35.1 C
Delhi
Thursday, March 28, 2024
spot_img
spot_img

ਪੱਤਰਕਾਰ ’ਤੇ ਹਮਲੇ ਦੇ ਵਿਰੋਧ ’ਚ ਮੀਡੀਆ ਕਰਮੀਆਂ ਨੇ ਦਿੱਤਾ ਪੰਜਾਬ ਭਵਨ ਅੱਗੇ ਧਰਨਾ

ਯੈੱਸ ਪੰਜਾਬ
ਚੰਡੀਗੜ੍ਹ, 4 ਦਸੰਬਰ, 2020:
ਪੰਜਾਬ ਯੂਥ ਕਾਂਗਰਸ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਦਾ ਬੀਤੇ ਦਿਨ ਘਿਰਾਓ ਕਰਨ ਵੇਲੇ ਪੱਤਰਕਾਰ ’ਤੇ ਹੋਏ ਹਮਲੇ ਦੇ ਵਿਰੋਧ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਪੱਤਰਕਾਰਾਂ ਨੇ ਅੱਜ ਸੈਕਟਰ-3 ਵਿੱਚ ਪੰਜਾਬ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੱਤਰਕਾਰਾਂ ਨੇ ਕਿਹਾ ਕਿ ਮੀਡੀਆ ਕਰਮੀਆਂ ’ਤੇ ਹਮਲੇ ਕਰਕੇ ਪ੍ਰੈਸ ਦੀ ਆਜ਼ਾਦੀ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਪੱਤਰਕਾਰ ਭਾਈਚਾਰੇ ਨੇ ਮੀਡੀਆ ਕਰਮੀਆਂ ਦੀ ਸੁਰੱਖਿਆ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਮ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ।

ਪੱਤਰਕਾਰਾਂ ਨੇ ਚੰਡੀਗੜ੍ਹ ਪੁਲੀਸ ਤੋਂ ਮੰਗ ਕੀਤੀ ਕਿ ਭਵਿੱਖ ਵਿੱਚ ਅਜਿਹੇ ਰੋਸ ਪ੍ਰਦਰਸ਼ਨਾਂ ਦੌਰਾਨ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਨੇ ਤਿੱਖਾ ਸੰਘਰਸ਼ ਵਿੱਢਣ ਦੀ ਚਿਤਾਵਨੀ ਵੀ ਦਿੱਤੀ।

ਦੱਸਣਯੋਗ ਹੈ ਕਿ ਲੰਘੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਰੋਸ ਮੁਜ਼ਾਰਰੇ ਦੌਰਾਨ ਪੱਤਰਕਹਰ ’ਤੇ ਹੋਏ ਹਮਲੇ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਆਗੂਆਂ ਨੇ ਨਿੰਦਾ ਕੀਤੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION