ਸ. ਗੁਰਬਚਨ ਸਿੰਘ ਬਚੀ, ਸ.ਜਸਬੀਰ ਸਿੰਘ ਘੁੰਮਣ, ਸ: ਏ ਐੱਸ ਜੌਹਲ , ਸꓽ ਰਾਮਪਾਲ ਸਿੰਘ ਬੈਣੀਵਾਲ,ਸꓽ ਮੱਖਣ ਸਿੰਘ ਨੰਗਲ, ਸꓽ ਗੁਰਪ੍ਰੀਤ ਸਿੰਘ ਕਲਕੱਤਾ, , ਸꓽ ਦਲਜੀਤ ਸਿੰਘ ਗਿੱਲ ਅਮਰਕੋਟ, ਸꓽ ਕਰਮਵੀਰ ਸਿੰਘ ਪੰਨੂ, ਸꓽ ਰਣਜੀਤ ਸਿੰਘ ਔਲਖ, ਸꓽ ਮਲਕੀਤ ਸਿੰਘ ਚੰਗਾਲ, ਸ: ਮਨਪ੍ਰੀਤ ਸਿੰਘ ਤਲਵੰਡੀ, ਸꓽ ਹਰਦੇਵ ਸਿੰਘ ਮਾਧੋਪੁਰ, ਸꓽ ਅਮਰਜੀਤ ਸਿੰਘ ਖੱਟੜਾ ਅਤੇ ਓ ਐੱਸ ਡੀ ਸꓽ ਜਸਵਿੰਦਰ ਸਿੰਘ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION