33.1 C
Delhi
Saturday, March 30, 2024
spot_img
spot_img

ਪੱਠੇ ਵੱਢ ਕੇ ਨਾਲ ਦੇ ਨਾਲ ਕੁਤਰਣ ਵਾਲੀਆਂ ਮਸ਼ੀਨਾਂ ਦੀ ਖ਼ਰੀਦ ’ਤੇ ਦਿੱਤੀ ਜਾਵੇਗੀ ਸਬਸਿਡੀ: ਤ੍ਰਿਪਤ ਬਾਜਵਾ

ਚੰਡੀਗੜ, ਸਤੰਬਰ 21, 2020 –
ਡੇਅਰੀ ਦਾ ਧੰਦਾ ਬਰੀਕੀ ਦਾ ਧੰਦਾ ਹੈ। ਇਸ ਵਿੱਚ ਹਰ ਗਤੀਵਿਧੀ ਇੱਕ ਨਿਸ਼ਚਿਤ ਸਮੇਂ ਉੱਤੇ ਬਹੁਤ ਹੀ ਸੰਜੀਦਗੀ ਨਾਲ ਕਰਨੀ ਪੈਂਦੀ ਹੈ। ਇਸ ਲਈ ਡੇਅਰੀ ਫਾਰਮਿੰਗ ਨਾਲ ਜੁੜੇ ਹੋਏ ਦੁੱਧ ਉਤਪਾਦਕ ਅਤੇ ਇਸ ਦੇ ਨਾਲ ਕੰਮ ਕਰਦੇ ਮਜਦੂਰਾਂ ਦੀ ਲਗਾਤਾਰ ਉਪਲੱਬਧਤਾ ਬਹੁਤ ਜਰੂਰੀ ਹੈ। ਇਸ ਧੰਦੇ ਵਿੱਚ ਕੋਈ ਵੀ ਅੱਜ ਦਾ ਕੰਮ ਕੱਲ ਤੇ ਨਹੀਂ ਛੱਡਿਆ ਜਾ ਸਕਦਾ।

ਪਰ ਕੋਵਿਡ19 ਮਹਾਂਮਾਰੀ ਕਰਕੇ ਮਜਦੂਰਾਂ ਦਾ ਆਪਣੇ ਪਿਤਰੀ ਰਾਜਾਂ ਵਿੱਚ ਚਲੇ ਜਾਣ ਕਾਰਨ ਅਤੇ ਸਿੱਖਿਅਤ ਮਜਦੂਰਾਂ ਦੀ ਘਾਟ ਹੋਣ ਕਰਕੇ ਸ਼ੈਡਾਂ ਦੀ ਸਾਫ ਸਫਾਈ, ਦੁੱਧ ਚੋਣ ਤੋਂ ਲੈ ਕੇ ਪਸ਼ੂਆਂ ਦੀ ਸਾਂਭ ਸੰਭਾਲ ਅਤੇ ਰੋਜਾਨਾ ਹਰੇ ਚਾਰੇ ਨੂੰ ਵੱਢਣ ਅਤੇ ਕੁਤਰਨ ਵਰਗੇ ਕੰਮਾਂ ਵਿੱਚ ਡੇਅਰੀ ਫਾਰਮਰਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਫਾਰਮਰਾ ਦੀ ਸਹਾਇਤਾ ਲਈ ਕਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।

ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੋਂ ਜਾਰੀ ਬਿਆਨ ਵਿਚ ਕਿਹਾ ਕਿ ਇਸੇ ਦੇ ਤਹਿਤ ਇਕ ਪੰਜਾਬ ਸਰਕਾਰ ਵਲੋਂ ਪੱਠੇ ਵੱਢ ਕੇ ਨਾਲ ਦੀ ਨਾਲ ਕੁਤਰਨ ਵਾਲੀਆਂ ਮਸ਼ੀਨਾਂ ਦੀ ਖਰੀਦ ਉੱਤੇ ਸਬਸਿਡੀ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਕਤਾਰਾਂ ਵਾਲੀ ਮੱਕੀ ਅਤੇ ਚਰੀ ਵੱਢਣ ਵਾਲੀ ਮਸ਼ੀਨ ਅਤੇ ਬਰਸੀਮ, ਲੂਸਣ, ਜਵੀ ਵੱਢਣ ਵਾਲੀ ਮਸੀਨ ਉੱਤੇ ਜਨਰਲ ਕੈਟਾਗਰੀ ਦੇ ਦੁੱਧ ਉਤਪਾਦਕ ਨੂੰ 50,000/-ਰੁਪਏ ਅਤੇ ਅਨਸੂਚਿਤ ਜਾਤੀ ਵਰਗ ਨਾਲ ਸਬੰਧ ਰੱਖਦੇ ਦੁੱਧ ਉਤਪਾਦਕਾਂ ਨੂੰ 63,000/- ਰੁਪਏ ਦੀ ਸਬਸਿਡੀ ਵਿਭਾਗ ਵਿਭਾਗ ਵਲੋਂ ਦਿੱਤੀ ਜਾਵੇਗੀ।

ਸ੍ਰੀ ਇੰਦਰਜੀਤ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਨੇ ਦੱਸਿਆ ਕਿ ਕਤਾਰਾਂ ਉੱਤੇ ਬੀਜੀ ਹੋਈ ਮੱਕੀ, ਚਰੀ ਅਤੇ ਬਾਜਰਾ ਵੱਢ ਕੇ ਨਾਲ ਦੀ ਨਾਲ ਕੁਤਰ ਕੇ ਟਰਾਲੀ ਵਿੱਚ ਪਾਉਣ ਵਾਲੀ ਮਸ਼ੀਨ ਨਾ ਸਿਰਫ ਰੋਜਾਨਾ ਪਸ਼ੂਆਂ ਨੂੰ ਪਾਏ ਜਾਣ ਵਾਲੇ ਹਰੇ ਚਾਰੇ ਲਈ ਹੀ ਸਹਾਈ ਹੁੰਦੀ ਹੈ ਬਲਕਿ ਜਿਨਾਂ ਕਿਸਾਨ ਭਰਾਵਾਂ ਨੇ ਸਾਈਲੇਜ਼ ਬਣਾਉਣਾ ਹੈ ਉਨਾਂ ਲਈ ਅਤਿ ਜਰੂਰੀ ਹੈ ਕਿਉਂਕਿ ਸਾਈਲੇਜ਼ ਬਣਾਉਣ ਲਈ ਟੋਆ ਇੱਕ ਦਿਨ ਵਿੱਚ ਹੀ ਭਰਨਾ ਪੈਂਦਾ ਹੈ ਜੋ ਹੱਥਾਂ ਨਾਲ ਵੱਢ ਕੇ ਭਰਨਾ ਬਹੁਤ ਮੁਸ਼ਕਲ ਅਤੇ ਮਹਿੰਗਾ ਪੈਂਦਾ ਹੈ।

ਉਨਾਂ ਅੱਗੇ ਦੱਸਿਆ ਕਿ ਇਸੇ ਤਰਾਂ ਰੋਜਾਨਾ ਬਰਸੀਮ, ਜਵੀ, ਲੂਸਣ ਹੱਥਾਂ ਨਾਲ ਵੱਢਣ ਖਾਸ ਕਰਕੇ ਵੱਡੇ ਫਾਰਮਰਾਂ ਲਈ ਮੁਸ਼ਕਲ ਹੈ ਅਤੇ ਇਨਾਂ ਫਲੀਦਾਰ ਚਾਰਿਆਂ ਤੋਂ ਭੋਅ ਅਤੇ ਹੇਅ ਬਣਾ ਕੇ ਰੱਖਣ ਲਈ ਆਟੋਮੈਟਿਕ ਪੱਠੇ ਵੱਢਣ ਵਾਲੀ ਮਸ਼ੀਨ ਦੀ ਲੋੜ ਪੈਂਦੀ ਹੈ।

ਉਨਾਂ ਚਾਹਵਾਨ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਤੁਰੰਤ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੇ ਜਿਲੇ ਦੇ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ।

Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION