27.8 C
Delhi
Wednesday, May 1, 2024
spot_img
spot_img

‘ਫਰਜ਼ੀ ਮ੍ਰਿਤਕਾਂ’ ਦੇ 6 ‘ਬੋਗਸ ਵਾਰਿਸਾਂ’ ਨੂੰ ਸਰਕਰੀ ਨੌਕਰੀ ਦੇਣ ਦਾ ਮਾਮਲਾ ਉਜਾਗਰ, Balbir Sidhu ਵੱਲੋਂ ਡਾਕਟਰ ਤੇ SMO ਸਣੇ 5 ਮੁਅੱਤਲ

ਯੈੱਸ ਪੰਜਾਬ
ਚੰਡੀਗੜ੍ਹ, 15 ਮਾਰਚ, 2021 –
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਤਰਨਤਾਰਨ ਵਿੱਚ ਫਰਜ਼ੀ ਮ੍ਰਿਤਕਾਂ ਦੀ ਥਾਂ 6 ਵਾਰਿਸਾਂ ਨੁੰ ਸਰਕਾਰੀ ਨੌਕਰੀ ਦੇਣ ਸਬੰਧੀ ਮਾਮਲੇ `ਤੇ ਕਾਰਵਾਈ ਕਰਦਿਆਂ ਅੱਜ 5 ਅਧਿਕਾਰੀਆਂ/ਕਰਮਚਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਦੇ ਸਿਹਤ ਵਿਭਾਗ ਵਿਖੇ ਫਰਜੀ ਮ੍ਰਿਤਕਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀ ਦੇਣ ਸਬੰਧੀ ਪੜਤਾਲ ਵਿੱਚ ਇਹ ਸਾਹਮਣੇ ਆਇਆ ਹੈ ਕਿ ਕੁੱਲ 6 ਵਿਅਕਤੀਆਂ ਨੂੰ ਤਰਸ ਦੇ ਅਧਾਰ `ਤੇ ਨੌਕਰੀ ਦਿੱਤੀ ਗਈ। ਇਨ੍ਹਾਂ ਵਾਰਿਸਾਂ ਵੱਲੋਂ ਪੇਸ਼ ਕੀਤੇ ਗਏ ਸਰਟੀਫਿਕੇਟ ਦੀ ਵੇਰੀਫੀਕੇਸ਼ਨ ਕਰਵਾਏ ਜਾਣ ਤੇ ਇਨ੍ਹਾਂ ਸਰਟੀਫਿਕੇਟ ਦੇ ਗਲਤ/ਜਾਅਲੀ ਹੋਣ ਬਾਰੇ ਪਤਾ ਲੱਗਾ ਜਿਸ ਉਪਰੰਤ ਇਨ੍ਹਾਂ ਦੀ ਸੇਵਾਵਾਂ ਬਰਖਾਸਤ ਕਰ ਦਿੱਤੀਆਂ ਗਈਆਂ।

ਜਿਸ `ਤੇ ਕਾਰਵਾਈ ਕਰਦਿਆਂ ਡਾਕਟਰ ਨਵੀਨ ਖੁੰਗਰ, ਐਸ.ਐਮ.ਓ., ਹਰਦਵਿੰਦਰ ਸਿੰਘ, ਸੀਨੀਅਰ ਸਹਾਇਕ, ਦਫ਼ਤਰ ਸਿਵਲ ਸਰਜਨ, ਤਰਨ ਤਾਰਨ ਆਰਜੀ ਡਿਊਟੀ ਸੀ.ਐਚ.ਸੀ. ਮਿਆਂਵਿੰਡ, ਰਵਿੰਦਰਪਾਲ ਸਿੰਘ ਸੀਨੀਅਰ ਸਹਾਇਕ, ਦਲਜੀਤ ਸਿੰਘ, ਸੁਪਰਡੈੰਟ, ਅਤੇ ਜਸਵਿੰਦਰ ਸਿੰਘ, ਸੀਨੀਅਰ ਸਹਾਇਕ, ਦਫ਼ਤਰ ਸਿਵਲ ਸਰਜਨ, ਤਰਨਤਾਰਨ ਨੂੰ ਮੁਅੱਤਲ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਪੂਰਵਲੇ ਸਿਵਲ ਸਰਜਨ, ਤਰਨ ਤਾਰਨ ਡਾ. ਅਨੂਪ ਕੁਮਾਰ (ਰਿਟਾਇਰਡ) ਵਿਰੁੱਧ ਵੀ ਸਹੀ ਤਰੀਕੇ ਨਾਲ ਡਿਊਟੀ ਨਾ ਕਰਨ ਕਰਕੇ ਕਾਰਵਾਈ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ ਅਤੇ ਪੜਤਾਲ ਰਿਪੋਰਟ ਵਿੱਚ ਮੁੱਖ ਰੂਪ ਵਿੱਚ ਪਾਏ ਗਏ ਦੋਸ਼ੀ ਕਰਮਚਾਰੀਆਂ/ਅਧਿਕਾਰੀਆਂ ਵਿਰੁੱਧ ਫੌਜਦਾਰੀ ਕੇਸ ਦਰਜ ਕਰਨ ਹਿੱਤ ਡਾਇਰੈਕਟਰ, ਸਿਹਤ ਸੇਵਾਵਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION